ਅਕਾਲੀ ਦਲ ਨੇ ਕੀਤਾ ਆਗਾਮੀ ਵਿਧਾਨ ਸਭਾ ਚੋਣਾਂ ਲਈ ਇੱਕ ਹੋਰ ਉਮੀਦਵਾਰ ਦਾ ਐਲਾਨ
ਦੇਖੋ, ਸੁਖਬੀਰ ਬਾਦਲ ਨੇ ਕਿਸਦੀ ਝੋਲੀ ਪਾਈ ਸਮਰਾਲਾ ਹਲਕੇ ਦੀ ਟਿਕਟ

ਚੰਡੀਗੜ੍ਹ,30 ਅਗਸਤ(ਵਿਸ਼ਵ ਵਾਰਤਾ) ਪੰਜਾਬ ਵਿੱਚ 2022 ਦੀਆਂ ਚੋਣਾਂ ਦੀ ਤਿਆਰਾ ਸਾਰੀਆਂ ਪਾਰਟੀਆਂ ਨੇ ਜੋਰਾਂ ਸ਼ੋਰਾਂ ਨਾਲ ਕਰਨੀ ਸ਼ੁਰੂ ਕਰ ਦਿੱਤੀ ਹੈ । ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਸਮਰਾਲਾ ਤੋਂ ਪਰਮਜੀਤ ਸਿੰਘ ਢਿੱਲੋਂ ਨੂੰ ਵਿਧਾਨ ਸਭਾ ਚੋਣਾਂ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਦੱਸ ਦਈਏ ਕਿ ਸੁਖਬੀਰ ਬਾਦਲ ਆਪਣੇ 100 ਦਿਨਾਂ ਦੇ ਪੰਜਾਬ ਦੌਰੇ ਤੇ ਹਨ ਉਹ ਵੱਖ ਵੱਖ ਸ਼ਹਿਰਾਂ ਤੇ ਹਲਕਿਆਂ ਵਿੱਚ ਜਾ ਕੇ ਆਪਣੀ ਭਾਈਵਾਲ ਪਾਰਟੀ ਬਸਪਾ ਦੇ ਨਾਲ ਰੈਲੀਆਂ ਕਰ ਰਹੇ ਹਨ। ਅੱਜ ਉਹਨਾਂ ਨੇ ਸਮਰਾਲਾ ਵਿਖੇ ਹੋਈ ਰੈਲੀ ਦੌਰਾਨ ਇਹ ਐਲਾਨ ਕੀਤਾ। ਉਹਨਾਂ ਨੇ ਕਿਹਾ ਕਿ ਪਰਮਜੀਤ ਸਿੰਘ ਢਿੱਲੋਂ ਇਕ ਮਿਹਨਤੀ ਆਗੂ ਹਨ ਅਤੇ ਸਾਰੇ ਮਿਲ ਕੇ ਉਹਨਾਂ ਨੂੰ ਕਾਮਯਾਬ ਬਣਾਉਣ।






















