ਪੰਜਾਬ ’ਚ ਪੈਟਰੋਲ ਦੀ ਕੀਮਤ ਨੇ 100 ਦਾ ਅੰਕੜਾ ਕੀਤਾ ਪਾਰ, ਡੀਜ਼ਲ 90.97 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ, 27ਅਗਸਤ(ਵਿਸ਼ਵ ਵਾਰਤਾ)- ਪੰਜਾਬ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ। ਹੁਣ ਪੈਟਰੋਲ ਦੀਆਂ ਕੀਮਤਾਂ ਨੇ 100 ਦਾ ਅੰਕੜਾ ਪਾਰ ਕਰ ਲਿਆ ਹੈ। ਕੀਮਤਾਂ ਦਾ ਸਿੱਧਾ ਅਸਰ ਆਮ ਆਦਮੀ ਦੀ ਆਰਥਿਕ ਜਿੰਦਗੀ ਤੇ ਪੈਂਦਾ ਹੈ। 27 ਅਗਸਤ(ਅੱਜ) ਨੂੰ ਪੰਜਾਬ ਵਿੱਚ ਪੈਟਰੋਲ ਦੀ ਕੀਮਤ 102.54 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 90.97 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਚੰਡੀਗੜ੍ਹ ਵਿੱਚ ਡੀਜ਼ਲ ਦੀ ਕੀਮਤ 88.62 ਰੁਪਏ ਅਤੇ ਪੈਟਰੋਲ ਦੀ ਕੀਮਤ 97.66 ਰੁਪਏ ਪ੍ਰਤੀ ਲੀਟਰ ਹੋ ਗਈ ਹੈ।






















