• Latest
  • Trending
ਨਸ਼ਿਆਂ ਦੇ ਮਾਮਲੇ ਤੇ ਕੈਪਟਨ ਦੀ ਝੂਠੀ ਸਹੁੰ ਦੇ ਵਿਰੋਧ ਵਿੱਚ ‘ਆਪ’ ਕਰੇਗੀ ਬਠਿੰਡਾ ਤੋਂ ਪਟਿਆਲੇ ਤੱਕ ਮੋਟਰ ਸਾਈਕਲ ਰੈਲੀ: ਮੀਤ ਹੇਅਰ

ਨਸ਼ਿਆਂ ਦੇ ਮਾਮਲੇ ਤੇ ਕੈਪਟਨ ਦੀ ਝੂਠੀ ਸਹੁੰ ਦੇ ਵਿਰੋਧ ਵਿੱਚ ‘ਆਪ’ ਕਰੇਗੀ ਬਠਿੰਡਾ ਤੋਂ ਪਟਿਆਲੇ ਤੱਕ ਮੋਟਰ ਸਾਈਕਲ ਰੈਲੀ: ਮੀਤ ਹੇਅਰ

5 years ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

46 minutes ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

57 minutes ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

1 hour ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

1 hour ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

1 hour ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

2 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

3 hours ago
ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਧਿਕਾਰੀਆਂ ਨੂੰ ਛੱਠ ਪੂਜਾ ਦੇ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

3 hours ago
Hindi News
English News
Wednesday, November 11, 2026
No Result
View All Result
19 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਨਸ਼ਿਆਂ ਦੇ ਮਾਮਲੇ ਤੇ ਕੈਪਟਨ ਦੀ ਝੂਠੀ ਸਹੁੰ ਦੇ ਵਿਰੋਧ ਵਿੱਚ ‘ਆਪ’ ਕਰੇਗੀ ਬਠਿੰਡਾ ਤੋਂ ਪਟਿਆਲੇ ਤੱਕ ਮੋਟਰ ਸਾਈਕਲ ਰੈਲੀ: ਮੀਤ ਹੇਅਰ

September 10, 2021
in ਸਿਆਸੀ, ਖਬਰਾਂ, ਪੰਜਾਬ
ਨਸ਼ਿਆਂ ਦੇ ਮਾਮਲੇ ਤੇ ਕੈਪਟਨ ਦੀ ਝੂਠੀ ਸਹੁੰ ਦੇ ਵਿਰੋਧ ਵਿੱਚ ‘ਆਪ’ ਕਰੇਗੀ ਬਠਿੰਡਾ ਤੋਂ ਪਟਿਆਲੇ ਤੱਕ ਮੋਟਰ ਸਾਈਕਲ ਰੈਲੀ: ਮੀਤ ਹੇਅਰ

ਨਸ਼ਿਆਂ ਦੇ ਮਾਮਲੇ ਤੇ ਕੈਪਟਨ ਦੀ ਝੂਠੀ ਸਹੁੰ ਦੇ ਵਿਰੋਧ ਵਿੱਚ ‘ਆਪ’ ਕਰੇਗੀ ਬਠਿੰਡਾ ਤੋਂ ਪਟਿਆਲੇ ਤੱਕ ਮੋਟਰ ਸਾਈਕਲ ਰੈਲੀ: ਮੀਤ ਹੇਅਰ

ਗੁਲਾਬੀ ਸੁੰਡੀ ਕਾਰਣ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦੇਵੇ ਪੰਜਾਬ ਸਰਕਾਰ

