• Latest
  • Trending
ਮੁੱਖ ਮੰਤਰੀ ਨੇ ਡਿਜੀਟਲ ਵਿਧੀ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਨੇ ਡਿਜੀਟਲ ਵਿਧੀ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ ਦਾ ਨੀਂਹ ਪੱਥਰ ਰੱਖਿਆ

5 years ago
ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

11 minutes ago
ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

52 minutes ago
CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

1 hour ago
ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
ਭਾਰਤ ਅਤੇ ਕੋਲੰਬੀਆ ਨੇ ਬਹੁਪੱਖੀ ਮੁੱਦਿਆਂ ‘ਤੇ ਸਹਿਯੋਗ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

ਭਾਰਤ ਅਤੇ ਕੋਲੰਬੀਆ ਨੇ ਬਹੁਪੱਖੀ ਮੁੱਦਿਆਂ ‘ਤੇ ਸਹਿਯੋਗ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

3 hours ago
ਤੇਜ਼ ਰਫ਼ਤਾਰ ਟਰੱਕ ਦੀ ਲਪੇਟ ਵਿੱਚ ਆਉਣ ਨਾਲ 7 ਲੋਕਾਂ ਦੀ ਮੌਤ

ਤੇਜ਼ ਰਫ਼ਤਾਰ ਟਰੱਕ ਦੀ ਲਪੇਟ ਵਿੱਚ ਆਉਣ ਨਾਲ 7 ਲੋਕਾਂ ਦੀ ਮੌਤ

3 hours ago
Odisha landslide : ਕਈ ਦਿਨਾਂ ਦੇ ਬਚਾਅ ਕਾਰਜਾਂ ਤੋਂ ਬਾਅਦ ਪੰਜ ਹੋਰ ਲਾਸ਼ਾਂ ਬਰਾਮਦ

Odisha landslide : ਕਈ ਦਿਨਾਂ ਦੇ ਬਚਾਅ ਕਾਰਜਾਂ ਤੋਂ ਬਾਅਦ ਪੰਜ ਹੋਰ ਲਾਸ਼ਾਂ ਬਰਾਮਦ

5 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 2,787 ਮਾਮਲੇ ਦਰਜ ; 46.10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ

ਪੰਜਾਬ ਵਿੱਚ ਪਰਾਲੀ ਸਾੜਨ ਦੇ 2,787 ਮਾਮਲੇ ਦਰਜ ; 46.10 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ

5 hours ago
ਪੋਸਟਮਾਰਟਮ ਲਈ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਪੀ.ਜੀ.ਆਈ. ਚੰਡੀਗੜ੍ਹ ਲਿਜਾਇਆ ਗਿਆ 

ਪੋਸਟਮਾਰਟਮ ਲਈ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਪੀ.ਜੀ.ਆਈ. ਚੰਡੀਗੜ੍ਹ ਲਿਜਾਇਆ ਗਿਆ 

5 hours ago
ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

ਦਿੱਲੀ ਦੀ ਗਫਾਰ ਮਾਰਕੀਟ ਦੀ ਇੱਕ ਦੁਕਾਨ ‘ਚ ਲੱਗੀ ਭਿਆਨਕ ਅੱਗ ; ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਮੌਜੂਦ 

6 hours ago
 ਪ੍ਰਧਾਨ ਮੰਤਰੀ ਮੋਦੀ ਨੇ ਧਨਤੇਰਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

 ਪ੍ਰਧਾਨ ਮੰਤਰੀ ਮੋਦੀ ਨੇ ਧਨਤੇਰਸ ਦੇ ਮੌਕੇ ‘ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

6 hours ago
Hindi News
English News
Friday, November 6, 2026
No Result
View All Result
31 °c
Chandigarh
22 ° Sat
22 ° Sun
23 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਨੇ ਡਿਜੀਟਲ ਵਿਧੀ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ ਦਾ ਨੀਂਹ ਪੱਥਰ ਰੱਖਿਆ

