ਹਰੀਸ਼ ਰਾਵਤ ਅੱਜ ਪਹੁੰਚਣਗੇ ਚੰਡੀਗੜ੍ਹ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਨੂੰ ਮਿਲਣ ਦੀ ਹੈ ਸੰਭਾਵਨਾ
ਚੰਡੀਗੜ੍ਹ, 31ਅਗਸਤ(ਵਿਸ਼ਵ ਵਾਰਤਾ) ਪੰਜਾਬ ਕਾਂਗਰਸ ਵਿੱਚ ਚੱਲ ਰਹੀ ਗੜਬੜ ਦੇ ਵਿਚਕਾਰ ਅੱਜ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦੇ 31 ਅਗਸਤ ਨੂੰ ਚੰਡੀਗੜ੍ਹ ਪਹੁੰਚਣ ਦੀ ਸੰਭਾਵਨਾ ਹੈ। ਇਸ ਦੌਰਾਨ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮਿਲਣਗੇ ਅਤੇ ਕੈਪਟਨ ਅਤੇ ਸਿੱਧੂ ਦੀ ਮੀਟਿੰਗ ਕਰਵਾ ਕੇ ਦੋਵਾਂ ਨੇਤਾਵਾਂ ਵਿੱਚ ਸੁਲਹਾ ਕਰਵਾਉਣ ਦੀ ਕੋਸ਼ਿਸ਼ ਕਰਨਗੇ। ਇਸ ਤੋਂ ਇਲਾਵਾ ਰਾਵਤ ਹੋਰ ਬਾਗੀ ਮੰਤਰੀਆਂ ਅਤੇ ਵਿਧਾਇਕਾਂ ਨਾਲ ਵੀ ਮੁਲਾਕਾਤ ਕਰਨ ਵਾਲੇ ਹਨ।























