• Latest
  • Trending
 ਅਰੁਨਾ ਚੌਧਰੀ ਨੇ ਆਂਗਨਵਾੜੀਆਂ ਨੂੰ ਮਜ਼ਬੂਤ ਕਰਨ ਦਾ ਕੀਤਾ ਐਲਾਨ

 ਅਰੁਨਾ ਚੌਧਰੀ ਨੇ ਆਂਗਨਵਾੜੀਆਂ ਨੂੰ ਮਜ਼ਬੂਤ ਕਰਨ ਦਾ ਕੀਤਾ ਐਲਾਨ

5 years ago
ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

29 minutes ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

51 minutes ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

2 hours ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

2 hours ago
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

3 hours ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

3 hours ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

4 hours ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

4 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

5 hours ago
Hindi News
English News
Wednesday, November 11, 2026
No Result
View All Result
22 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 ਅਰੁਨਾ ਚੌਧਰੀ ਨੇ ਆਂਗਨਵਾੜੀਆਂ ਨੂੰ ਮਜ਼ਬੂਤ ਕਰਨ ਦਾ ਕੀਤਾ ਐਲਾਨ

August 27, 2021
in ਸਿਆਸੀ, ਸਿੱਖਿਆ, ਖਬਰਾਂ, ਪੰਜਾਬ
 ਅਰੁਨਾ ਚੌਧਰੀ ਨੇ ਆਂਗਨਵਾੜੀਆਂ ਨੂੰ ਮਜ਼ਬੂਤ ਕਰਨ ਦਾ ਕੀਤਾ ਐਲਾਨ

 ਅਰੁਨਾ ਚੌਧਰੀ ਨੇ ਆਂਗਨਵਾੜੀਆਂ ਨੂੰ ਮਜ਼ਬੂਤ ਕਰਨ ਦਾ ਕੀਤਾ ਐਲਾਨ

 ਅਰੁਨਾ ਚੌਧਰੀ ਨੇ ਆਂਗਨਵਾੜੀਆਂ ਨੂੰ ਮਜ਼ਬੂਤ ਕਰਨ ਦਾ ਕੀਤਾ ਐਲਾਨ

ਚੰਡੀਗੜ੍ਹ, 27 ਅਗਸਤ(ਵਿਸ਼ਵ ਵਾਰਤਾ)-ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਹੈ ਕਿ ਸੂਬੇ ਦੇ ਆਂਗਨਵਾੜੀ ਕੇਂਦਰਾਂ ਨੂੰ ਪੜਾਅਵਾਰ ਮਾਡਲ ਆਂਗਨਵਾੜੀ ਕੇਂਦਰਾਂ ਵਿੱਚ ਬਦਲਿਆ ਜਾਵੇਗਾ, ਜਿਸ ਵਿੱਚ ਛੋਟੇ ਬੱਚਿਆਂ ਵਿੱਚ ਸਿੱਖਣ ਦੀ ਰੁਚੀ ਪੈਦਾ ਕਰਨ ਲਈ ਨਵੀਆਂ ਸਿੱਖਣ ਤਕਨੀਕਾਂ ਅਤੇ ਰੰਗਦਾਰ ਪੇਂਟਿੰਗਾਂ ਉਤੇ ਜ਼ੋਰ ਦਿੱਤਾ ਜਾਵੇਗਾ। ਕੰਧ ਚਿੱਤਰਾਂ ਰਾਹੀਂ ਬੱਚਿਆਂ ਨੂੰ ਸਿਖਾਉਣ ਦੇ ਨਾਲ-ਨਾਲ ਪਿੰਡ ਪੱਧਰ ਉਤੇ ਆਂਗਨਵਾੜੀ ਕੇਂਦਰਾਂ ਲਈ ਸੰਕੇਤ ਲਾਏ ਜਾਣਗੇ ਤਾਂ ਕਿ ਉਨ੍ਹਾਂ ਦੀ ਪਿੰਡ ਪੱਧਰ ਉਤੇ ਅਹਿਮ ਸੰਸਥਾ ਵਜੋਂ ਪਛਾਣ ਬਣੇ। ਆਂਗਨਵਾੜੀ ਕੇਂਦਰਾਂ ਦੀਆਂ ਜ਼ਰੂਰਤਾਂ ਮੁਤਾਬਕ ਫਰਨੀਚਰ ਅਤੇ ਆਧੁਨਿਕ ਉਪਕਰਨ ਹਰੇਕ ਕੇਂਦਰ ਨੂੰ ਮੁਹੱਈਆ ਕਰਨ ਲਈ ਮੁਲਾਂਕਣ ਕੀਤਾ ਜਾ ਰਿਹਾ ਹੈ।

