ਪੰਜਾਬ ਸਰਕਾਰ ਦੀ ਹੜਤਾਲ ਤੇ ਬੈਠੇ ਕਾਂਟ੍ਰੈਕਟ ਬੱਸ ਮੁਲਾਜ਼ਮਾਂ ਨਾਲ ਮੀਟਿੰਗ ਅੱਜ
ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਕੀਤੀ ਜਾਵੇਗੀ ਵਿਚਾਰ-ਚਰਚਾ
ਚੰਡੀਗੜ੍ਹ, 8ਸਤੰਬਰ(ਵਿਸ਼ਵ ਵਾਰਤਾ) ਪੰਜਾਬ ਵਿੱਚ ਸਰਕਾਰੀ ਬੱਸਾਂ ਦੇ ਚੱਕੇ ਜਾਮ ਜਾ ਅੱਜ ਤੀਜਾ ਦਿਨ ਹੈ। ਪੰਜਾਬ ਰੋਡਵੇਜ਼ ਦੇ 18 ਡਿਪੂਆਂ ਅਤੇ ਪੀਆਰਟੀਸੀ ਦੇ 9 ਡਿਪੂਆਂ ਵਿੱਚ 2 ਹਜ਼ਾਰ ਤੋਂ ਵੱਧ ਬੱਸਾਂ ਖੜ੍ਹੀਆਂ ਹਨ।
ਪੰਜਾਬ ਸਰਕਾਰ ਦੀ ਹੜਤਾਲ ਉਤੇ ਬੈਠੇ ਕਾਂਟ੍ਰੈਕਟ ਬੱਸ ਮੁਲਾਜ਼ਮਾਂ ਨਾਲ ਮੀਟਿੰਗ ਰੱਖੀ ਗਈ ਹੈ। ਇਹ ਮੀਟਿੰਗ ਅੱਜ ਬੁੱਧਵਾਰ ਨੂੰ ਸਵੇਰੇ 11 ਵਜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਫਤਰ ਸਿਵਲ ਸਕੱਤਰੇਤ ਵਿਖੇ ਯੂਨੀਅਨ ਦੇ 5 ਨੁਮਾਇੰਦਿਆਂ ਨਾਲ ਹੋਵੇਗੀ।

ਜ਼ਿਕਰਯੋਗ ਹੈ ਕਿ ਗੱਲਬਾਤ ਲਈ ਬੁਲਾਏ ਜਾਣ ਤੋਂ ਬਾਅਦ ਹੜਤਾਲੀ ਕਰਮਚਾਰੀਆਂ ਨੇ ਬੀਤੇ ਦਿਨੀਂ ਸਿਸਵਾਂ ਫਾਰਮ ਹਾਊਸ ਦੇ ਘਿਰਾਓ ਕਰਨ ਦਾ ਪ੍ਰੋਗਰਾਮ ਟਾਲ ਦਿੱਤਾ ਸੀ।
ਇਥੇ ਇਹ ਗੱਲ ਵੀ ਵਰਨਣਯੋਗ ਹੈ ਕਿ ਪੰਜਾਬ ਵਿੱਚ ਪੀਆਰਟੀਸੀ, ਪੰਜਾਬ ਰੋਡਵੇਜ਼ ਅਤੇ ਪਨਬੱਸ ਦੇ ਠੇਕੇ ਵਾਲੇ ਕਰੀਬ 8 ਹਜ਼ਾਰ ਕਰਮਚਾਰੀ ਹੜਤਾਲ ਤੇ ਚੱਲ ਰਹੇ ਹਨ। ਜਿਸ ਕਾਰਨ ਸਰਕਾਰੀ ਬੱਸਾਂ ਦੀ ਆਵਾਜਾਈ ਠੱਪ ਹੋ ਗਈ ਹੈ।























