ਤਿੰਨ ਵਾਰ ਪੈਰਾਲੰਪਿਕ ਤਮਗਾ ਜੇਤੂ ਦੇਵੇਂਦਰ ਝਾਝਰੀਆ ਰਾਸ਼ਟਰੀ ਖੇਡ ਪੁਰਸਕਾਰ ਚੋਣ ਕਮੇਟੀ ਵਿੱਚ ਸ਼ਾਮਲ

ਨਵੀਂ ਦਿੱਲੀ,10ਸਤੰਬਰ(ਵਿਸ਼ਵ ਵਾਰਤਾ)- ਤਿੰਨ ਵਾਰ ਦੇ ਪੈਰਾਲੰਪਿਕ ਤਮਗਾ ਜੇਤੂ ਜੈਵਲਿਨ ਥ੍ਰੋਅਰ ਦੇਵੇਂਦਰ ਝਾਝਰੀਆ ਨੂੰ ਇਸ ਸਾਲ ਦੇ ਰਾਸ਼ਟਰੀ ਖੇਡ ਪੁਰਸਕਾਰਾਂ ਲਈ ਚੋਣ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ।ਇਸ ਤੋਂ ਇਲਾਵਾ ਸਾਬਕਾ ਕ੍ਰਿਕਟਰ ਵੈਂਕਟੇਸ਼ ਪ੍ਰਸਾਦ ਅਤੇ ਸਾਬਕਾ ਵਿਸ਼ਵ ਚੈਂਪੀਅਨ ਮੁੱਕੇਬਾਜ਼ ਐਲ ਸਰਿਤਾ ਦੇਵੀ ਨੂੰ ਨਾਮਜ਼ਦ ਕੀਤਾ ਗਿਆ ਹੈ। ਸੁਪਰੀਮ ਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਮੁਕੁੰਦਕਾਮ ਸ਼ਰਮਾ ਚੋਣ ਕਮੇਟੀ ਦੇ ਪ੍ਰਧਾਨ ਹੋਣਗੇ, ਚੋਣ ਕਮੇਟੀ ਦੀ ਅਗਵਾਈ ਸਾਬਕਾ ਨਿਸ਼ਾਨੇਬਾਜ਼ ਅੰਜਲੀ ਭਾਗਵਤ ਅਤੇ ਮਹਿਲਾ ਕ੍ਰਿਕਟ ਟੀਮ ਦੀ ਸਾਬਕਾ ਕਪਤਾਨ ਅੰਜੁਮ ਚੋਪੜਾ ਕਰਨਗੇ। ਖੇਡ ਮੰਤਰਾਲੇ ਦੇ ਇੱਕ ਸਰਕੂਲਰ ਵਿੱਚ ਇਹ ਜਾਣਕਾਰੀ ਦਿੱਤੀ ਗਈ।
ਦੇਵੇਂਦਰ ਝਾਝਰੀਆ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਟੋਕੀਓ ਪੈਰਾਲੰਪਿਕ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤਿਆ, ਜਦੋਂ ਕਿ ਇਸ ਤੋਂ ਪਹਿਲਾਂ ਉਸਨੇ 2004 ਅਤੇ 2016 ਵਿੱਚ ਸੋਨ ਤਮਗਾ ਜਿੱਤਿਆ ਸੀ। ਜੇਤੂਆਂ ਦਾ ਫੈਸਲਾ ਕਰਨ ਲਈ ਕਮੇਟੀ ਅਗਲੇ ਕੁਝ ਦਿਨਾਂ ਵਿੱਚ ਮੀਟਿੰਗ ਕਰੇਗੀ। ਇਸ ਸਾਲ ਪੁਰਸਕਾਰਾਂ ਵਿੱਚ ਦੇਰੀ ਹੋਈ, ਕਿਉਂਕਿ ਸਰਕਾਰ ਨੇ ਓਲੰਪਿਕ ਅਤੇ ਪੈਰਾਲੰਪਿਕ ਦੋਵਾਂ ਖੇਡਾਂ ਵਿੱਚ ਭਾਰਤ ਦੇ ਪ੍ਰਦਰਸ਼ਨ ਦੀ ਉਡੀਕ ਕਰਨ ਦਾ ਫੈਸਲਾ ਕੀਤਾ ਸੀ।






















