ਜੱਥੇਦਾਰ ਧਿਆਨ ਸਿੰਘ ਮੰਡ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਤੋਂ ਬੇਅਦਬੀ ਮਾਮਲਿਆਂ ਵਿੱਚ ਮੰਗਿਆ ਸਪਸ਼ਟੀਕਰਨ
ਦੇਖੋ , ਕਿਸ ਤਰੀਕ ਨੂੰ ਤਲਬ ਕੀਤਾ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ

ਚੰਡੀਗੜ੍ਹ, 30ਅਗਸਤ(ਵਿਸ਼ਵ ਵਾਰਤਾ)- ਬਰਗਾੜੀ , ਬਹਿਬਲ ਕਲਾਂ ਅਤੇ ਕੋਟਕਪੁਰਾ ਬੇਅਦਬੀ ਮਾਮਲਿਆਂ ਦੀ ਜਾਂਚ ਵਿੱਚ ਹੋ ਰਹੀ ਦੇਰੀ ਕਾਰਨ ਭਾਈ ਧਿਆਨ ਸਿੰਘ ਮੰਡ ਨੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੂੰ 20 ਸਤੰਬਰ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੰਜ ਸਿੰਘ ਸਹਿਬਾਨ ਸਾਹਮਣੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਤਲਬ ਕੀਤਾ ਹੈ।

ਦੱਸ ਦੱਈਏ ਕਿ 20 ਅਗਸਤ ਤੋਂ ਪਹਿਲਾਂ ਪੰਜਾਬ ਦੇ ਦੋ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਤਿੰਨ ਹੋਰ ਵਿਧਾਇਕਾਂ ਹਰਮਿੰਦਰ ਸਿੰਘ ਗਿੱਲ, ਕੁਲਬੀਰ ਸਿੰਘ ਜ਼ੀਰਾ ਅਤੇ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਵੀ ਅਕਾਲ ਤਖ਼ਤ ਵਿਖੇ ਪੇਸ਼ ਹੋ ਕੇ ਬੇਅਦਬੀ ਮਾਮਲਿਆਂ ਵਿੱਚ ਸਪਸ਼ਟੀਕਰਨ ਦੇਣ ਲਈ ਤਲਬ ਕੀਤਾ ਗਿਆ ਸੀ।
ਜੱਥੇਦਾਰ ਮੰਡ ਨੇ ਕਿਹਾ ਕਿ ਇਹਨਾਂ ਮੰਤਰੀਆਂ ਅਤੇ ਵਿਧਾਇਕਾਂ ਦਾ ਸਪਸ਼ਟੀਕਰਨ ਰਾਖਵਾਂ ਹੈ ਤੇ ਕੈਪਟਨ ਦੇ ਪੇਸ਼ ਹੋਣ ਤੋਂ ਬਾਅਦ ਉਹਨਾਂ ਦੇ ਬਿਆਨਾਂ ਤੋਂ ਬਾਅਦ ਹੀ ਫੈਸਲਾ ਸੁਣਾਇਆ ਜਾਵੇਗਾ।






















