ਪੰਜਾਬ ਵਿੱਚ 5ਵੇਂ ਦਿਨ ਵੀ ਜਾਰੀ ਹੈ ਬੱਸਾਂ ਦਾ ਚੱਕਾ ਜਾਮ
ਠੇਕਾ ਮੁਲਾਜ਼ਮਾਂ ਤੇ ਸਰਕਾਰ ਵਿਚਕਾਰ ਅਜੇ ਤੱਕ ਨਹੀਂ ਬਣੀ ਹੈ ਕੋਈ ਸਹਿਮਤੀ

ਚੰਡੀਗੜ੍ਹ, 10ਸਤੰਬਰ(ਵਿਸ਼ਵ ਵਾਰਤਾ) ਪੰਜਾਬ ਵਿਚ ਅੱਜ 5ਵੇਂ ਦਿਨ ਵੀ ਬੱਸਾਂ ਦਾ ਚੱਕਾ ਜਾਮ ਜਾਰੀ ਹੈ। ਪਨਬੱਸ, ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕੰਟਰੈਕਟ ਕਰਮਚਾਰੀ ਅਜੇ ਵੀ ਹੜਤਾਲ ਤੇ ਹਨ। ਅੱਜ ਸ਼ੁੱਕਰਵਾਰ ਨੂੰ ਸਾਰੇ ਕਰਮਚਾਰੀਆਂ ਵੱਲੋਂ ਸਿਸਵਾਂ ਫਾਰਮ ਹਾਊਸ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਘਿਰਾਓ ਕਰਨ ਦੀ ਰਣਨੀਤੀ ਹੈ। ਦੱਸ ਦੱਈਏ ਕਿ ਪੰਜਾਬ ਰੋਡਵੇਜ਼, ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਬੈਨਰ ਹੇਠ ਪੰਜਾਬ ਵਿੱਚ ਕਰੀਬ 8 ਹਜ਼ਾਰ ਕਰਮਚਾਰੀ 5 ਦਿਨਾਂ ਤੋਂ ਹੜਤਾਲ ਤੇ ਹਨ।

ਜਿਸ ਕਾਰਨ 2 ਹਜ਼ਾਰ ਬੱਸਾਂ ਦੇ ਪਹੀਏ ਪੰਜਾਬ ਦੇ ਲਗਭਗ 28 ਡਿਪੂਆਂ ਵਿੱਚ ਫਸੇ ਹੋਏ ਹਨ। ਸਰਕਾਰੀ ਬੱਸਾਂ ਦੇ ਬੰਦ ਹੋਣ ਕਾਰਨ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੋਡਵੇਜ਼ ਮੁਲਾਜ਼ਮਾਂ ਤੇ ਸਰਕਾਰ ਵਿਚਾਲੇ ਅਜੇ ਤੱਕ ਕੋਈ ਸਹਿਮਤੀ ਨਹੀਂ ਬਣੀ ਹੈ।






















