• Latest
  • Trending
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਮੁੱਖ ਆਗੂਆਂ ਦੀ ਮੀਟਿੰਗ `ਚ ਕਿਸਾਨ ਜਥੇਬੰਦੀਆਂ ਵੱਲੋਂ ਐਲਾਨੇ ਭਾਰਤ ਬੰਦ ਦੀ ਹਮਾਇਤ ਕਰਨ ਦਾ ਅਹਿਦ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਮੁੱਖ ਆਗੂਆਂ ਦੀ ਮੀਟਿੰਗ `ਚ ਕਿਸਾਨ ਜਥੇਬੰਦੀਆਂ ਵੱਲੋਂ ਐਲਾਨੇ ਭਾਰਤ ਬੰਦ ਦੀ ਹਮਾਇਤ ਕਰਨ ਦਾ ਅਹਿਦ

5 years ago
ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

54 minutes ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

1 hour ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

2 hours ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

2 hours ago
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

3 hours ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

4 hours ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

4 hours ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

5 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

5 hours ago
Hindi News
English News
Wednesday, November 11, 2026
No Result
View All Result
22 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਮੁੱਖ ਆਗੂਆਂ ਦੀ ਮੀਟਿੰਗ `ਚ ਕਿਸਾਨ ਜਥੇਬੰਦੀਆਂ ਵੱਲੋਂ ਐਲਾਨੇ ਭਾਰਤ ਬੰਦ ਦੀ ਹਮਾਇਤ ਕਰਨ ਦਾ ਅਹਿਦ

August 28, 2021
in ਸਿਆਸੀ, ਖਬਰਾਂ, ਪੰਜਾਬ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਮੁੱਖ ਆਗੂਆਂ ਦੀ ਮੀਟਿੰਗ `ਚ ਕਿਸਾਨ ਜਥੇਬੰਦੀਆਂ ਵੱਲੋਂ ਐਲਾਨੇ ਭਾਰਤ ਬੰਦ ਦੀ ਹਮਾਇਤ ਕਰਨ ਦਾ ਅਹਿਦ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਮੁੱਖ ਆਗੂਆਂ ਦੀ ਮੀਟਿੰਗ `ਚ ਕਿਸਾਨ ਜਥੇਬੰਦੀਆਂ ਵੱਲੋਂ ਐਲਾਨੇ ਭਾਰਤ ਬੰਦ ਦੀ ਹਮਾਇਤ ਕਰਨ ਦਾ ਅਹਿਦ

ਸਰਕਾਰ ਦਾ ਕਿਸਾਨਾਂ ਤੇ ਜ਼ੁਲਮ ਢਾਹੁਣਾ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੁਖਦੇਵ ਸਿੰਘ ਢੀਂਡਸਾ

ਕਰਨਾਲ ਚ ਕਿਸਾਨਾਂ ਤੇ ਹੋਇਆ ਅਤਿਆਚਾਰ ਸਰਕਾਰ ਦੀਆਂ ਜੜ੍ਹਾਂ ਉਖਾੜਨ ਲਈ ਆਖਰੀ ਕਿੱਲ ਸਾਬਿਤ ਹੋਵੇਗਾ: ਬ੍ਰਹਮਪੁਰਾ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਮੁੱਖ ਆਗੂਆਂ ਦੀ ਮੀਟਿੰਗ `ਚ ਕਿਸਾਨ ਜਥੇਬੰਦੀਆਂ ਵੱਲੋਂ ਐਲਾਨੇ ਭਾਰਤ ਬੰਦ ਦੀ ਹਮਾਇਤ ਕਰਨ ਦਾ ਅਹਿਦ

ਚੰਡੀਗੜ੍ਹ, 28 ਅਗਸਤ(ਵਿਸ਼ਵ ਵਾਰਤਾ)-: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਮੀਤ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਦੀ ਇੱਕ ਅਹਿਮ ਬੈਠਕ ਸ਼ਨਿਚਰਵਾਰ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸ: ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਜਿਥੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਮਜਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾਂ ਚੋਣਾਂ ਦੇ ਮੱਦੇਨਜ਼ਰ ਵਿਸਥਾਰ ਪੂਰਵਕ ਚਰਚਾ ਕੀਤੀ ਗਈ ਉਥੇ ਹੀ ਕਿਸਾਨ ਜਥੇਬੰਦੀਆਂ ਦੇ ਸੱਦੇ `ਤੇ ਆਉਣ ਵਾਲੀ 25 ਸਤੰਬਰ ਨੂੰ ਐਲਾਨੇ ਗਏ ਭਾਰਤ ਬੰਦ ਦੀ ਹਮਾਇਤ ਕਰਨ ਦਾ ਅਹਿਦ ਲਿਆ ਗਿਆ ਅਤੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਇਸ ਵਿੱਚ ਵੱਧ-ਚੜ੍ਹ ਕੇ ਸ਼ਾਮਿਲ ਹੋਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਅੱਜ ਕਰਨਾਲ ਵਿਖੇ ਕਿਸਾਨਾਂ `ਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ਼ ਦੀ ਵੀ ਦੋਵੇਂ ਉਪਰੋਕਤ ਆਗੂਆਂ ਨੇ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਕਿਸੇ ਵੀ ਸੰਘਰਸ਼ ਨੂੰ ਜ਼ਬਰੀ ਕਦੇ ਦਬਾਇਆ ਨਹੀ ਜਾ ਸਕਦਾ ਸਗੋਂ ਸਰਕਾਰ ਨੂੰ ਫਰਾਖਦਿਲੀ ਨਾਲ ਉਨ੍ਹਾਂ ਦੀਆਂ ਮੰਗਾਂ ਮੰਨ ਕੇ ਇਸ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਕਿਸਾਨਾਂ `ਤੇ ਜ਼ੁਲਮ ਢਾਹੁਣਾ ਕਦੇ ਬਰਦਾਸ਼ਤ ਨਹੀ ਕੀਤਾ ਜਾਵੇਗਾ। ਜਥੇਦਾਰ ਬ੍ਰਹਮਪੁਰਾ ਨੇ ਕਿਹਾ ਕਿ ਕਰਨਾਲ ਵਿਖੇ ਕਿਸਾਨਾਂ `ਤੇ ਹੋਇਆ ਲਾਠੀਚਾਰਜ਼ ਕੇਂਦਰ ਦੀਆਂ ਜੜ੍ਹਾਂ ਪੱਟਣ ਵਿੱਚ ਆਖਰੀ ਕਿੱਲ ਸਾਬਿਤ ਹੋਵੇਗਾ।
ਅੱਜ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਪਾਰਟੀ ਵੱਲੋਂ ਨਿਯੁਕਤ ਆਬਜ਼ਰਵਰਾਂ ਦੀ ਨਿਗਰਾਨੀ ਹੇਠ ਪਾਰਟੀ ਨੂੰ ਮਜਬੂਤ ਕਰਨ ਲਈ ਸਤੰਬਰ ਦੇ ਪਹਿਲੇ ਹਫ਼ਤੇ ਤੋਂ ਸਤੰਬਰ ਦੇ ਅੰਤ ਤੱਕ ਪੰਜਾਬ ਵਿੱਚ ਜਿ਼ਲ੍ਹਾ ਪੱਧਰ `ਤੇ ਮੀਟਿੰਗਾਂ ਕੀਤੀਆਂ ਜਾਣਗੀਆਂ। ਇਸਤੋਂ ਇਲਾਵਾ ਵੱਖ- ਵੱਖ ਕੰਮਾਂ ਲਈ ਕਮੇਟੀਆਂ ਵੀ ਬਣਾਈਆਂ ਜਾਣਗੀਆਂ। ਮੀਟਿੰਗ ਵਿੱਚ ਆਗੂਆਂ ਨੂੰ ਜਾਬਤੇ ਵਿੱਚ ਰਹਿਣ ਦੀ ਵੀ ਸਖਤ ਹਦਾਇਤ ਕੀਤੀ ਗਈ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਮੁੱਚੇ ਅਹੁਦੇਦਾਰਾਂ ਨੂੰ ਕਮਰ ਕਸਾ ਕਰਕੇ ਬੂਥ ਪੱਧਰ ਤੱਕ ਤਿਆਰੀ ਵਿੱਢਣ ਲਈ ਕਿਹਾ ਗਿਆ।

