ਗੁਜਰਾਤ ਦੇ ਮੁੱਖ ਮੰਤਰੀ ਦੇ ਅਹੁਦੇ ਲਈ ਕੌਣ ਹੋਵੇਗਾ ਉਮੀਦਵਾਰ ?
ਭਾਜਪਾ ਵਿਧਾਇਕ ਦਲ ਦੀ ਅੱਜ ਹੋਣ ਵਾਲੀ ਮੀਟਿੰਗ ਵਿੱਚ ਲਿਆ ਜਾਵੇਗਾ ਫੈਸਲਾ
ਚੰਡੀਗੜ੍ਹ, 12ਸਤੰਬਰ(ਵਿਸ਼ਵ ਵਾਰਤਾ)- ਗੁਜਰਾਤ ਵਿਧਾਨ ਸਭਾ ਚੋਣਾਂ ਤੋਂ 15 ਮਹੀਨੇ ਪਹਿਲਾਂ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਅਤੇ ਨਰਿੰਦਰ ਸਿੰਘ ਤੋਮਰ ਅੱਜ ਭਾਜਪਾ ਦੇ ਕੇਂਦਰੀ ਨਿਗਰਾਨ ਵਜੋਂ ਗੁਜਰਾਤ ਪਹੁੰਚਣਗੇ।ਅੱਜ ਸਵੇਰੇ ਵਿਧਾਇਕ ਦਲ ਦੀ ਮੀਟਿੰਗ ਵਿੱਚ ਨਵੇਂ ਮੁੱਖ ਮੰਤਰੀ ਦੀ ਚੋਣ ਹੋ ਸਕਦੀ ਹੈ। ਪਾਰਟੀ ਨੇ ਕੇਂਦਰੀ ਮੰਤਰੀ ਭੁਪੇਂਦਰ ਯਾਦਵ ਅਤੇ ਕੇਂਦਰੀ ਸੰਗਠਨ ਦੇ ਜਨਰਲ ਸਕੱਤਰ ਬੀਐਲ ਸੰਤੋਸ਼ ਨੂੰ ਨਿਗਰਾਨ ਵਜੋਂ ਭੇਜਿਆ ਹੈ।























