ਪੰਜਾਬ ਦਾ ਕੈਪਟਨ ਹੈ ਕੈਪਟਨ ਅਮਰਿੰਦਰ ਸਿੰਘ
ਰਾਣਾ ਸੋਢੀ ਦੇ ਘਰ ਲੱਗਿਆ ਵਿਧਾਇਕਾਂ ਦਾ ਮੇਲਾ
ਦੇਖੋ ਕਿਨ੍ਹੇ ਵਿਧਾਇਕ ਤੇ ਮੰਤਰੀ ਕਿੰਨੇ ਮੰਤਰੀ ਹੋਏ ਕੱਠੇ

ਚੰਡੀਗੜ੍ਹ,26 ਅਗਸਤ(ਵਿਸ਼ਵ ਵਾਰਤਾ) ਪੰਜਾਬ ਕਾਂਗਰਸ ਦੇ ਕਾਟੋ ਕਲੇਸ਼ ਦੇ ਚੱਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣਾ ਸ਼ਕਤੀ ਪ੍ਰਦਰਸ਼ਨ ਕੀਤਾ ਹੈ। ਅੱਜ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਵਿਧਾਇਕ ਤੇ ਖੇਡ ਮੰਤਰੀ ਰਾਣਾ ਗੁਰਜੀਤ ਸੋਢੀ ਦੇ ਘਰ 60 ਦੇ ਕਰੀਬ ਵਿਧਾਇਕ ਤੇ 8 ਸੰਸਦ ਮੈਂਬਰਾਂ ਨੇ ਕੈਪਟਨ ਦੇ ਹੱਕ ਵਿੱਚ ਫਤਵਾ ਦਿੰਦਿਆਂ ਕਿਹਾ ਕਿ 2022 ਦੀਆਂ ਚੋਣਾਂ ਕੈਪਟਨ ਦੀ ਅਗਵਾਈ ਵਿੱਚ ਹੀ ਲ਼ੜੀਆਂ ਜਾਣਗੀਆਂ।
ਇੱਥੇ ਇਹ ਗੱਲ ਵਰਨਣਯੋਗ ਹੈ ਕਿ ਪੰਜਾਬ ਦੇ ਚਾਰ ਮੰਤਰੀ ਮੁੱਖ ਮੰਤਰੀ ਦੇ ਖਿਲਾਫ ਬਗਾਵਤ ਕਰਕੇ ਇਹ ਮੰਗ ਲੈ ਕੇ ਦਿੱਲੀ ਗਏ ਹੋਏ ਹਨ ਕਿ ਸਾਨੂੰ ਕੈਪਟਨ ਦੀ ਲੀਡਰਸ਼ਿਪ ਤੇ ਭਰੋਸਾ ਨਹੀਂ ਹੈ।ਇਹ ਮੰਤਰੀ ਤੇ ਤਿੰਨ ਹੋਰ ਵਿਧਾਇਕ ਕੱਲ੍ਹ ਪੰਜਾਬ ਮਸਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੂੰ ਮਿਲਣ ਦੇਹਰਾਦੂਨ ਗਏ ਸਨ। ਪਰ ਹਰੀਸ਼ ਰਾਵਤ ਨੇ ਇਹ ਸਪਸ਼ਟ ਕਰ ਦਿੱਤਾ ਸੀ ਕਿ 2022 ਦੀਆਂ ਚੋਣਾਂ ਦੀ ਅਗਵਾਈ ਕੈਪਟਨ ਅਮਰਿੰਦਰ ਸਿੰਘ ਹੀ ਕਰਨਗੇ।
ਅੱਜ ਖੇਡ ਮੰਤਰੀ ਦੇ ਘਰ ਹੋਇਆ 70 ਦੇ ਕਰੀਬ ਸੀਨੀਅਰ ਕਾਂਗਰਸ ਲੀਡਰਸ਼ਿਪ ਦਾ ਇਕੱਠ ਇਹ ਦਰਸਾਉਂਦਾ ਹੈ ਕਿ ਪੰਜਾਬ ਕਾਂਗਰਸ ਦੇ ਲੀਡਰ ਅਤੇ ਵਰਕਰ ਅੱਜ ਵੀ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ ਤੇ ਵਿਸ਼ਵਾਸ ਰੱਖਦੇ ਹਨ। ਇਸ ਤੋਂ ਇਹ ਵੀ ਸਪਸ਼ਟ ਹੋ ਗਿਆ ਹੈ ਕਿ ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਹੋਣਾ ਨਿਸ਼ਚਿਤ ਹੈ।






