ਸਰਕਾਰ ਦੀ ਮਿਲੀਭੁਗਤ ਕਾਰਨ ਬਠਿੰਡਾ ਖੇਤਰ ਵਿੱਚ ਲਗਾਤਾਰ ਹੋ ਰਹੀਆਂ ਨਸ਼ੇ ਨਾਲ ਮੌਤਾਂ

ਨਸ਼ਿਆਂ ਦੇ ਮਾਮਲੇ ਤੇ ਕੈਪਟਨ ਦੀ ਝੂਠੀ ਸਹੁੰ ਦੇ ਵਿਰੋਧ ਵਿੱਚ ‘ਆਪ’ ਕਰੇਗੀ ਬਠਿੰਡਾ ਤੋਂ ਪਟਿਆਲੇ ਤੱਕ ਮੋਟਰ ਸਾਈਕਲ ਰੈਲੀ: ਮੀਤ ਹੇਅਰ

ਬਠਿੰਡਾ, 10 ਸਤੰਬਰ(ਵਿਸ਼ਵ ਵਾਰਤਾ)ਮਾਲਵਾ ਖੇਤਰ ਵਿੱਚ ਫੈਲੀ ਗੁਲਾਬੀ ਸੁੰਡੀ ਅਤੇ ਨਸ਼ਿਆਂ ਦੀ ਮਾਰ ਸੰਬੰਧੀ ਚਿੰਤਾਂ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬਰਨਾਲ਼ਾ ਤੋਂ ਵਿਧਾਇਕ ਅਤੇ ਯੂਥ ਵਿੰਗ ਦੇ ਪੰਜਾਬ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਆਪਣੇ ‘ਪੰਜਾਬ ਦੀ ਕਿਸਾਨੀ ਅਤੇ ਜਵਾਨੀ ਨੂੰ ਬਚਾਉਣ’ ਦੇ ਕੀਤੇ ਵਾਅਦੇ ਪੂਰੇ ਕਰਨ ਵਿੱਚ ਪੂਰੀ ਤਰ੍ਹਾਂ ਫ਼ੇਲ ਹੋ ਚੁੱਕੇ ਹਨ। ਵਿਧਾਇਕ ਮੀਤ ਹੇਅਰ ਅੱਜ ਬਠਿੰਡਾ ਵਿਖੇ ਸੀਨੀਅਰ ਆਗੂ ਤੇ ਲੋਕ ਸਭਾ ਇੰਚਾਰਜ਼ ਰਕੇਸ਼ ਪੁਰੀ, ਜ਼ਿਲ੍ਹਾ ਪ੍ਰਧਾਨ ਬਠਿੰਡਾ ਸ਼ਹਿਰੀ ਨੀਲ ਗਰਗ, ਲੀਗਲ ਸੈੱਲ ਦੇ ਸੂਬਾ ਮੀਤ ਪ੍ਰਧਾਨ ਨਵਦੀਪ ਸਿੰਘ ਜੀਦਾ ਨਾਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।
ਇਸ ਮੌਕੇ ਮੀਤ ਹੇਅਰ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਅਤੇ ਪਿਛਲੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਦੀ ਸਖ਼ਤ ਅਲੋਚਨਾ ਕਰਦਿਆਂ ਕਿਹਾ, ‘ਜਿਸ ਤਰ੍ਹਾਂ ਪਿਛਲੀ ਬਾਦਲ ਸਰਕਾਰ ਦੇ ਸਮੇਂ ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਨੇ ਤਬਾਹ ਕੀਤਾ ਸੀ, ਉਸੇ ਤਰ੍ਹਾਂ ਹੀ ਹੁਣ ਵੀ ਸਰਕਾਰ ਦੀ ਅਣਗਹਿਲੀ ਕਾਰਨ ਗੁਲਾਬੀ ਸੁੰਡੀ ਦੇ ਪ੍ਰਕੋਪ ਨਾਲ ਮਾਲਵਾ ਬੈਲਟ ਨਰਮਾ- ਕਪਾਹ ਦੀ ਸਾਰੀ ਫ਼ਸਲ ਤਬਾਹ ਹੋ ਗਈ ਹੈ।’ ਉਹਨਾਂ ਦੋਸ਼ ਲਾਇਆ ਕਿ ਜਿੱਥੇ ਮੋਦੀ ਸਰਕਾਰ ਕਾਲੇ ਕਾਨੂੰਨਾਂ ਰਾਹੀਂ ਪੰਜਾਬ ਦੇ ਕਿਸਾਨਾਂ ਨੂੰ ਤਬਾਹ ਕਰਨਾ ਚਾਹੁੰਦੀ ਹੈ, ਉੱਥੇ ਹੀ ਪੰਜਾਬ ਸਰਕਾਰ ਦਾ ਖੇਤੀਬਾੜੀ ਵਿਭਾਗ ਜਿਸ ਦੇ ਮੰਤਰੀ ਖੁਦ ਕੈਪਟਨ ਅਮਰਿੰਦਰ ਸਿੰਘ ਹਨ ਫ਼ਸਲਾਂ ਤੇ ਕਿਸਾਨਾਂ ਦੀ ਸੁਰੱਖਿਆ ਕਰਨ ’ਚ ਬੁਰੀ ਤਰ੍ਹਾਂ ਫੇਲ੍ਹ ਹੋਇਆ ਹੈ । ਹੈਰਾਨੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਕਿਹਾ ਕਿ ਇੱਕ ਖੇਤੀ ਪ੍ਰਧਾਨ ਸੂਬੇ ਕੋਲ ਆਪਣਾ ਖੇਤੀਬਾੜੀ ਮੰਤਰੀ ਵੀ ਨਹੀਂ ਹੈ ਅਤੇ ਮੁੱਖ ਮੰਤਰੀ ਜੋ ਆਪਣੇ ਫਾਰਮ ਹਾਊਸ ਤੋਂ ਬਾਹਰ ਹੀ ਨਹੀਂ ਆਉਂਦੇ ਖੇਤੀਬਾੜੀ ਵਰਗੇ ਗੰਭੀਰ ਮਹਿਕਮੇ ਨੂੰ ਆਪਣੇ ਕੋਲ ਰੱਖ ਕੇ ਕੁਭਕਰਣੀ ਨੀਂਦ ਸੁੱਤੇ ਹੋਏ ਹਨ।
ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਗੁਲਾਬੀ ਸੁੰਡੀ ਦੇ ਪ੍ਰਕੋਪ ਤੋਂ ਬਾਅਦ ਬਾਰ- ਬਾਰ ਦਵਾਈਆਂ ਦੀ ਸਪਰੇਅ ਕਰਨ ਤੋਂ ਬਾਅਦ ਵੀ ਗੁਲਾਬੀ ਸੁੰਡੀ ਨਹੀਂ ਮਰ ਰਹੀ, ਜਿਸ ਕਰਕੇ ਕਿਸਾਨਾਂ ਦਾ ਆਰਥਿਕ ਅਤੇ ਮਾਨਸਿਕ ਤੌਰ ਤੇ ਨੁਕਸਾਨ ਹੋਇਆ ਹੈ। ਕੀਟਨਾਸ਼ਕ ਦੀਆਂ ਦੇ ਕਾਰਗਾਰ ਨਾ ਹੋਣ ’ਤੇ ਕਿਸੇ ਕੋਈ ਵੱਡੇ ਸਕੈਮ (ਘੁਟਾਲਾ) ਹੋਣ ਦਾ ਪ੍ਰਗਟਾਵਾ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਜਿਵੇਂ ਅਕਾਲੀ ਸਰਕਾਰ ਵੇਲ਼ੇ ਨਕਲੀ ਦਵਾਈਆਂ ਕਰਕੇ ਚਿੱਟੀ ਮੱਖੀ ਨੇ ਕਿਸਾਨੀ ਤਬਾਹ ਕੀਤੀ ਸੀ ਉਵੇਂ ਹੀ ਅੱਜ ਕੱਲ੍ਹ ਗੁਲਾਬੀ ਸੁੰਡੀ ਕਿਸਾਨੀ ਨੂੰ ਤਬਾਹ ਕਰ ਰਹੀ ਹੈ। ਓਹਨਾਂ ਨੇ ਕਿਹਾ ਕਿ ਇਸ ਦੀ ਵੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ ਤੇ ਨਰਮਾ ਬੀਜਣ ਵਾਲੇ ਕਿਸਾਨਾਂ ਨੂੰ 1000 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਪੰਜਾਬ ਸਰਕਾਰ ਵੱਲੋਂ ਦੇਣਾ ਚਾਹੀਦਾ ਹੈ।
ਪੰਜਾਬ ਵਿੱਚ ਵਾਪਰ ਰਹੇ ਨਸ਼ੇ ਦੇ ਕਹਿਰ ਬਾਰੇ ਮੀਤ ਹੇਅਰ ਨੇ ਹਰ ਰੋਜ਼ ਨਸ਼ੇ ਦੀ ਓਵਰਡੋਜ਼ ਕਾਰਨ ਲਗਾਤਾਰ ਮੌਤਾਂ ਹੋ ਰਹੀਆਂ ਹਨ। ਬਠਿੰਡਾ ਜ਼ਿਲ੍ਹੇ ਵਿੱਚ ਪਿਛਲੇ ਇਕ ਮਹੀਨੇ ਵਿੱਚ ਨੌ-ਦਸ ਨੌਜਵਾਨਾਂ ਦੀਆਂ ਮੌਤਾਂ ਹੋਈਆਂ ਹਨ, ਜਿਸ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ, ਜੋ ਗੁੱਟਕਾ ਸਾਹਿਬ ਦੀ ਸਹੁੰ ਖਾ ਕੇ ਵੀ ਨਸ਼ਿਆਂ ਨੂੰ ਕੰਟਰੋਲ ਕਰਨ ਦੇ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ। ਉਨ੍ਹਾਂ ਕਿਹਾ ਕਿ ਫਰਵਰੀ ਦੋ ਹਜਾਰ ਅਠਾਰਾਂ ਤੋਂ ਹੁਣ ਤੱਕ ਐਸਟੀਐਫ ਦੀ ਰਿਪੋਰਟ ਬੰਦ ਲਿਫ਼ਾਫ਼ੇ ਵਿੱਚ ਬੰਦ ਪਈ ਹੈ । ਆਮ ਆਦਮੀ ਪਾਰਟੀ ਪੰਜਾਬ ਦਾ ਯੂਥ ਵਿੰਗ ਵੀਹ ਸਤੰਬਰ ਤੋਂ ਉਸੇ ਥਾਂ ਬਠਿੰਡਾ ਤੋਂ ਜਿੱਥੇ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਧੀ ਸੀ ਪੰਜਾਬ ਦੇ ਲੋਕ ਜਾਗਰੂਕ ਕਰਨ ਲਈ ਪਟਿਆਲੇ ਤਕ ਮੋਟਰਸਾਈਕਲ ਰੈਲੀ ਕਰੇਗਾ ਅਤੇ ਪਟਿਆਲੇ ਜਾ ਕੇ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਜਾਵੇਗਾ।
ਮੀਤ ਹੇਅਰ ਨੇ ਕਿਹਾ, ‘‘ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ ਕਿਉਂਕਿ ਪੰਜਾਬ ਵਿੱਚ ਨਸ਼ੇ ਕਾਰਣ ਹੋ ਰਹੀਆਂ ਮੌਤਾਂ ਨੇ ਹਾਹਾਕਾਰ ਮਚਾਈ ਹੋਈ ਹੈ। ਇੱਥੋਂ ਤੱਕ ਕਿ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਪਿੰਡ ਮਹਿਰਾਜ ਵਿੱਚ ਦੋ ਸਕੇ ਭਰਾਵਾਂ ਦੀ ਨਸ਼ਾ ਜਿਆਦਾ ਕਰਨ ਕਰਕੇ ਹੋਈ ਮੌਤ ਬਾਰੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਪਿੰਡ ਦੇ ਨੌਜਵਾਨਾਂ ਨੂੰ ਨਸ਼ੇ ਦੀ ਮਾਰ ਤੋਂ ਨਹੀਂ ਬਚਾ ਸਕੇ ਤਾਂ ਬਾਕੀ ਪੰਜਾਬ ਦੇ ਲੋਕਾਂ ਨੂੰ ਕੀ ਬਚਾਉਣਗੇ।’’
ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਕੈਸ਼ੀਅਰ ਐੱਮ ਐੱਲ ਜਿੰਦਲ, ਦਫ਼ਤਰ ਇੰਚਾਰਜ਼ ਬਲਜਿੰਦਰ ਸਿੰਘ ਬਰਾੜ, ਕਾਰਪੋਰੇਸ਼ਨ ਦੇ ਕੌਂਸਲਰ ਜਗਰੂਪ ਸਿੰਘ ਗਿੱਲ, ਮੀਡੀਆ ਇੰਚਾਰਜ ਬਲਕਾਰ ਸਿੰਘ ਭੋਖੜਾ, ਸੋਸ਼ਲ ਮੀਡੀਆ ਇੰਚਾਰਜ ਸੁਖਬੀਰ ਬਰਾੜ, ਜ਼ਿਲ੍ਹਾ ਪ੍ਰਧਾਨ ਬੁੱਧੀਜੀਵੀ ਵਿੰਗ ਮਹਿੰਦਰ ਸਿੰਘ ਫੁੱਲੋ ਮਿੱਠੀ ਅਤੇ ਸਾਬਕਾ ਸਰਪੰਚ ਮਹਿੰਦਰ ਸਿੰਘ ਵੀ ਹਾਜ਼ਿਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

