• Latest
  • Trending
ਪੰਜਾਬ ਸਰਕਾਰ ਵੱਲੋਂ  ਸਰਕਾਰੀ ਸਕੂਲਾਂ ‘ਚ ਸਥਾਪਤ ਕੀਤੇ ਜਾਣਗੇ ਬਰੌਡਕਾਸਟਿੰਗ ਸਿਸਟਮ

5 years ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

5 minutes ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

9 minutes ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

11 minutes ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

12 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

32 minutes ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

1 hour ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hindi News
English News
Wednesday, November 11, 2026
No Result
View All Result
21 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਵੱਲੋਂ  ਸਰਕਾਰੀ ਸਕੂਲਾਂ ‘ਚ ਸਥਾਪਤ ਕੀਤੇ ਜਾਣਗੇ ਬਰੌਡਕਾਸਟਿੰਗ ਸਿਸਟਮ

September 7, 2021
in MOHALI, ਸਿਆਸੀ, ਸਿੱਖਿਆ, ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਸਰਕਾਰ ਵੱਲੋਂ  ਸਰਕਾਰੀ ਸਕੂਲਾਂ ‘ਚ ਸਥਾਪਤ ਕੀਤੇ ਜਾਣਗੇ ਬਰੌਡਕਾਸਟਿੰਗ ਸਿਸਟਮ

ਪੰਜਾਬ ਸਰਕਾਰ ਵੱਲੋਂ  ਸਰਕਾਰੀ ਸਕੂਲਾਂ ‘ਚ ਸਥਾਪਤ ਕੀਤੇ ਜਾਣਗੇ ਬਰੌਡਕਾਸਟਿੰਗ ਸਿਸਟਮ

ਦੇਖੋ,ਕਿੰਨੇ ਕਰੋੜ ਰੁਪਏ ਦੀ ਗ੍ਰਾਂਟ ਕੀਤੀ ਗਈ ਜਾਰੀ

ਪੰਜਾਬ ਸਰਕਾਰ ਵੱਲੋਂ  ਸਰਕਾਰੀ ਸਕੂਲਾਂ ‘ਚ ਸਥਾਪਤ ਕੀਤੇ ਜਾਣਗੇ ਬਰੌਡਕਾਸਟਿੰਗ ਸਿਸਟਮ

ਚੰਡੀਗੜ, 7 ਸਤੰਬਰ(ਵਿਸ਼ਵ ਵਾਰਤਾ):ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦੀ ਕੁਸ਼ਲਤਾ ਦਾ ਵੱਧ ਤੋਂ ਵੱਧ ਲਾਭ ਲੈਣ ਦੇ ਮੱਦੇਨਜ਼ਰ ਬਰੌਡਕਾਸਟਿੰਗ ਸਿਸਟਮ (ਪ੍ਰਸਾਰਣ ਪ੍ਰਣਾਲੀ) ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ 616 ਸਕੂਲਾਂ ਵਿੱਚ ਇਹ ਪ੍ਰਸਾਰਣ ਪ੍ਰਣਾਲੀ ਸਥਾਪਤ ਕੀਤੀ ਜਾਵੇਗੀ ਅਤੇ ਸਿੱਖਿਆ ਵਿਭਾਗ ਵੱਲੋਂ ਇਸ ਸਬੰਧ ਵਿੱਚ 1.54 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਜਾ ਚੁੱਕੀ ਹੈ। ਉਨਾਂ ਕਿਹਾ ਕਿ ਇਹ ਪ੍ਰਸਾਰਣ ਪ੍ਰਣਾਲੀ ਸਥਾਪਤ ਕਰਨ ਨਾਲ ਸਕੂਲਾਂ ਦੇ ਸਟਾਫ ‘ਤੇ ਕੰਮ ਦਾ ਬੋਝ ਘੱਟ ਹੋਵੇਗਾ ਅਤੇ ਪ੍ਰਿੰਸੀਪਲ ਵੱਲੋਂ ਇੱਕੋ ਸਮੇਂ ’ਤੇ ਸਾਰੇ ਅਧਿਆਪਕਾਂ, ਵਿਦਿਆਰਥੀਆਂ ਅਤੇ ਗੈਰ-ਅਧਿਆਪਨ ਸਟਾਫ ਨੂੰ ਹਦਾਇਤਾਂ ਜਾਰੀ ਕੀਤੀਆਂ ਜਾ ਸਕਣਗੀਆਂ।