ਸ: ਸੇਵਾ ਸਿੰਘ ਸੇਖਵਾਂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਬਾਰੇ ਬੋਲਦਿਆਂ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪਾਰਟੀ ਦੇ ਇੱਕ ਆਗੂ ਸ: ਸੇਵਾ ਸਿੰਘ ਸੇਖਵਾਂ ਵੱਲੋਂ ਆਪ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਣਾ ਮੰਦਭਾਗਾ ਹੈ। ਸ: ਢੀਂਡਸਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੁੱਝ ਵੱਡੇ ਆਗੂ ਅਤੇ ਵਰਕਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਤੋਂ ਵੱਖ ਹੋਣ ਦਾ ਫੈਸਲਾ ਸਿਧਾਂਤਕ ਪੱਧਰ `ਤੇ ਲਿਆ ਗਿਆ ਸੀ ਤਾਂ ਜੋ ਸਹੀ ਅਰਥਾਂ ਵਿੱਚ ਇੱਕ ਪੰਥਕ ਭਾਵਨਾ ਵਾਲੀ ਪਾਰਟੀ ਸੰਗਠਨ ਕੀਤਾ ਜਾ ਸਕੇ। ਇਸ ਨੂੰ ਮੁੱਖ ਰੱਖਦਿਆਂ ਸਾਡੇ ਵੱਲੋਂ ਵੱਖ- ਵੱਖ ਸਮਿਆਂ `ਤੇ ਐਲਾਨੇ ਗਏ ਵੱਖ- ਵੱਖ ਅਕਾਲੀ ਦਲਾਂ ਨੂੰ ਇਕੱਠਾ ਕਰਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਬਣਾਉਣ ਦਾ ਐਲਾਨ ਕੀਤਾ ਗਿਆ ਸੀ ਤਾਂ ਜੋ ਪੰਥਕ ਹਿੱਤਾਂ ਨਾਲ ਪ੍ਰਣਾਏ ਅਕਾਲੀ ਇਕਜੁੱਟ ਹੋ ਕੇ ਆਪਣੀ ਕੌਮ ਅਤੇ ਸਮਾਜ ਲਈ ਕੁੱਝ ਸਾਰਥਕ ਕਰ ਸਕਣ ਵਿੱਚ ਸਹਾਈ ਹੋਣ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਜਥੇਦਾਰ ਸੇਵਾ ਸਿੰਘ ਸੇਖਵਾਂ ਨੂੰ ਚੰਗੇ ਅਹੁਦੇ ਨਾਲ ਨਵਾਜਿਆ ਗਿਆ ਸੀ। ਹੁਣ ਉਨ੍ਹਾਂ ਨੇ ਕਿਸ ਸੋਚ ਅਤੇ ਭਾਵਨਾ ਅਧੀਨ ਆਪਣਾ ਇਹ ਫੈਸਲਾ ਕੀਤਾ ਹੈ। ਇਸ ਬਾਰੇ ਉਹੀ ਜਾਣਦੇ ਹੋਣਗੇ ਪਰ ਅਜਿਹਾ ਕਰਕੇ ਉਨ੍ਹਾਂ ਨੇ ਪੰਥਕ ਸਿਧਾਂਤਾਂ ਨਾਲ ਪ੍ਰਣਾਈ ਪਾਰਟੀ ਨੂੰ ਪਿੱਠ ਦਿਖਾਈ ਜੋ ਉਨ੍ਹਾਂ ਦੇ ਕਿਰਦਾਰ ਨਾਲ ਮੇਲ ਨਹੀ ਖਾਂਦੀ ਹੈ ਅਤੇ ਇਸ ਵਿਚੋਂ ਮੌਕਾਪ੍ਰਸਤੀ ਦੀ ਭਾਵਨਾ ਦੀ ਝਲਕ ਪੈਂਦੀ ਹੈ। ਸ: ਢੀਂਡਸਾ ਨੇ ਇਹ ਵੀ ਕਿਹਾ ਕਿ ਅਜਿਹੇ ਕਿਰਦਾਰ ਵਾਲੇ ਆਗੂ ਦੇ ਚਲੇ ਜਾਣ ਨਾਲ ਸਾਡੀ ਪਾਰਟੀ ਨੂੰ ਕੋਈ ਫਰਕ ਨਹੀ ਪੈਂਦਾ ਅਤੇ ਪਾਰਟੀ ਪੂਰੀ ਪ੍ਰਤੀਬੱਧਤਾ ਨਾਲ ਆਪਣੇ ਮਿੱਥੇ ਰਾਸਤੇ `ਤੇ ਅਤੇ ਆਪਣੇ ਮਿਸ਼ਨ `ਤੇ ਨਿਰੰਤਰ ਦ੍ਰਿੜਤਾ ਨਾਲ ਅੱਗੇ ਵਧਦੀ ਰਹੇਗੀ।
ਇਸ ਮੌਕੇ `ਤੇ ਸ: ਜਗਦੀਸ਼ ਸਿੰਘ ਗਰਚਾ, ਸ: ਬੀਰ ਦਵਿੰਦਰ ਸਿੰਘ, ਜਥੇਦਾਰ ਉਜਾਗਰ ਸਿੰਘ ਬਡਾਲੀ, ਸ: ਹਰਵੇਲ ਸਿੰਘ ਮਾਧੋਪੁਰ, ਸ: ਮਨਮੋਹਨ ਸਿੰਘ ਸਠਿਆਲਾ, ਸ: ਤੇਜਿੰਦਰਪਾਲ ਸਿੰਘ ਸੰਧੂ, ਸ: ਸੁਖਵੰਤ ਸਿੰਘ ਸਰਾਓ, ਸ: ਮਨਜੀਤ ਸਿੰਘ ਦਸੂਹਾ, ਜਥੇਦਾਰ ਮੱਖਣ ਸਿੰਘ ਨੰਗਲ, ਸ: ਅਵਤਾਰ ਸਿੰਘ ਜੌਹਲ, ਜਥੇਦਾਰ ਅਰਜਨ ਸਿੰਘ ਸ਼ੇਰਗਿੱਲ, ਸ: ਹਰਸੁਖਇੰਦਰ ਸਿੰਘ (ਬੱਬੀ ਬਾਦਲ), ਸ: ਰਵਿੰਦਰ ਸਿੰਘ ਬ੍ਰਹਮਪੁਰਾ, ਸ: ਕਰਨੈਲ ਸਿੰਘ ਪੀਰ ਮੁਹੰਮਦ, ਸ: ਮਾਸਟਰ ਮਿੱਠੂ ਸਿੰਘ ਕਾਹਨੇਕੇ, ਸ: ਹਰਪ੍ਰੀਤ ਸਿੰਘ ਬੰਨੀ ਜੋਲੀ, ਐਡਵੋਕੇਟ ਮਹਿੰਦਰ ਸਿੰਘ ਸਿੱਧੂ, ਸ: ਰਾਮਪਾਲ ਸਿੰਘ ਬਹਿਣੀਵਾਲ, ਸ: ਦੇਸਰਾਜ ਸਿੰਘ ਧੁੱਗਾ, ਸ: ਗੁਰਚਰਨ ਸਿੰਘ ਚੰਨੀ, ਸ: ਜਸਪ੍ਰੀਤ ਸਿੰਘ ਹੋਬੀ, ਐਡਵੋਕੇਟ ਛਿੰਦਰਪਾਲ ਸਿੰਘ ਬਰਾੜ, ਸ: ਦਵਿੰਦਰ ਸਿੰਘ ਸੋਢੀ, ਸ: ਜਸਵਿੰਦਰ ਸਿੰਘ ਓਐਸਡੀ, ਸ: ਬਰਜਿੰਦਰ ਸਿੰਘ ਹੁਸੈਨਪੁਰ ਅਤੇ ਸ: ਮਨਪ੍ਰੀਤ ਸਿੰਘ ਤਲਵੰਡੀ ਆਦਿ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