August 27, 2021
in ਸਿਆਸੀ, ਸਿਹਤ, ਸਿੱਖਿਆ, ਖਬਰਾਂ, ਚੰਡੀਗੜ੍ਹ, ਦਿੱਲੀ, ਧਾਰਮਿਕ, ਪੰਜਾਬ, ਰਾਸ਼ਟਰੀ
ਮੁੱਖ ਮੰਤਰੀ ਨੇ ਡਿਜੀਟਲ ਵਿਧੀ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ ਦਾ ਨੀਂਹ ਪੱਥਰ ਰੱਖਿਆ

ਮੁੱਖ ਮੰਤਰੀ ਨੇ ਡਿਜੀਟਲ ਵਿਧੀ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ ਦਾ ਨੀਂਹ ਪੱਥਰ ਰੱਖਿਆ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਅਤੇ ਚਾਂਦੀ ਦੇ ਯਾਦਗਾਰੀ ਸਿੱਕੇ ਜਾਰੀ ਕੀਤੇ

ਚੰਡੀਗੜ੍ਹ, 27 ਅਗਸਤ(ਵਿਸ਼ਵ ਵਾਰਤਾ)ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਵਰਚੂਅਲ ਤੌਰ ਉਤੇ ਸ੍ਰੀ ਗੁਰੂ ਤੇਗ਼ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਤਰਨ ਤਾਰਨ ਦਾ ਨੀਂਹ ਪੱਥਰ ਰੱਖਿਆ। ਇਸੇ ਦੌਰਾਨ ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਇਸ ਸੰਸਥਾ ਨੂੰ ਸਮੇਂ ਸਿਰ ਕਾਰਜਸ਼ੀਲ ਕਰਨ ਲਈ ਢੁਕਵੇਂ ਫੰਡ ਯਕੀਨੀ ਬਣਾਉਣ ਦੇ ਹੁਕਮ ਦਿੱਤੇ।

ਇਸ ਮੌਕੇ ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਤੇ ਚਾਂਦੀ ਦੇ ਯਾਦਗਾਰੀ ਸਿੱਕੇ ਵੀ ਜਾਰੀ ਕੀਤੇ।

ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਸੂਬੇ ਵਿਚ ਵਿਦਿਅਕ ਪ੍ਰਾਜੈਕਟਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਆਲਮੀ ਪੱਧਰ ਦੀ ਮੁਕਾਬਲੇਬਾਜ਼ੀ ਦੇ ਯੋਗ ਬਣਾਉਣ ਲਈ ਸਿੱਖਿਆ ਨੂੰ ਸਭ ਤੋਂ ਮਹੱਤਵਪੂਰਨ ਖੇਤਰ ਦੱਸਿਆ।

ਮੁੱਖ ਮੰਤਰੀ ਨੇ ਸਕੂਲ ਸਿੱਖਿਆ ’ਚ ਪੰਜਾਬ ਨੂੰ ਮੁਲਕ ਦਾ ਅੱਵਲ ਸੂਬਾ ਬਣਾਉਣ ਲਈ ਸਿੱਖਿਆ ਵਿਭਾਗ ਦੀ ਸ਼ਲਾਘਾ ਕੀਤੀ। ਸਿੱਖਿਆ ਨੂੰ ਤਰਜੀਹੀ ਖੇਤਰ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਸਿੱਖਿਆ ਵਿਚ ਸਿਖਰਲਾ ਦਰਜਾ ਹਾਸਲ ਕਰਨ ਤੋਂ ਬਾਅਦ ਉਨ੍ਹਾਂ ਦਾ ਅਗਲਾ ਉਦੇਸ਼ ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਵਿਚ ਵੀ ਪੰਜਾਬ ਨੂੰ ਅੱਵਲ ਸੂਬਾ ਬਣਾਉਣਾ ਹੈ।

