ਵਿਧਾਨ ਸਭਾ ਦੇ ਬਾਹਰ ਅਕਾਲੀ ਦਲ ਦੇ ਵਿਧਾਇਕਾਂ ਨੇ ਕੀਤਾ ਪ੍ਰਦਰਸ਼ਨ
ਸ਼ੈਸ਼ਨ ਦੀ ਮਿਆਦ ਵਧਾਉਣ ਦੀ ਕੀਤੀ ਮੰਗ
ਚੰਡੀਗੜ੍ਹ,3 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਕ ਦਿਨਾ ਇਜਲਾਜ ਜੋ ਕਿ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁੁਰਬ ਨੂੰ ਸਮਰਪਿਤ ਕੀਤਾ ਗਿਆ ਹੈ,ਅੱਜ ਸ਼ੁਰੂ ਹੋ ਗਿਆ । ਇਸ ਸ਼ੈਸ਼ਨ ਵਿੱਚ ਹਿੱਸਾ ਲੈਣ ਲਈ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਪਹੁੰਚੇ । ਇਸ ਤੋਂ ਇਲਾਵਾ ਇਸ ਪ੍ਰੋਗਰਾਮ ਵਿੱਚ ਭਾਰਤ ਦੇ ਸਾਬਕਾ ਚੀਫ ਜਸਟਿਸ ਜਗਦੀਸ਼ ਸਿੰਘ ਖੇਹਰ ਨੇ ਵੀ ਹਿੱਸਾ ਲਿਆ।
ਪਰ,ਇਸ ਸਭ ਦੇ ਵਿਚਕਾਰ ਵਿਰੋਧੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ।ਉਹਨਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਸ਼ੈਸ਼ਨ ਦੀ ਮਿਆਦ ਵਧਾਉਣ ਦੀ ਮੰਗ ਕੀਤੀ ।ਉਹਨਾਂ ਨੇ ਕਿਹਾ ਕਿ ਇਕ ਦਿਨਾ ਸ਼ੈਸ਼ਨ ਸਿਰਫ ਖਾਨਾਪੂਰਤੀ ਲਈ ਬੁਲਾਇਆ ਗਿਆ ਹੈ,ਅਤੇ ਸਰਕਾਰ ਮੁੱਦਿਆਂ ਤੋਂ ਭੱਜ ਰਹੀ ਹੈ।