ਇੱਥੇ ਪੰਜਾਬ ਭਵਨ ਵਿੱਚ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨਾਲ ਆਂਗਨਵਾੜੀ ਕੇਂਦਰਾਂ ਨੂੰ ਮਜ਼ਬੂਤ ਕਰਨ ਲਈ ਹੋਈ ਮੀਟਿੰਗ ਦੌਰਾਨ, ਕੈਬਨਿਟ ਮੰਤਰੀ ਨੇ ਐਲਾਨ ਕੀਤਾ ਕਿ ਕਿਰਾਏ ਦੀਆਂ ਇਮਾਰਤਾਂ ਜਾਂ ਹੋਰ ਥਾਵਾਂ ਉਤੇ ਚੱਲਦੇ ਆਂਗਨਵਾੜੀ ਸੈਂਟਰਾਂ ਨੂੰ ਆਪਣੀਆਂ ਇਮਾਰਤਾਂ ਵਿੱਚ ਤਬਦੀਲ ਕੀਤਾ ਜਾਵੇਗਾ ਤਾਂ ਕਿ ਬੱਚੇ ਸੁਰੱਖਿਅਤ ਮਾਹੌਲ ਵਿੱਚ ਰਹਿ ਸਕਣ।

ਆਂਗਨਵਾੜੀ ਕੇਂਦਰਾਂ ਨੂੰ ਬੱਚਿਆਂ ਲਈ ਛੇਤੀ ਖੋਲ੍ਹਣ ਦੇ ਮੁੱਦੇ ਉਤੇ ਉਨ੍ਹਾਂ ਕਿਹਾ ਕਿ ਇਸ ਉਤੇ ਵਿਚਾਰ ਕੀਤਾ ਜਾ ਰਿਹਾ ਹੈ। ਕੋਰੋਨਾ ਮਹਾਂਮਾਰੀ ਕਾਰਨ ਬੰਦ ਕੀਤੇ ਇਨ੍ਹਾਂ ਆਂਗਨਵਾੜੀ ਕੇਂਦਰਾਂ ਨੂੰ ਛੇਤੀ ਹੀ ਬੱਚਿਆਂ ਲਈ ਖੋਲ੍ਹਿਆ ਜਾਵੇਗਾ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਜਿਨ੍ਹਾਂ ਆਂਗਨਵਾੜੀ ਕੇਂਦਰਾਂ ਦੀਆਂ ਇਮਾਰਤਾਂ ਦੀ ਮੁਰੰਮਤ ਕਰਵਾਉਣ ਦੀ ਲੋੜ ਹੈ, ਉਨ੍ਹਾਂ ਦੀਆਂ ਸੂਚੀਆਂ ਤਿਆਰ ਕਰ ਲਈਆਂ ਗਈਆਂ ਹਨ ਅਤੇ ਕੰਮ ਛੇਤੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਆਂਗਨਵਾੜੀ ਕੇਂਦਰਾਂ ਨੂੰ ਦੇਸ਼ ਭਰ ਵਿੱਚੋਂ ਸਭ ਤੋਂ ਮਿਆਰੀ ਬਣਾਉਣ ਦੇ ਇੱਛੁਕ ਹਨ। ਇਸ ਲਈ ਸੁਝਾਵਾਂ ਵਾਸਤੇ ਅੱਜ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਜਥੇਬੰਦੀਆਂ ਨੂੰ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਮਿਲੇ ਸੁਝਾਵਾਂ ਉਤੇ ਅਮਲ ਕਰਨ ਲਈ ਆਦੇਸ਼ ਦੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਆਂਗਨਵਾੜੀ ਕੇਂਦਰਾਂ ਵਿੱਚ ਹੀ ਟੀਕਾਕਰਨ ਕੈਂਪ ਲਾਉਣ ਲਈ ਸਿਹਤ ਵਿਭਾਗ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਬੱਚਾ ਟੀਕਾਕਰਨ ਅਤੇ ਅਨੀਮੀਆ ਤੋਂ ਮੁਕਤੀ ਜਾਂ ਹੋਰ ਸੇਵਾਵਾਂ ਤੋਂ ਵਾਂਝਾ ਨਾ ਰਹੇ।