ਬ੍ਰੌਡਕਾਸਟਿੰਗ ਸਿਸਟਮ ਅਤੇ ਇਸ ਦੇ ਲਾਭਾਂ ਬਾਰੇ ਦੱਸਦੇ ਹੋਏ ਸ੍ਰੀ ਸਿੰਗਲਾ ਨੇ ਕਿਹਾ ਕਿ ਹਰੇਕ ਸਿਸਟਮ ਦੀ ਕੀਮਤ ਲਗਭਗ 25,000 ਰੁਪਏ ਹੋਵੇਗੀ, ਜਿਸ ਵਿੱਚ ਇੱਕ ਐਂਪਲੀਫਾਇਰ, ਇੱਕ ਮਾਈਕ, ਇੱਕ ਚੋਣਵਾਂ ਕਲਾਸਰੂਮ ਮਲਟੀ-ਸਵਿਚ, ਸਪੀਕਰ ਅਤੇ ਲੋੜੀਂਦੀ ਤਾਰ ਆਦਿ ਚੀਜ਼ਾਂ ਸ਼ਾਮਲ ਹੋਣਗੀਆਂ। ਉਨਾਂ ਕਿਹਾ ਕਿ ਸਕੂਲ ਪ੍ਰਿੰਸੀਪਲ ਦੇ ਕਮਰੇ ਵਿੱਚ ਐਂਪਲੀਫਾਇਰ, ਮਾਈਕ ਅਤੇ ਚੋਣਵੇਂ ਸਵਿੱਚਬੋਰਡ ਲਗਾਏ ਜਾਣਗੇ ਅਤੇ ਸਮੇਂ-ਸਮੇਂ ਤੇ ਨਿਰਦੇਸ਼ਾਂ ਪ੍ਰਸਾਰਣ ਕਰਨ ਲਈ ਹਰੇਕ ਕਲਾਸਰੂਮ ਵਿੱਚ ਇੱਕ ਸਪੀਕਰ ਲਗਾਇਆ ਜਾਵੇਗਾ। ਉਨਾਂ ਕਿਹਾ ਕਿ ਇਸ ਨਾਲ ਪ੍ਰਿੰਸੀਪਲ ਮਿੰਟਾਂ ’ਚ ਪੂਰੇ ਸਕੂਲ ਵਿੱਚ ਲੋੜੀਂਦਾ ਸੁਨੇਹਾ ਜਾਂ ਹਦਾਇਤ ਪ੍ਰਸਾਰਿਤ ਕਰ ਸਕਣਗੇ ਜਿਸ ਨਾਲ ਸਟਾਫ ਦੇ ਸਮੇਂ ਦੀ ਬੱਚਤ ਹੋਵੇਗੀ। ਉਨਾਂ ਅੱਗੇ ਕਿਹਾ ਕਿ ਚੋਣਵੇਂ ਸਵਿੱਚਬੋਰਡ ਬ੍ਰੌਡਕਾਸਟਰ ਨੂੰ ਸੰਦੇਸ਼ ਜਾਂ ਨਿਰਦੇਸ਼ ਭੇਜਣ ਸਮੇਂ ਕੋਈ ਇੱਕ ਜਾਂ ਚੁਣਵੇਂ ਕਲਾਸਰੂਮਾਂ ‘ਚ ਵੀ ਸੁਨੇਹਾ ਪ੍ਰਸਾਰਿਤ ਕਰਨ ਦੀ ਸਹੂਲਤ ਪ੍ਰਦਾਨ ਕਰੇਗਾ।