ਸਿੱਖਿਆ ਪ੍ਰਤੀ ਆਪਣੀ ਸਰਕਾਰ ਦੀ ਪਹਿਲ ਦੀ ਲੀਹ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਉਹ 2 ਅਕਤੂਬਰ ਨੂੰ 18 ਨਵੇਂ ਡਿਗਰੀ ਕਾਲਜਾਂ ਅਤੇ 25 ਆਈ.ਟੀ.ਆਈਜ਼ ਦਾ ਵੀ ਉਦਘਾਟਨ ਕਰਨਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ, “ਸਿੱਖਿਆ ਬਦਲਦੇ ਸਮੇਂ ਦੀ ਹਾਣੀ ਹੋਣੀ ਚਾਹੀਦੀ ਹੈ।” ਉਨ੍ਹਾਂ ਨੇ ਇਸ ਲਈ ਨਿਰੰਤਰ ਮੁਲਾਂਕਣ ਦੀ ਲੋੜ ਵੀ ਦਰਸਾਈ ਤਾਂ ਕਿ ਆਉਂਦੇ ਦਹਾਕਿਆਂ ਵਿਚ ਸਿੱਖਿਆ ਗੈਰ-ਮੁਨਾਸਬ ਨਾ ਬਣ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਭਾਵੇਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਪੰਜਾਬੀ ਯੂਨੀਵਰਸਿਟੀ ਅਤੇ ਪੰਜਾਬ ਯੂਨੀਵਰਸਿਟੀ ਵੱਲੋਂ ਲਾਅ ਡਿਗਰੀ ਪ੍ਰਦਾਨ ਕੀਤੀ ਜਾ ਰਹੀ ਹੈ, ਇਸ ਤੋਂ ਇਲਾਵਾ ਸੂਬੇ ਦੇ ਤਕਰੀਬਨ 30 ਕਾਲਜਾਂ ਵਿਚ ਵੀ ਕਾਨੂੰਨ ਦੀ ਪੜ੍ਹਾਈ ਕਰਵਾਈ ਜਾ ਰਹੀ ਹੈ ਅਤੇ ਸਿਰਫ ਇਕ ਲਾਅ ਯੂਨੀਵਰਸਿਟੀ (ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾਅ, ਪਟਿਆਲਾ) ਸੀ ਅਤੇ ਹੁਣ ਇਹ ਨਵੀਂ ਯੂਨੀਵਰਸਿਟੀ ਸੂਬੇ ਦੇ ਨੌਜਵਾਨਾਂ ਨੂੰ ਕਾਨੂੰਨ ਨਾਲ ਸਬੰਧਤ ਵਿਸ਼ੇਸ਼ ਕੋਰਸ ਕਰਵਾਏਗੀ।

ਕੈਪਟਨ ਅਮਰਿੰਦਰ ਸਿੰਘ ਨੇ ਖੁਲਾਸਾ ਕੀਤਾ ਕਿ ਨਵੀਂ ਬਣਨ ਵਾਲੀ ਇਸ ਯੂਨੀਵਰਸਿਟੀ ਦੀਆਂ ਕਲਾਸਾਂ ਨਵਾਂ ਮੁੱਖ ਕੈਂਪਸ ਦੇ ਤਿਆਰ ਹੋਣ ਤੱਕ ਆਰਜ਼ੀ ਕੈਂਪਸ (ਟਰਾਂਜ਼ਿਟ ਕੈਂਪਸ) ਵਿਚ ਸ਼ੁਰੂ ਹੋਣਗੀਆਂ ਅਤੇ ਨਵੇਂ ਕੈਂਪਸ ਲਈ ਪਿੰਡ ਕੈਰੋਂ ਵਿਚ 25 ਏਕੜ ਜ਼ਮੀਨ ਦੀ ਵਿਵਸਥਾ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਿੰਡ ਕੈਂਰੋ ਵਿਚ ਬਣਨ ਜਾ ਰਹੀ ਯੂਨੀਵਰਸਿਟੀ ਸਹੀ ਮਾਅਨਿਆਂ ਵਿਚ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਂਰੋ ਨੂੰ ਸ਼ਰਧਾਂਜਲੀ ਹੋਵੇਗੀ ਜੋ ਆਧੁਨਿਕ ਪੰਜਾਬ ਦੇ ਸਿਰਜਕ ਸਨ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀ ਸਥਾਪਨਾ ਦਾ ਸਿਹਰਾ ਵੀ ਇਨ੍ਹਾਂ ਨੂੰ ਹੀ ਜਾਂਦਾ ਹੈ ਜਿਸ ਸਦਕਾ ਹਰੀ ਕ੍ਰਾਂਤੀ ਆਈ।