ਸ੍ਰੀਮਤੀ ਅਰੁਨਾ ਚੌਧਰੀ ਨੇ ਇਹ ਵੀ ਆਖਿਆ ਕਿ ਫਰੰਟਲਾਈਨ ਆਂਗਨਵਾੜੀ ਟੀਮ ਵੱਲੋਂ ਜ਼ਮੀਨੀ ਪੱਧਰ ਉਤੇ ਦਿੱਤੀਆਂ ਸੇਵਾਵਾਂ ਨਾਲ ਹੀ ਸੂਬੇ ਵਿੱਚ ਅਜਿਹਾ ਆਧਾਰ ਤਿਆਰ ਹੋਇਆ, ਜਿਸ ਨਾਲ ਔਰਤਾਂ, ਬੱਚਿਆਂ ਤੇ ਕਿਸ਼ੋਰ ਉਮਰ ਵਾਲਿਆਂ ਦੀ ਸਿਹਤ ਤੇ ਪੋਸ਼ਣ ਦੀ ਦਿਸ਼ਾ ਵਿੱਚ ਸੂਬੇ ਨੇ ਵੱਡੀ ਉਪਲਬਧੀ ਹਾਸਲ ਕੀਤੀ। ਉਨ੍ਹਾਂ ਇਕੱਲੇ ਇਕੱਲੇ ਵਰਕਰ ਤੋਂ ਸੁਝਾਅ ਲਏ ਅਤੇ ਆਪਣੇ ਵਿਭਾਗ ਦੇ ਅਧਿਕਾਰੀਆਂ ਨੂੰ ਹਰੇਕ ਸੁਝਾਅ ਉਤੇ ਫੌਰੀ ਅਮਲ ਕਰਨ ਲਈ ਕਿਹਾ ਤਾਂ ਕਿ ਸੇਵਾਵਾਂ ਵਿੱਚ ਸੁਧਾਰ ਕਰ ਕੇ ਰਾਜ ਦੇ ਲੱਖਾਂ ਲਾਭਪਾਤਰੀਆਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।

ਇਸ ਦੌਰਾਨ ਪ੍ਰਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ ਨੇ ਆਂਗਨਵਾੜੀ ਵਰਕਰਾਂ ਵੱਲੋਂ ਕੋਵਿਡ ਮਹਾਂਮਾਰੀ ਦੌਰਾਨ ਫਰੰਟਲਾਈਨ ਵਰਕਰਾਂ ਵਜੋਂ ਨਿਭਾਈ ਭੂਮਿਕਾ ਦੀ ਸ਼ਲਾਘਾ ਕੀਤੀ, ਜਿਸ ਰਾਹੀਂ ਪੰਜਾਬ ਇਸ ਮਹਾਂਮਾਰੀ ਨਾਲ ਦੂਜਿਆਂ ਸੂਬਿਆਂ ਨਾਲੋਂ ਬਿਹਤਰ ਢੰਗ ਨਾਲ ਸਿੱਝ ਸਕਿਆ। ਉਨ੍ਹਾਂ ਕਿਹਾ ਕਿ ਆਂਗਨਵਾੜੀ ਵਰਕਰਾਂ ਦਾ ਕੰਮ ਦਾ ਬਹੁਤਾ ਪ੍ਰਚਾਰ ਨਹੀਂ ਹੁੰਦਾ ਪਰ ਇਸ ਦੇ ਬਾਵਜੂਦ ਇਹ ਵਰਕਰ ਤੇ ਹੈਲਪਰ ਆਪਣਾ ਕੰਮ ਇਮਾਨਦਾਰੀ ਤੇ ਸੰਜੀਦਗੀ ਨਾਲ ਕਰ ਰਹੀਆਂ ਹਨ।

