ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿੱਚ ਅੱਤਵਾਦੀ ਹਮਲਾ
6 ਲੋਕ ਗੰਭੀਰ ਜ਼ਖ਼ਮੀ
ਪ੍ਰਧਾਨ ਮੰਤਰੀ ਨੇ ਕੀਤੀ ਅੱਤਵਾਦੀ ਹਮਲੇ ਦੀ ਪੁਸ਼ਟੀ

ਚੰਡੀਗੜ੍ਹ,3 ਸਤੰਬਰ (ਵਿਸ਼ਵ ਵਾਰਤਾ)-ਨਿਊਜ਼ੀਲੈਂਡ ਦੇ ਸ਼ਹਿਰ ਆਕਲੈਂਡ ਵਿਚ ਸ਼ੁੱਕਰਵਾਰ ਨੂੰ ਇਕ ਅੱਤਵਾਦੀ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਵਿਚ 6 ਲੋਕ ਜ਼ਖ਼ਮੀ ਹੋ ਗਏ ਹਨ ਅਤੇ ਉਹਨਾਂ ਵਿਚੋਂ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਇਕ ਪ੍ਰੈੱਸ ਕਾਨਫਰੰਸ ਵਿਚ ਇਸਦੀ ਪੁਸ਼ਟੀ ਕੀਤੀ ਹੈ।






















