ਸ਼੍ਰੋਮਣੀ ਅਕਾਲੀ ਦਲ ਵੱਲੋਂ 6 ਹੋਰ ਉਮੀਦਵਾਰਾਂ ਦਾ ਐਲਾਨ
ਪੜ੍ਹੋ, ਕੌਣ ਹਨ ਉਮੀਦਵਾਰ ਤੇ ਕਿਥੋਂ ਲੜ ਰਹੇ ਹਨ ਚੋਣ
KH
ਚੰਡੀਗੜ੍ਹ, 1ਸਤੰਬਰ(ਵਿਸ਼ਵ ਵਾਰਤਾ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਉਮੀਦਵਾਰਾਂ ਦਾ ਐਲਾਨ ਕਰਨ ਦਾ ਦੌਰ ਜਾਰੀ ਹੈ। ਉਹਨਾਂ ਨੇ ਅੱਜ ਹੋਰ 6 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਹਨਾਂ ਵਿੱਚ ਮੌੜ ਤੋਂ ਜਗਮੀਤ ਸਿੰਘ ਬਰਾੜ, ਜੈਤੋ ਤੋਂ ਸੂਬਾ ਸਿੰਘ, ਤਲਵੰਡੀ ਸਾਬੋ ਤੋਂ ਜੀਤ ਮਹਿੰਦਰ ਸਿੰਘ, ਮੁਕਤਸਰ ਤੋਂ ਕੰਵਰਜੀਤ ਰੋਜ਼ੀ ਬਰਕੰਦੀ, ਕੋਟਕਪੂਰਾ ਤੋਂ ਮਨਤਾਰ ਸਿੰਘ ਬਰਾੜ ਅਤੇ ਫ਼ਰੀਦਕੋਟ ਤੋਂ ਪਰਮਬੰਸ ਸਿੰਘ ਰੋਮਾਣਾ ਨੂੰ ਵਿਧਾਨ ਸਭਾ ਚੋਣਾਂ ਲਈ ਪਾਰਟੀ ਉਮੀਦਵਾਰ ਐਲਾਨਿਆ ਗਿਆ ਹੈ।