ਮੀਟਿੰਗ ਦੌਰਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਮਾਣ ਭੱਤੇ ਵਿੱਚ ਵਾਧਾ ਕਰਨ ਦੀ ਲੰਬੇ ਸਮੇਂ ਤੋਂ ਰਹਿੰਦੀ ਮੰਗ ਨੂੰ ਪੂਰਾ ਕਰਨ ਉਤੇ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਨਾਲ ਜ਼ਮੀਨੀ ਪੱਧਰ ਉਤੇ ਵਰਕਰਾਂ ਦਾ ਮਨੋਬਲ ਵਧੇਗਾ ਅਤੇ ਉਹ ਵੱਧ ਵਚਨਬੱਧਤਾ ਨਾਲ ਆਪਣਾ ਕੰਮ ਕਰਨਗੀਆਂ। ਉਨ੍ਹਾਂ ਜਾਇਜ਼ ਮੰਗਾਂ ਦੇ ਹੱਕ ਵਿੱਚ ਖੜ੍ਹਨ ਤੇ ਵਰਕਰਾਂ ਤੇ ਹੈਲਪਰਾਂ ਦੀਆਂ ਮੁਸ਼ਕਲਾਂ ਸੁਣਨ ਲਈ ਕੈਬਨਿਟ ਮੰਤਰੀ ਸ੍ਰੀਮਤੀ ਚੌਧਰੀ ਦਾ ਧੰਨਵਾਦ ਕੀਤਾ।

ਵਿਭਾਗ ਦੇ ਡਾਇਰੈਕਟਰ ਵਿਪੁਲ ਉਜਵਲ ਨੇ ਦੱਸਿਆ ਕਿ ਸਿੱਖਿਆ ਵਿਭਾਗ ਨਾਲ ਬਿਹਤਰ ਤਾਲਮੇਲ ਲਈ ਇਕ ਸਾਂਝੀ ਐਕਸ਼ਨ ਕਮੇਟੀ ਦੀ ਤਜਵੀਜ਼ ਕੀਤੀ ਗਈ ਹੈ ਤਾਂ ਕਿ 2017 ਦੇ ਦਿਸ਼ਾ-ਨਿਰਦੇਸ਼ਾਂ ਨੂੰ ਮੌਜੂਦਾ ਸੰਦਰਭ ਵਿੱਚ ਲਾਗੂ ਕੀਤਾ ਜਾ ਸਕੇ, ਜਿਸ ਵਿੱਚ ਮੁੱਖ ਤੌਰ ਉਤੇ ਸਿੱਖਿਆ ਵਿਭਾਗ ਦੇ ਵਾਲੰਟੀਅਰਾਂ ਨੂੰ ਇਕ ਘੰਟੇ ਲਈ ਆਂਗਨਵਾੜੀ ਕੇਂਦਰਾਂ ਦੇ ਬੱਚਿਆਂ ਨੂੰ ਪੜ੍ਹਾਉਣ ਲਈ ਭੇਜਣਾ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਇਕ ਵਾਰ ਕਮੇਟੀ ਬਣ ਜਾਣ ਤੋਂ ਬਾਅਦ ਇਨ੍ਹਾਂ ਦਿਸ਼ਾ ਨਿਰਦੇਸ਼ਾਂ ਨੂੰ ਲਾਗੂ ਕਰਨ ਵਿੱਚ ਮਦਦ ਮਿਲੇਗੀ।

