
ਚੰਡੀਗੜ੍ਹ, 13 ਫਰਵਰੀ (ਵਿਸ਼ਵ ਵਾਰਤਾ) : ਭਲਕੇ 14 ਫਰਵਰੀ ਨੂੰ ਵੇਲਨਟਾਈਨ ਡੇਅ ਹੈ| ਵੇਲਨਟਾਈਨ ਡੇਅ ਜਿਥੇ ਦੁਨੀਆ ਦੇ ਬਹੁਤ ਸਾਰੇ ਦੇਸ਼ਾਂ ਵਿਚ ਮਨਾਇਆ ਜਾਂਦਾ ਹੈ, ਉਥੇ ਭਾਰਤ ਵਿਚ, ਖਾਸ ਕਰਕੇ ਸ਼ਹਿਰਾਂ ਵਿਚ ਨੌਜਵਾਨ ਵਰਗ ਇਸ ਨੂੰ ਧੂਮਧਾਮ ਨਾਲ ਮਨਾਉਂਦੇ ਹਨ| ਇਸ ਦੌਰਾਨ ਵੇਲਨਟਾਈਨ ਡੇਅ ਮੌਕੇ ਕਿਸੇ ਅਣਹੋਣੀ ਘਟਨਾ ਨਾ ਵਾਪਰੇ, ਇਸ ਲਈ ਚੰਡੀਗੜ੍ਹ ਪੁਲਿਸ ਵੱਲੋਂ ਸ਼ਹਿਰ ਵਿਚ ਚੌਕਸੀ ਵਧਾ ਦਿੱਤੀ ਗਈ ਹੈ| ਪੁਲਿਸ ਵੱਲੋਂ ਥਾਂ-ਥਾਂ ਨਾਕੇ ਲਗਾਏ ਜਾਣਗੇ ਤਾਂ ਕਿ ਕੋਈ ਵੀ ਨੌਜਵਾਨ ਕਿਸੇ ਵੀ ਲੜਕੀ ਜਾਂ ਕਿਸੇ ਹੋਰ ਨਾਲ ਗਲਤ ਹਰਕਤ ਨਾ ਕਰ ਸਕੇ|
ਚੰਡੀਗੜ੍ਹ ਪੁਲਿਸ ਦੀ ਐਸ.ਐਸ.ਪੀ ਨਿਲੰਬਰੀ ਵਿਜੇ ਜਗਦਲੇ ਵੀ ਖੁਦ ਨਿਗਰਾਨੀ ਕਰਦੇ ਨਜ਼ਰ ਆਉਣਗੇ| ਇਸ ਮੌਕੇ ਜੇਕਰ ਕਿਸੇ ਵਲੋਂ ਗਲਤ ਹਰਕਤ ਜਾਂ ਹੁੜਦੰਗ ਮਚਾਉਣ ਦੀ ਕੋਸ਼ਿਸ਼ ਕੀਤੀ ਗਈ ਚੰਡੀਗੜ੍ਹ ਪੁਲਿਸ ਵੱਲੋਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ|
ਦੱਸਣਯੋਗ ਹੈ ਕਿ ਵੇਲੇਨਟਾਈਨ ਡੇਅ ਪੱਛਮ ਦਾ ਰਵਾਇਤੀ ਤਿਉਹਾਰ ਹੈ| ਸ਼ਿਵ ਸੈਨਾ ਅਤੇ ਸੰਘ ਪਰਿਵਾਰ ਦੇ ਕਈ ਸੰਗਠਨਾਂ ਨੇ ਇਸ ਨੂੰ ਭਾਰਤੀ ਸੰਸਕ੍ਰਿਤੀ ਦੇ ਵਿਰੁੱਧ ਸਮਝਦਿਆਂ ਕਈ ਮਹਾਨਗਰਾਂ ਵਿਚ ਇਸ ਦਾ ਵਿਰੋਧ ਕੀਤਾ|
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...























