ਅਮਰੀਕਾ ਨੇ ਕਾਬੁਲ ਹਵਾਈ ਅੱਡੇ ਦੇ ਨੇੜੇ ਡਰੋਨ ਹਮਲੇ ਵਿੱਚ ਕਾਰ ਨੂੰ ਬਣਾਇਆ ਨਿਸ਼ਾਨਾ

ਚੰਡੀਗੜ੍ਹ, 30ਅਗਸਤ(ਵਿਸ਼ਵ ਵਾਰਤਾ)- ਅਮਰੀਕਾ ਨੇ ਦੁਬਾਰਾ ਅਫਗਾਨਿਸਤਾਨ ਵਿੱਚ ਇਸਲਾਮਿਕ ਸਟੇਟ ਦੇ ਅੱਤਵਾਦੀਆਂ ‘ਤੇ ਡਰੋਨ ਹਮਲਾ ਕੀਤਾ ਹੈ। ਕਾਬੁਲ ਵਿੱਚ ਹੋਏ ਇਸ ਹਮਲੇ ਵਿੱਚ ਅਮਰੀਕਾ ਨੇ ਵਿਸਫੋਟਕਾਂ ਨਾਲ ਭਰੇ ਵਾਹਨ ਵਿੱਚ ਜਾ ਰਹੇ ਆਤਮਘਾਤੀ ਹਮਲਾਵਰਾਂ ਨੂੰ ਨਿਸ਼ਾਨਾ ਬਣਾਇਆ ਹੈ।






