ਮੀਟਿੰਗ ਦੌਰਾਨ ਆਂਗਨਵਾੜੀ ਕੇਂਦਰਾਂ ਨੂੰ ਸੁਚਾਰੂ ਰੂਪ ਨਾਲ ਚਲਾਉਣ ਬਾਰੇ ਸੁਝਾਅ ਦਿੰਦਿਆਂ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਆਲ ਇੰਡੀਆ ਪ੍ਰਧਾਨ ਊਸ਼ਾ ਰਾਣੀ ਨੇ ਛੇਤੀ ਤੋਂ ਛੇਤੀ ਆਂਗਨਵਾੜੀ ਕੇਂਦਰਾਂ ਵਿੱਚ ਲਰਨਿੰਗ ਕਿੱਟਾਂ ਦੇਣ ਦਾ ਸੁਝਾਅ ਦਿੱਤਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਆਂਗਨਵਾੜੀ ਦੇ ਸਾਈਨ ਬੋਰਡ ਲਾਏ ਜਾਣ ਅਤੇ ਕੇਂਦਰਾਂ ਦੀਆਂ ਦੀਵਾਰਾਂ ਉਤੇ ਆਂਗਨਵਾੜੀ ਕੇਂਦਰਾਂ ਰਾਹੀਂ ਮਿਲਦੇ ਰਾਸ਼ਨ ਦੀ ਸੂਚੀ ਦਰਸਾਈ ਜਾਵੇ।
ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਬੱਚਿਆਂ ਦੇ ਟੀਕਾਕਰਨ ਕੈਂਪ ਆਂਗਨਵਾੜੀ ਕੇਂਦਰਾਂ ਵਿੱਚ ਲਾਉਣ ਦੀ ਮੰਗ ਰੱਖੀ। ਉਨ੍ਹਾਂ ਸਿਹਤ ਤੇ ਸਿੱਖਿਆ ਵਿਭਾਗ ਨਾਲ ਬਿਹਤਰ ਤਾਲਮੇਲ ਬਾਰੇ ਵੀ ਆਖਿਆ। ਆਲ ਇੰਡੀਆ ਆਂਗਨਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਏਟਕ ਪੰਜਾਬ ਦੀ ਸੂਬਾ ਪ੍ਰਧਾਨ ਸਰੋਜ ਛੱਪੜੀਵਾਲਾ ਨੇ ਆਂਗਨਵਾੜੀ ਕੇਂਦਰ ਛੇਤੀ ਖੋਲ੍ਹਣ ਦੀ ਮੰਗ ਰੱਖੀ।

ਮੀਟਿੰਗ ਦੌਰਾਨ ਜੁਆਇੰਟ ਡਾਇਰੈਕਟਰ ਗੁਰਜਿੰਦਰ ਸਿੰਘ ਮੌੜ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ, ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਕੋਰੇ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਖਦੀਪ ਸਿੰਘ ਵੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

by Navjot
November 11, 2026
0

  ਮੋਹਾਲੀ, 11 ਨਵੰਬਰ (ਵਿਸ਼ਵ ਵਾਰਤਾ)  ਮੋਹਾਲੀ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. (CBI) ਅਦਾਲਤ ਨੇ ਪੰਜਾਬ ਵਿੱਚ ਪੁਲਿਸ ਹਿਰਾਸਤ ਵਿੱਚੋਂ ਵਿਅਕਤੀਆਂ...

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

by Navjot
November 11, 2026
0

  ਸ੍ਰੀਨਗਰ, 11 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਅੱਤਵਾਦੀ ਹਮਲੇ ਦੌਰਾਨ ਸੈਂਟਰਲ ਰਿਜ਼ਰਵ...

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

by Navjot
November 11, 2026
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

by Navjot
November 11, 2026
0

  ਨਵੀਂ ਦਿੱਲੀ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਦਿੱਲੀ ਦੀ ਹਵਾ ਦੀ ਗੁਣਵੱਤਾ 'ਬਹੁਤ ਖਰਾਬ' (very poor) ਸ਼੍ਰੇਣੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

by Navjot
November 11, 2026
0

  ਮੋਹਾਲੀ, 11 ਨਵੰਬਰ (ਵਿਸ਼ਵ ਵਾਰਤਾ)  ਮੋਹਾਲੀ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. (CBI) ਅਦਾਲਤ ਨੇ ਪੰਜਾਬ ਵਿੱਚ ਪੁਲਿਸ ਹਿਰਾਸਤ ਵਿੱਚੋਂ ਵਿਅਕਤੀਆਂ...

Most Popular

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ

by Ranjit Singh
2 weeks ago
0

Asian Champions Trophy: ਅੱਜ ਖੇਡੇ ਜਾਣਗੇ ਤਿੰਨ ਮੁਕਾਬਲੇ ਜਲੰਧਰ, 30 ਅਕਤੂਬਰ (ਵਿਸ਼ਵ ਵਾਰਤਾ): ਅੱਜ ਜਲੰਧਰ ਵਿੱਚ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 