ਮੁੱਖ ਮੰਤਰੀ ਨੇ ਉਚੇਰੀ ਸਿੱਖਿਆ ਦੇ ਖੇਤਰ ਵਿਚ ਉਨ੍ਹਾਂ ਦੀ ਸਰਕਾਰ ਵੱਲੋਂ ਹਾਲ ਹੀ ਵਿਚ ਕੀਤੇ ਉਪਰਾਲਿਆਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਪਟਿਆਲਾ, ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਅਤੇ ਮੋਹਾਲੀ ਵਿਖੇ ਅਮਿੱਟੀ ਯੂਨੀਵਰਸਿਟੀ ਅਤੇ ਪਲਾਕਸਾ ਯੂਨੀਵਰਸਿਟੀ ਸਥਾਪਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਐਸਿਸਟੈਂਟ ਪ੍ਰੋਫੈਸਰਾਂ ਦੀਆਂ 931 ਅਸਾਮੀਆਂ ਭਰਨ ਦੀ ਪ੍ਰਕਿਰਿਆ ਪਹਿਲਾਂ ਹੀ ਚੱਲ ਰਹੀ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਤੇ ਚਾਂਦੀ ਦੇ ਯਾਦਗਾਰੀ ਸਿੱਕੇ ਜਾਰੀ ਕੀਤੇ। ਸੋਨੇ ਦੇ 5 ਗ੍ਰਾਮ ਦੇ ਸਿੱਕੇ ਦੀ ਕੀਮਤ 27,500 ਰੁਪਏ, 10 ਗ੍ਰਾਮ ਦੇ ਸੋਨੇ ਦੇ ਸਿੱਕੇ ਦੀ 55,000 ਅਤੇ 50 ਗ੍ਰਾਮ ਦੇ ਚਾਂਦੀ ਦੇ ਸਿੱਕੇ ਦੀ ਕੀਮਤ 51,000 ਰੁਪਏ ਰੱਖੀ ਗਈ ਹੈ। ਇਹ ਸਿੱਕੇ ਦੇਸ਼ ਭਰ ਵਿਚ ਸਥਿਤ ਫੁਲਕਾਰੀ ਦੇ ਆਊਟਲੈਟ ਉਤੇ ਵਿਕਰੀ ਲਈ ਮੁਹੱਈਆ ਹੋਣਗੇ ਅਤੇ ਇਸ ਤੋਂ ਇਲਾਵਾ ਇਸ ਉਦੇਸ਼ ਲਈ ਆਉਂਦੇ ਦਿਨਾਂ ਵਿਚ ਬੈਂਕਾਂ ਅਤੇ ਡਾਕ ਘਰਾਂ ਨਾਲ ਤਾਲਮੇਲ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ, ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਇਹ ਯੂਨੀਵਰਸਿਟੀ ਸਰਹੱਦੀ ਇਲਾਕੇ ਵਿਚ ਪੇਂਡੂ ਵਿਦਿਆਰਥੀਆਂ ਨੂੰ ਕਾਨੂੰਨ ਦੀ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਰਦਾਨ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਪ੍ਰਸਤਾਵਿਤ ਯੂਨੀਵਰਸਿਟੀ ਨਾਲ ਜੁੜੇ ਮਾਮਲਿਆਂ ਨੂੰ ਦੇਖ ਰਹੀ ਹੈ ਅਤੇ ਛੇਤੀ ਹੀ ਨਵੇਂ ਉਪ ਕੁਲਪਤੀ ਦੀ ਨਿਯੁਕਤੀ ਦੀ ਪ੍ਰਕਿਰਿਆ ਆਰੰਭ ਦਿੱਤੀ ਜਾਵੇਗੀ।

