ਕੱਲ੍ਹ ਹੋਣ ਵਾਲੇ ਵਿਧਾਨ ਸਭਾ ਦੇ ਸਪੈਸ਼ਲ ਸ਼ੈਸ਼ਨ ਲਈ ਕਾਂਗਰਸੀ ਵਿਧਾਇਕਾਂ ਨੂੰ ਵਿਪ੍ਹ ਜਾਰੀ

ਚੰਡੀਗੜ੍ਹ,2 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸ਼ੈਸ਼ਨ ਕੱਲ੍ਹ 3 ਸਤੰਬਰ 2021 ਨੂੰ ਬੁਲਾਇਆ ਗਿਆ ਹੈ। ਇਸ ਵਿੱਚ ਸ਼ਾਮਿਲ ਹੋਣ ਲਈ ਕਾਂਗਰਸ ਪਾਰਟੀ ਦੇ ਵਿਧਾਨ ਸਭਾ ਮੈਂਬਰਾਂ ਨੂੰ ਕੱਲ੍ਹ ਸਵੇਰੇ 9:30 ਵਜੇ ਵਿਧਾਨ ਸਭਾ ਵਿੱਚ ਹਾਜ਼ਰ ਹੋਣ ਦੀ ਹਿਦਾਇਤ ਵਿਪ੍ਹ ਜਾਰੀ ਕਰਦਿਆਂ ਚੀਫ ਵਿਪ੍ਹ ਹਰਦਿਆਲ ਸਿੰਘ ਕੰਬੋਜ ਨੇ ਦਿੱਤੀ ਹੈ।

ਦੱਸ ਦਈਏ ਕਿ ਇਹ ਸ਼ੈਸ਼ਨ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਸੱਦਿਆ ਗਿਆ ਹੈ।






















