ਪੀਆਰਟੀਸੀ, ਰੋਡਵੇਜ਼ ਤੇ ਪਨਬਸ ਮੁਲਾਜ਼ਮਾਂ ਅਤੇ ਸਰਕਾਰ ਵਿਚਾਲੇ ਗੱਲਬਾਤ ਰਹੀ ਬੇਸਿੱਟਾ
ਮੁਲਾਜ਼ਮਾਂ ਵੱਲੋਂ ਹੜਤਾਲ ਜਾਰੀ ਰੱਖਣ ਤੇ ਮੁੱਖ ਮੰਤਰੀ ਦੇ ਫਾਰਮ ਹਾਊਸ ਨੂੰ ਘੇਰਨ ਦਾ ਐਲਾਨ
ਦੇਖੋ,ਕਿੰਨਾਂ ਸਮੇਂ ਲਈ ਬੰਦ ਰਹਿਣਗੇ ਸੂਬੇ ਭਰ ਦੇ ਬੱਸ ਅੱਡੇ

ਚੰਡੀਗੜ੍ਹ,8 ਸਤੰਬਰ(ਵਿਸ਼ਵ ਵਾਰਤਾ) ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਹੜਤਾਲ ਤੇ ਬੈਠੇ ਪੀਆਰਟੀਸੀ,ਰੋਡਵੇਜ਼ ਤੇ ਪਨਬਸ ਮੁਲਾਜ਼ਮਾਂ ਅਤੇ ਸਰਕਾਰ ਵਿਚਾਲੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੇ ਦਫ਼ਤਰ ਸਿਵਲ ਸਕੱਤਰੇਤ ਵਿੱਚ ਬੈਠਕ ਕੀਤੀ ਗਈ । ਇਸ ਬੈਠਕ ਵਿੱਚ ਕੋਈ ਵੀ ਸਿੱਟਾ ਨਹੀਂ ਨਿਕਲਿਆ ਹੈ। ਇਸ ਦੇ ਨਾਲ ਹੀ ਰੋਡਵੇਜ਼ ਦੇ ਮੁਲਾਜ਼ਮਾਂ ਨੇ ਐਲਾਨ ਕੀਤਾ ਹੈ ਕਿ ਕੱਲ੍ਹ ਨੂੰ 4 ਘੰਟਿਆਂ ਲਈ ਸੂਬੇ ਭਰ ਦੇ ਬੱਸ ਅੱਡੇ ਬੰਦ ਰਹਿਣਗੇ ਅਤੇ ਪਰਸੋਂ 10 ਸਤੰਬਰ ਨੂੰ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਦੇ ਸਿਸਵਾਂ ਸਥਿਤ ਫਾਰਮ ਹਾਊਸ ਨੂੰ ਘੇਰਨ ਦਾ ਵੀ ਐਲਾਨ ਕੀਤਾ ਗਿਆ ਹੈ।





