by Navjot
November 11, 2026
0

  ਮੋਹਾਲੀ, 11 ਨਵੰਬਰ (ਵਿਸ਼ਵ ਵਾਰਤਾ)  ਮੋਹਾਲੀ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. (CBI) ਅਦਾਲਤ ਨੇ ਪੰਜਾਬ ਵਿੱਚ ਪੁਲਿਸ ਹਿਰਾਸਤ ਵਿੱਚੋਂ ਵਿਅਕਤੀਆਂ...

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

by Navjot
November 11, 2026
0

  ਸ੍ਰੀਨਗਰ, 11 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਅੱਤਵਾਦੀ ਹਮਲੇ ਦੌਰਾਨ ਸੈਂਟਰਲ ਰਿਜ਼ਰਵ...

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

by Navjot
November 11, 2026
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

by Navjot
November 11, 2026
0

  ਨਵੀਂ ਦਿੱਲੀ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਦਿੱਲੀ ਦੀ ਹਵਾ ਦੀ ਗੁਣਵੱਤਾ 'ਬਹੁਤ ਖਰਾਬ' (very poor) ਸ਼੍ਰੇਣੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

by Navjot
November 11, 2026
0

  ਮੋਹਾਲੀ, 11 ਨਵੰਬਰ (ਵਿਸ਼ਵ ਵਾਰਤਾ)  ਮੋਹਾਲੀ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. (CBI) ਅਦਾਲਤ ਨੇ ਪੰਜਾਬ ਵਿੱਚ ਪੁਲਿਸ ਹਿਰਾਸਤ ਵਿੱਚੋਂ ਵਿਅਕਤੀਆਂ...

Most Popular

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

by Ankit
3 weeks ago
0

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 