ਨੌਵੇਂ ਸਿੱਖ ਗੁਰੂ ਤੇਗ਼ ਬਹਾਦਰ ਜੀ ਦੇ ਨਾਂਅ ਉਤੇ ਲਾਅ ਯੂਨੀਵਰਸਿਟੀ ਦੀ ਸਥਾਪਨਾ ਕਰਨ ਲਈ ਸੂਬਾ ਸਰਕਾਰ ਖਾਸ ਕਰਕੇ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕਰਦੇ ਹੋਏ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਲਾਅ ਯੂਨੀਵਰਸਿਟੀ ਸਿੱਖਿਆ ਦੇ ਖੇਤਰ ਦੇ ਨਾਲ-ਨਾਲ ਰੋਜ਼ਗਾਰ ਦੇ ਮੌਕੇ ਸਿਰਜਣ ਲਈ ਮੀਲ ਪੱਥਰ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਉਦਯੋਗ ਵਿਭਾਗ ਨੇ ਯਾਦਗਾਰੀ ਸਿੱਕਿਆਂ ਦੀ ਡਿਜ਼ਾਈਨਿੰਗ ਅਤੇ ਤਿਆਰ ਕਰਨ ਲਈ ਐਮ.ਐਮ.ਟੀ.ਸੀ. ਨਾਲ ਲੋੜੀਂਦੇ ਪ੍ਰਬੰਧ ਕੀਤੇ ਅਤੇ ਪੰਜਾਬ ਦੀਆਂ ਸਾਰੀਆਂ ਫੁਲਕਾਰੀ ਇੰਪੋਰੀਅਮਜ਼ ਵਿਚ ਲੋਕਾਂ ਲਈ ਵਿਕਰੀ ਵਾਸਤੇ ਵੀ ਮੁਹੱਈਆ ਕਰਵਾਏ।

ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਭਾਵੇਂ ਕਿ ਸੂਬੇ ਵਿਚ ਕੌਮਾਂਤਰੀ ਪੱਧਰ ਦੀਆਂ ਬਹੁਤ ਸਾਰੀਆਂ ਪ੍ਰਾਈਵੇਟ ਯੂਨੀਵਰਸਿਟੀਆਂ ਸਥਾਪਤ ਹੋ ਰਹੀਆਂ ਹਨ ਪਰ ਸੂਬਾ ਸਰਕਾਰ ਵੀ ਆਪਣੀਆਂ ਯੂਨੀਵਰਸਿਟੀਆਂ ਨੂੰ ਵੀ ਅੰਤਰਰਾਸ਼ਟਰੀ ਪੱਧਰ ਦਾ ਬਣਾ ਰਹੀ ਹੈ।

ਇਸ ਮੌਕੇ ਹਲਕਾ ਪੱਟੀ ਦੇ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਧੰਨਵਾਦ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਨੇ ਦਾਦਾ ਜੀ ਸਵਰਗੀ ਮਹਾਰਾਜਾ ਭੁਪਿੰਦਰ ਸਿੰਘ ਨੇ ਸਾਲ 1916 ਵਿਚ ਪਿੰਡ ਕੈਰੋਂ ਵਿਖੇ ਗਰਲਜ਼ ਹੋਸਟਲ ਦੀ ਉਸਾਰੀ ਕਰਵਾਈ ਸੀ। ਇੱਥੇ ਅੱਜ ਲਾਅ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖ ਕੇ ਕੈਪਟਨ ਅਮਰਿੰਦਰ ਸਿੰਘ ਵੀ ਸੂਬੇ ਦੇ ਕੋਨੇ-ਕੋਨੇ ਵਿਚ ਸਿੱਖਿਆ ਦਾ ਪਾਸਾਰ ਕਰਨ ਲਈ ਆਪਣੇ ਪਰਿਵਾਰ ਦੀ ਵਿਰਾਸਤ ਨੂੰ ਅੱਗੇ ਤੋਰ ਰਹੇ ਹਨ।

ਪਿੰਡ ਜੱਲੇਵਾਲ ਦੇ ਸਰਪੰਚ ਨਵਦੀਪ ਸਿੰਘ ਨੇ ਇਸ ਯੂਨੀਵਰਸਿਟੀ ਨੂੰ ਸਿੱਖਿਆ ਦੇ ਖੇਤਰ ਵਿਚ ਇਲਾਕੇ ਦੇ ਲੋਕਾਂ ਲਈ ਜੀਵਨਧਾਰਾ ਦੱਸਿਆ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਜਸਪਾਲ ਸਿੰਘ ਸੰਧੂ ਨੇ ਕਿਹਾ ਕਿ ਸਰਹੱਦੀ ਇਲਾਕੇ ਲਈ ਸੂਬਾ ਸਰਕਾਰ ਵੱਲੋਂ ਸਥਾਪਤ ਕੀਤੀ ਇਸ ਪਹਿਲੀ ਯੂਨੀਵਰਸਿਟੀ ਵਾਸਤੇ ਚਾਰ ਕੋਰਸਾਂ ਨੂੰ ਪਹਿਲਾਂ ਹੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ।

ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਸ਼ਵਨੀ ਸੇਖੜੀ ਅਤੇ ਪ੍ਰਮੁੱਖ ਸਕੱਤਰ ਉਚੇਰੀ ਸਿੱਖਿਆ ਰਮੇਸ਼ ਕੁਮਾਰ ਗੰਟਾ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

by Navjot
November 6, 2026
0

  ਚੇਨਈ, 6 ਨਵੰਬਰ (ਵਿਸ਼ਵ ਵਾਰਤਾ) ਨਿਰਦੇਸ਼ਕ ਥਿਆਗਰਾਜਨ ਕੁਮਾਰਾਰਾਜਾ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਪਾਕੇਟ ਨੋਵਲ' - ਜਿਸ...

ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

by Navjot
November 6, 2026
0

ਪਟਨਾ, 6 ਨਵੰਬਰ (ਵਿਸ਼ਵ ਵਾਰਤਾ) - ਸ਼ੁੱਕਰਵਾਰ ਸਵੇਰੇ ਬਿਹਾਰ ਦੇ ਪਟਨਾ ਜ਼ਿਲ੍ਹੇ ਵਿੱਚ ਗੰਗਾ ਨਦੀ ਦੇ ਕੰਢੇ ਸਥਿਤ ਸ਼ੇਰਪੁਰ ਇਲਾਕੇ...

CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

by Navjot
November 6, 2026
0

  ਗੁਰੂਗ੍ਰਾਮ, 6 ਨਵੰਬਰ (ਵਿਸ਼ਵ ਵਾਰਤਾ)  ਕ੍ਰਿਕਟ ਐਸੋਸੀਏਸ਼ਨ ਫਾਰ ਦ ਬਲਾਇੰਡ ਇਨ ਇੰਡੀਆ (CABI) ਨੇ ਨੇਪਾਲ ਦੇ ਖਿਲਾਫ ਆਗਾਮੀ ਪੰਜ...

ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

by Navjot
November 6, 2026
0

  ਇਸਲਾਮਾਬਾਦ, 6 ਨਵੰਬਰ (ਵਿਸ਼ਵ ਵਾਰਤਾ)  ਸਥਾਨਕ ਮੀਡੀਆ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਪਾਕਪੱਟਨ ਨੇੜੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

by Navjot
November 6, 2026
0

  ਚੇਨਈ, 6 ਨਵੰਬਰ (ਵਿਸ਼ਵ ਵਾਰਤਾ) ਨਿਰਦੇਸ਼ਕ ਥਿਆਗਰਾਜਨ ਕੁਮਾਰਾਰਾਜਾ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਪਾਕੇਟ ਨੋਵਲ' - ਜਿਸ...

Most Popular

ਭਾਰਤ ਅਤੇ ਥਾਈਲੈਂਡ ਨੇ ਵਪਾਰ, ਵਣਜ ਅਤੇ ਨਿਵੇਸ਼ ਦੇ ਖੇਤਰਾਂ ਵਿੱਚ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਥਾਈਲੈਂਡ ਨੇ ਵਪਾਰ, ਵਣਜ ਅਤੇ ਨਿਵੇਸ਼ ਦੇ ਖੇਤਰਾਂ ਵਿੱਚ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
1 week ago
0

  ਬੈਂਕਾਕ, 29 ਅਕਤੂਬਰ (ਆਈ.ਏ.ਐਨ.ਐਸ.) - ਭਾਰਤ ਅਤੇ ਥਾਈਲੈਂਡ ਨੇ ਵੀਰਵਾਰ ਨੂੰ ਵਪਾਰ, ਕਾਰੋਬਾਰ ਅਤੇ ਨਿਵੇਸ਼ ਸਮੇਤ ਵੱਖ-ਵੱਖ ਖੇਤਰਾਂ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 