ਅਮਰੀਕੀ ਸਰਵੇਖਣ ਵਿੱਚ ਵੱਡਾ ਖੁਲਾਸਾ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੂਰੀ ਦੁਨੀਆ ਵਿੱਚ ਹਨ ਮਸ਼ਹੂਰ

ਨਵੀਂ ਦਿੱਲੀ,5ਸਤੰਬਰ(ਵਿਸ਼ਵ ਵਾਰਤਾ)-: ਭਾਰਤ ਵਿੱਚ ਕੋਰੋਨਾ ਮਹਾਂਮਾਰੀ ਦੇ ਵਧਦੇ ਮਾਮਲਿਆਂ ਦੇ ਵਿਚਕਾਰ, ਬਹੁਤ ਸਾਰੇ ਲੋਕਾਂ ਨੂੰ ਇਹ ਮਹਿਸੂਸ ਹੋਣ ਲੱਗ ਪਿਆ ਹੈ ਕਿ ਦੇਸ਼ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕਪ੍ਰਿਯਤਾ ਘੱਟ ਜਾਵੇਗੀ। ਪਰ ਅਮਰੀਕੀ ਡਾਟਾ ਇੰਟੈਲੀਜੈਂਸ ਫਰਮ ‘ਮਾਰਨਿੰਗ ਕੰਸਲਟ’ ਦੁਆਰਾ ਕਰਵਾਏ ਗਏ ਇੱਕ ਸਰਵੇਖਣ ਵਿੱਚ ਸਾਹਮਣੇ ਆਏ ਨਤੀਜਿਆਂ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ।ਇਸ ਸਰਵੇਖਣ ਤੋਂ ਪਤਾ ਚੱਲਿਆ ਹੈ ਕਿ ਨਰਿੰਦਰ ਮੋਦੀ ਦੁਨੀਆ ਦੇ ਸਭ ਤੋਂ ਪ੍ਰਸਿੱਧ ਨੇਤਾ ਹਨ। ਉਨ੍ਹਾਂ ਨੇ ਪ੍ਰਸਿੱਧੀ ਦੀ ਦੌੜ ਵਿੱਚ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਵੀ ਪਿੱਛੇ ਛੱਡ ਦਿੱਤਾ ਹੈ।






















