‘ਆਪ’ ਲੀਡਰ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਦੀਆਂ ਮੁਸ਼ਕਲਾਂ ਚ ਵਾਧਾ
ਅਦਾਲਤ ਨੇ ਜਾਰੀ ਕੀਤੇ ਗ਼ੈਰ ਜ਼ਮਾਨਤੀ ਗ੍ਰਿਫ਼ਤਾਰੀ ਵਾਰੰਟ

ਚੰਡੀਗੜ੍ਹ, 6ਸਤੰਬਰ(ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਦੀਆਂ ਮੁਸ਼ਕਲਾਂ ਵਿੱਚ ਵਾਧਾ ਉਸ ਸਮੇਂ ਹੋਇਆ, ਜਦੋਂ ਸਾਬਕਾ ਕੈਬਨਿਟ ਮੰਤਰੀ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਦਰਜ ਮਾਣਹਾਨੀ ਦੇ ਮਾਮਲੇ ਵਿੱਚ ਉਹਨਾਂ ਨੂੰ ਅਦਾਲਤ ਵੱਲੋਂ ਗ਼ੈਰ ਜ਼ਮਾਨਤੀ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਇਆ ਹੈ। ਅਦਾਲਤ ਨੇ ਸੰਜੇ ਸਿੰਘ ਨੂੰ 17 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ।






















