ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬ੍ਰਿਕਸ ਸੰਮੇਲਨ ਦੀ ਕਰਨਗੇ ਪ੍ਰਧਾਨਗੀ

ਨਵੀਂ ਦਿੱਲੀ, 9ਸਤੰਬਰ(ਵਿਸ਼ਵ ਵਾਰਤਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ ਪੰਜ ਦੇਸ਼ਾਂ ਦੇ ਸਮੂਹ ਬ੍ਰਿਕਸ ਦੇ ਸਾਲਾਨਾ ਸੰਮੇਲਨ ਦੀ ਪ੍ਰਧਾਨਗੀ ਕਰਨਗੇ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਟਵੀਟ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 13 ਵੇਂ ਬ੍ਰਿਕਸ ਸੰਮੇਲਨ ਦੀ ਪ੍ਰਧਾਨਗੀ ਕਰਨਗੇ।






















