ਲਾਠੀਚਾਰਜ ਵਿੱਚ ਜ਼ਖ਼ਮੀ ਹੋਏ ਕਿਸਾਨ ਦੇ ਸਹੀਦ ਹੋਣ ਦਾ ਦਾਅਵਾ

ਮਾਨਸਾ 29 ਅਗਸਤ :ਹਰਿਆਣਾ ਵਿੱਚ ਕਲ੍ਹ ਹੋਏ ਲਾਠੀਚਾਰਜ ਵਿੱਚ ਅੱਜ ਇਕ ਕਿਸਾਨ ਸੁਸੀਲ ਕਾਜਲਾ ਦੀ ਮੌਤ ਹੋਣ ਦੀ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂ ਦਰਸ਼ਨ ਸਿੰਘ ਗੁਰਨੇ ਕਲਾਂ ਵਲੋਂ ਸੋਸ਼ਲ ਮੀਡੀਆ ਜ਼ਰੀਏ ਦਿੱਤੀ ਗਈ ਹੈ। ਕਿਸਾਨ ਆਗੂ ਅਨੁਸਾਰ ਉਹ ਢਾਈ ਏਕੜ ਜ਼ਮੀਨ ਦਾ ਮਾਲਕ ਹੈ ਅਤੇ ਕਿਸਾਨੀ ਸੰਘਰਸ਼ ਵਿਚ ਲੰਬੇ ਸਮੇਂ ਤੋਂ ਭਾਗ ਲੈਂਦਾ ਆ ਰਿਹਾ ਸੀ। ਉਸ ਦਾ ਪਿੰਡ ਹਰਿਆਣਾ ਵਿਚ ਕਾਜਲਾ ਦੱਸਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਮਾਮਲੇ ਲਈ ਹੋਰ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ।






















