ਭਾਰਤ ਨੇ ਇੱਕ ਦਿਨ ਵਿੱਚ ਟੀਕਾਕਰਣ ਦਾ ਨਵਾਂ ਰਿਕਾਰਡ ਕੀਤਾ ਕਾਇਮ

ਨਵੀਂ ਦਿੱਲੀ, 1ਸਤੰਬਰ(ਵਿਸ਼ਵ ਵਾਰਤਾ)-ਭਾਰਤ ਨੇ ਇੱਕ ਦਿਨ ਵਿੱਚ ਟੀਕਾਕਰਣ ਦਾ ਨਵਾਂ ਰਿਕਾਰਡ ਕਾਇਮ ਕੀਤਾ ਹੈ। ਕੋਵਿਨ ਪੋਰਟਲ ਦੇ ਅਨੁਸਾਰ, ਪਿਛਲੇ ਦਿਨ ਵਿੱਚ 1.25 ਕਰੋੜ ਤੋਂ ਵੱਧ ਲੋਕਾਂ ਦਾ ਟੀਕਾਕਰਣ ਕੀਤਾ ਗਿਆ ਹੈ। 5 ਦਿਨਾਂ ਵਿੱਚ ਇਹ ਦੂਜੀ ਵਾਰ ਹੈ, ਜਦੋਂ ਇੱਕ ਦਿਨ ਵਿੱਚ ਇੱਕ ਕਰੋੜ ਤੋਂ ਵੱਧ ਲੋਕਾਂ ਦਾ ਟੀਕਾਕਰਨ ਕੀਤਾ ਗਿਆ ਹੈ।






















