ਪੰਜਾਬ ਸਰਕਾਰ ਨੇ ਬੰਗਾ-ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਸੜਕ ਦੇ ਨਵੀਨੀਕਰਨ ਲਈ ਮਨਜ਼ੂਰ ਕੀਤੇ 40 ਕਰੋੜ ਰੁਪਏ

ਨਵਾਂਸ਼ਹਿਰ, 3 ਸਤੰਬਰ (ਵਿਸ਼ਵ ਵਾਰਤਾ): ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਦੇ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਵਿਕਾਸ ਲਈ ਅਣਥੱਕ ਯਤਨਾਂ ਦਾ ਫਲ ਮਿਲਿਆ ਹੈ ਕਿਉਂਕਿ ਪੰਜਾਬ ਸਰਕਾਰ ਨੇ ਬੰਗਾ-ਗੜ੍ਹਸ਼ੰਕਰ ਨੂੰ ਅਪਗ੍ਰੇਡ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਅੱਜ ਇਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਸ੍ਰੀ ਤਿਵਾੜੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸ੍ਰੀ ਅਨੰਦਪੁਰ ਸਾਹਿਬ ਸੜਕੀ ਵਿਕਾਸ ਪ੍ਰੋਜੈਕਟ ਲਈ 40 ਕਰੋੜਰੋ ਰੁਪਏ ਦੀ ਪ੍ਰਵਾਨਗੀ ਦਿੱਤੀ ਹੈ।ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਦੱਸਿਆ ਕਿ ਇਹ ਸੜਕ ਦੋ ਪਵਿੱਤਰ ਸ਼ਹਿਰਾਂ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਜੋੜਦੀ ਹੈ। ਇਹ ਮਾਤਾ ਨੈਣਾ ਦੇਵੀ ਦੇ ਸ਼ਰਧਾਲੂਆਂ ਲਈ ਮੁੱਖ ਮਾਰਗ ਸੰਪਰਕ ਮਾਰਗਾਂ ਵਿੱਚੋਂ ਇੱਕ ਹੈ ਜੋ ਲਗਭਗ ਹਰ ਸਾਲ ਹਿਮਾਚਲ ਪ੍ਰਦੇਸ ਵਿੱਚ ਮਾਤਾ ਨੈਣਾ ਦੇਵੀ ਮੰਦਰ ਵਿੱਚ ਜਾਂਦੇ ਹਨ ,ਖਾਸ ਕਰਕੇ ਸਾਵਣ ਨਵਰਾਤਰਿਆਂ ਦੇ ਦੌਰਾਨ। ਉਨ੍ਹਾਂ ਨੇ ਇਸ ਪ੍ਰੋਜੈਕਟ ਨੂੰ ਮਨਜ਼ੂਰੀ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ,ਜਿਸ ਨਾਲ ਹਜ਼ਾਰਾਂ ਯਾਤਰੀਆਂ ਅਤੇ ਸ਼ਰਧਾਲੂਆਂ ਨੂੰ ਲਾਭ ਹੋਵੇਗਾ।ਉਨ੍ਹਾਂ ਕਿਹਾ ਕਿ ਇਹ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਲੋਕਾਂ ਦੀ ਮੁੱਖ ਮੰਗਾਂ ਵਿੱਚੋਂ ਇੱਕ ਹੈ। ਸ੍ਰੀ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਨੇ ਲੋਕ ਸਭਾ ਵਿੱਚ ਇਸ ਮਹੱਤਵਪੂਰਨ ਸੜਕ ਦੇ ਨਵੀਨੀਕਰਨ ਅਤੇ ਮਜ਼ਬੂਤੀ ਲਈ ਵੀ ਜ਼ੋਰਦਾਰ ਆਵਾਜ਼ ਉਠਾਈ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਪ੍ਰੋਜੈਕਟ ਨੂੰ ਪੰਜਾਬ ਸਰਕਾਰ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ ਜਿਸ ਲਈ ਉਨ੍ਹਾਂ ਨੇ ਇੱਕ ਵਾਰ ਫਿਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ।
ਹੋਰ ਤੱਥਾਂ ਦਾ ਖੁਲਾਸਾ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸੜਕ ਪ੍ਰਾਜੈਕਟ ਲਈ 40 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ ਅਤੇ ਕੰਮ ਵੀ ਜਲਦੀ ਹੀ ਸ਼ੁਰੂ ਹੋ ਜਾਵੇਗਾ।






















