ਪੰਜਾਬ ਵਿੱਚ ਦੂਜੇ ਦਿਨ ਵੀ ਜਾਰੀ ਹੈ ਬੱਸਾਂ ਦਾ ਚੱਕਾ ਜਾਮ
ਸਰਕਾਰ ਨੇ ਹੜਤਾਲ ਕਰ ਰਹੇ ਮੁਲਾਜ਼ਮਾਂ ਨੂੰ ਗੱਲਬਾਤ ਲਈ ਸੱਦਿਆ
ਹੜਤਾਲੀ ਕਰਮਚਾਰੀਆਂ ਨੇ ਟਾਲਿਆ ਸਿਸਵਾਂ ਫਾਰਮ ਹਾਊਸ ਦਾ ਘਿਰਾਓ

ਚੰਡੀਗੜ੍ਹ, 7ਸਤੰਬਰ(ਵਿਸ਼ਵ ਵਾਰਤਾ)-ਪੰਜਾਬ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਦੂਜੇ ਦਿਨ ਵੀ ਜਾਰੀ ਹੈ। ਪੰਜਾਬ ਰੋਡਵੇਜ਼ ਦੇ 18 ਡਿਪੂਆਂ ਅਤੇ ਪੀਆਰਟੀਸੀ ਦੇ 9 ਡਿਪੂਆਂ ਵਿੱਚ 2 ਹਜ਼ਾਰ ਤੋਂ ਵੱਧ ਬੱਸਾਂ ਖੜ੍ਹੀਆਂ ਰਹਿਣਗੀਆਂ।
ਜਾਣਕਾਰੀ ਮਿਲੀ ਹੈ ਕਿ ਪੰਜਾਬ ਸਰਕਾਰ ਨੇ ਹੜਤਾਲ ਉਤੇ ਬੈਠੇ ਕਾਂਟ੍ਰੈਕਟ ਬੱਸ ਮੁਲਾਜ਼ਮਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ।

ਬੁੱਧਵਾਰ ਨੂੰ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚੰਡੀਗੜ੍ਹ ਦੇ ਸੀਐਮ ਹਾਊਸ ਵਿਖੇ ਮੀਟਿੰਗ ਕਰਨਗੇ। ਗੱਲਬਾਤ ਲਈ ਬੁਲਾਏ ਜਾਣ ਤੋਂ ਬਾਅਦ ਹੜਤਾਲੀ ਕਰਮਚਾਰੀਆਂ ਨੇ ਸਿਸਵਾਂ ਫਾਰਮ ਹਾਊਸ ਦੇ ਘਿਰਾਓ ਕਰਨ ਦੇ ਪ੍ਰੋਗਰਾਮ ਨੂੰ ਟਾਲ ਦਿੱਤਾ ਹੈ।
ਗੌਰਤਲਬ ਹੈ ਕਿ ਪੰਜਾਬ ਵਿੱਚ ਪੀਆਰਟੀਸੀ, ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਠੇਕੇ ਵਾਲੇ ਕਰੀਬ 8 ਹਜ਼ਾਰ ਕਰਮਚਾਰੀ ਹੜਤਾਲ ਤੇ ਚੱਲ ਰਹੇ ਹਨ। ਜਿਸ ਕਾਰਨ ਸਰਕਾਰੀ ਬੱਸਾਂ ਦੀ ਆਵਾਜਾਈ ਠੱਪ ਹੋ ਗਈ ਹੈ।






