by Navjot
November 11, 2026
0

  ਲੁਧਿਆਣਾਃ 12 ਨਵੰਬਰ(ਵਿਸ਼ਵ ਵਾਰਤਾ)  ਸਿਰਮੌਰ ਢਾਡੀ, ਸ਼ਾਇਰ, ਪੰਜਾਬੀ ਨਾਵਲਕਾਰ ਅਤੇ ਸਿੱਖ ਇਤਿਹਾਸਕਾਰ ਗਿਆਨੀ ਸੋਹਣ ਸਿੰਘ ਸੀਤਲ ਜੀ ਨੂੰ ਸਮਰਪਿਤ...

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

by Navjot
November 11, 2026
0

  ਅਬੂਜਾ, 11 ਨਵੰਬਰ (ਵਿਸ਼ਵ ਵਾਰਤਾ) - ਭਾਰਤ ਦੇ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (NHRC-India) ਅਤੇ ਨਾਈਜੀਰੀਆ ਦੇ ਰਾਸ਼ਟਰੀ ਮਨੁੱਖੀ ਅਧਿਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

Most Popular

ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਅੱਜ ਤੋਂ ਆਂਧਰਾ ਪ੍ਰਦੇਸ਼ ਦੇ ਦੋ ਦਿਨਾਂ ਦੌਰੇ ‘ਤੇ

ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ ਅੱਜ ਤੋਂ ਆਂਧਰਾ ਪ੍ਰਦੇਸ਼ ਦੇ ਦੋ ਦਿਨਾਂ ਦੌਰੇ ‘ਤੇ

by Navjot
2 weeks ago
0

  ਨਵੀਂ ਦਿੱਲੀ, 26 ਅਕਤੂਬਰ (ਵਿਸ਼ਵ ਵਾਰਤਾ) - ਇੱਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਉਪ-ਰਾਸ਼ਟਰਪਤੀ ਸੀ. ਪੀ. ਰਾਧਾਕ੍ਰਿਸ਼ਨਨ 26-27...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 