ਠੇਕਾ ਮੁਲਾਜ਼ਮਾਂ ਦੀ ਹੜਤਾਲ 6ਵੇਂ ਦਿਨ ਵੀ ਲਗਾਤਾਰ ਜਾਰੀ
ਕੱਲ੍ਹ ਨੂੰ ਵਿਧਾਇਕਾਂ ਦੀਆਂ ਰਿਹਾਇਸ਼ਾਂ ਤੇ ਦਫਤਰਾਂ ਨੂੰ ਘੇਰਨ ਦਾ ਮੁਲਾਜ਼ਮਾਂ ਨੇ ਕੀਤਾ ਐਲਾਨ

ਚੰਡੀਗੜ੍ਹ,11 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਠੇਕੇ ਤੇ ਕੰਮ ਕਰਦੇ ਰੋਡਵੇਜ਼,ਪਨਬਸ ਅਤੇ ਪੀਆਰਟੀਸੀ ਦੇ ਕਰਮਚਾਰੀਆਂ ਦੀ ਹੜਤਾਲ ਲਗਾਤਾਰ 6ਵੇਂ ਦਿਨ ਵੀ ਜਾਰੀ ਹੈ। ਅੱਜ ਮੁਲਾਜ਼ਮਾਂ ਨੇ ਡੀਪੂਆਂ ਅੰਦਰ ਹੀ ਪ੍ਰਦਰਸ਼ਨ ਕੀਤਾ । ਇਸ ਦੇ ਨਾਲ ਹੀ ਮੁਲਾਜ਼ਮਾਂ ਨੇ ਕੱਲ੍ਹ ਨੂੰ ਵਿਧਾਇਕਾਂ ਦੇ ਦਫਤਰ ਅਤੇ ਰਿਹਾਇਸ਼ਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ।






