ਸ੍ਰੀ ਸਿੰਗਲਾ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ ਬ੍ਰੌਡਕਾਸਟਿੰਗ ਸਿਸਟਮ ਦੀ ਲਗਾਉਣ ਤੋਂ ਬਾਅਦ ਸਕੂਲ ਦੇ ਸਟਾਫ ਤੋਂ ਵਿਦਿਆਰਥੀਆਂ ਦੀ ਸਿੱਖਣ ਪ੍ਰਕਿਰਿਆ, ਲੋੜੀਂਦੀਆਂ ਸੋਧਾਂ ਅਤੇ ਕਾਰਜਕੁਸ਼ਲਤਾ ’ਤੇ ਪਏ ਪ੍ਰਭਾਵਾਂ ਬਾਰੇ ਫੀਡ-ਬੈਕ ਲਿਆ ਜਾਵੇਗਾ। ਉਨਾਂ ਕਿਹਾ ਕਿ ਫੀਡਬੈਕ ਦਾ ਮੁਲਾਂਕਣ ਕਰਨ ਉਪਰੰਤ ਹੀ ਸਿੱਖਿਆ ਵਿਭਾਗ ਸਾਰੇ ਸਰਕਾਰੀ ਸਕੂਲਾਂ ਵਿੱਚ ਇਸ ਪ੍ਰਣਾਲੀ ਦੀ ਸਥਾਪਨਾ ਬਾਰੇ ਫੈਸਲਾ ਲਵੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ ਜਿਸ ਨਾਲ ਪੰਜਾਬ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਭਰ ਵਿੱਚੋਂ ਮੋਹਰੀ ਸੂਬੇ ਵਜੋਂ ਉੱਭਰਿਆ ਹੈ। ਉਨਾਂ ਕਿਹਾ ਕਿ ਉਨਾਂ ਦੀ ਸਰਕਾਰ ਦੀਆਂ ਨੀਤੀਆਂ ਅਤੇ ਸੁਧਾਰਾਂ ਤੋਂ ਇਲਾਵਾ, ਸਿੱਖਿਆ ਵਿਭਾਗ ਦੇ ਸਮੁੱਚੇ ਸਟਾਫ ਦੇ ਸਹਿਯੋਗ ਅਤੇ ਸਖਤ ਮਿਹਨਤ ਸਦਕਾ ਪੰਜਾਬ ਲਈ ਦੇਸ਼ ਵਿੱਚੋਂ ਸਿਖ਼ਰਲਾ ਸਥਾਨ ਹਾਸਲ ਕਰਨਾ ਸੰਭਵ ਹੋ ਸਕਿਆ ਹੈ। ਉਨਾਂ ਕਿਹਾ ਕਿ ਸਾਡੀ ਸਰਕਾਰ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

by Navjot
November 11, 2026
0

  ਲੁਧਿਆਣਾਃ 12 ਨਵੰਬਰ(ਵਿਸ਼ਵ ਵਾਰਤਾ)  ਸਿਰਮੌਰ ਢਾਡੀ, ਸ਼ਾਇਰ, ਪੰਜਾਬੀ ਨਾਵਲਕਾਰ ਅਤੇ ਸਿੱਖ ਇਤਿਹਾਸਕਾਰ ਗਿਆਨੀ ਸੋਹਣ ਸਿੰਘ ਸੀਤਲ ਜੀ ਨੂੰ ਸਮਰਪਿਤ...

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

by Navjot
November 11, 2026
0

  ਅਬੂਜਾ, 11 ਨਵੰਬਰ (ਵਿਸ਼ਵ ਵਾਰਤਾ) - ਭਾਰਤ ਦੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (NHRC-India) ਅਤੇ ਨਾਈਜੀਰੀਆ ਦੇ ਰਾਸ਼ਟਰੀ ਮਨੁੱਖੀ ਅਧਿਕਾਰ...

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

by Navjot
November 11, 2026
0

  ਫਨੋਮ ਪੇਨ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਨੂੰ ਜਾਰੀ ਇੱਕ ਸਾਂਝੀ ਪ੍ਰੈਸ ਰਿਲੀਜ਼ ਅਨੁਸਾਰ, ਕੰਬੋਡੀਆ ਨੇ ਕਿਸ਼ੋਰ ਲੜਕੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
4 weeks ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 