• Latest
  • Trending
ਕਹਾਣੀ ਸੰਗ੍ਰਹਿ ਕੋਡ ਬਲੂ ਦਾ ਦੂਜਾ ਸੰਸਕਰਨ ਲੁਧਿਆਣਾ ਵਿੱਚ ਲੋਕ ਅਰਪਨ

ਕਹਾਣੀ ਸੰਗ੍ਰਹਿ ਕੋਡ ਬਲੂ ਦਾ ਦੂਜਾ ਸੰਸਕਰਨ ਲੁਧਿਆਣਾ ਵਿੱਚ ਲੋਕ ਅਰਪਨ

5 years ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

11 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

50 minutes ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

56 minutes ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

60 minutes ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

1 hour ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

1 hour ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

1 hour ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

13 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

13 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

13 hours ago
Hindi News
English News
Tuesday, November 10, 2026
No Result
View All Result
20 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕਹਾਣੀ ਸੰਗ੍ਰਹਿ ਕੋਡ ਬਲੂ ਦਾ ਦੂਜਾ ਸੰਸਕਰਨ ਲੁਧਿਆਣਾ ਵਿੱਚ ਲੋਕ ਅਰਪਨ

September 12, 2021
in ਸਾਹਿਤਕ, ਖਬਰਾਂ, ਪੰਜਾਬ, ਲੁਧਿਆਣਾ
ਕਹਾਣੀ ਸੰਗ੍ਰਹਿ ਕੋਡ ਬਲੂ ਦਾ ਦੂਜਾ ਸੰਸਕਰਨ ਲੁਧਿਆਣਾ ਵਿੱਚ ਲੋਕ ਅਰਪਨ

ਪਰਵਾਸੀ ਲੇਖਕਾਂ ਵਿੱਚੋਂ ਅਮਰੀਕਾ ਵੱਸਦੀ ਕਹਾਣੀਕਾਰ ਪਰਵੇਜ਼ ਸੰਧੂ ਦਾ ਹੈ ਸਨਮਾਨਿਤ ਮੁਕਾਮ -ਡਾ:ਸ ਪ ਸਿੰਘ

ਕਹਾਣੀ ਸੰਗ੍ਰਹਿ ਕੋਡ ਬਲੂ ਦਾ ਦੂਜਾ ਸੰਸਕਰਨ ਲੁਧਿਆਣਾ ਵਿੱਚ ਲੋਕ ਅਰਪਨ

ਕਹਾਣੀ ਸੰਗ੍ਰਹਿ ਕੋਡ ਬਲੂ ਦਾ ਦੂਜਾ ਸੰਸਕਰਨ ਲੁਧਿਆਣਾ ਵਿੱਚ ਲੋਕ ਅਰਪਨ

ਲੁਧਿਆਣਾ, 12 ਸਤੰਬਰ(ਵਿਸ਼ਵ ਵਾਰਤਾ)-ਪਰਵਾਸੀ ਸਾਹਿਤ ਅਧਿਐਨ ਕੇਂਦਰ, ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਿਜ ਲੁਧਿਆਣਾ ਵਿਖੇ ਅਮਰੀਕਾ ਵੱਸਦੀ ਪੰਜਾਬੀ ਕਹਾਣੀਕਾਰ ਪਰਵੇਜ਼ ਸੰਧੂ ਦੀ ਕਹਾਣੀ ਪੁਸਤਕ ਕੋਡ ਬਲੂ ਦਾ ਦੂਜਾ ਸੰਸਕਰਨ ਲੋਕ ਅਰਪਨ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਡਾ: ਸ ਪ ਸਿੰਘ ਨੇ ਕਿਹਾ ਹੈ ਕਿ ਪਰਵਾਸੀ ਸਾਹਿਤ ਸਿਰਜਕਾਂ ਵਿੱਚੋਂ ਪਰਵੇਜ਼ ਸੰਧੂ ਦਾ ਸਨਮਾਨਿਤ ਮੁਕਾਮ ਹੈ ਕਿਉਂਕਿ ਉਸ ਨੇ ਸੰਵੇਦਨਸ਼ੀਲ ਵਿਸ਼ਿਆਂ ਨੂੰ ਬੜੀ ਬਾਰੀਕੀ ਨਾਲ ਪੇਸ਼ ਕੀਤਾ ਹੈ।
ਉਨ੍ਹਾਂ ਕਿਹਾ ਕਿ ਪਰਵੇਜ਼ ਨੇ ਆਪਣੀ ਬੇਟੀ ਸਵੀਨਾ ਦੀ ਯਾਦ ਵਿੱਚ ਸਥਾਪਿਤ ਸਵੀਨਾ ਪ੍ਰਕਾਸ਼ਨ ਕੈਲੇਫੋਰਨੀਆ ਵੱਲੋਂ ਪ੍ਰਕਾਸ਼ਿਤ ਕੀਤਾ ਹੈ। ਡਾ: ਸ ਪ ਸਿੰਘ ਨੇ ਕਿਹਾ ਕਿ ਧਰਤੀ ਬਦਲਣ ਨਾਲ ਦ੍ਰਿਸ਼, ਵਿਹਾਰ, ਰਿਸ਼ਤਾ ਨਾਤਾ ਪ੍ਰਬੰਧ, ਵਿਚਾਰ ਤੇ ਵਿਚਾਰਧਾਰਾ ਵਿੱਚ ਤਬਦੀਲੀ ਲਾਜ਼ਮੀ ਹੈ ਪਰ ਪਰਵੇਜ਼ ਸੰਧੂ ਬੀਤੇ ਅਤੇ ਵਰਤਮਾਨ ਵਿੱਚੋਂ ਭਵਿੱਖ ਦੇ ਨਕਸ਼ ਉਲੀਕਦੀ ਹੈ। ਉਨ੍ਹਾਂ ਕਿਹਾ ਕਿ ਪਰਵਾਸੀ ਸਾਹਿੱਤ ਅਧਿਐਨ ਕੇਂਦਰ ਹਮੇਸ਼ਾਂ ਪਰਦੇਸੀ ਧਰਤੀਆਂ ਤੇ ਵੱਸਦੇ ਆਪਣਿਆਂ ਦੀ ਸਿਰਜਣਾ ਨੂੰ ਪੇਸ਼ ਕਰਨ ਤੇ ਮੁਲਾਂਕਣ ਲਈ ਪਰਵਿਸ ਤ੍ਰੈਮਾਸਿਕ ਪੱਤਰ ਦਾ ਸੰਪਾਦਨ ਕਰ ਰਿਹਾ ਹੈ। ਸਾਰੇ ਨਵੇਂ ਪੁਰਾਣੇ ਸਿਰਜਕਾਂ ਨੂੰ ਇਸ ਵਿੱਚ ਲਿਖਤਾਂ ਦੇਣ ਤੇ ਪਸਾਰ ਲਈ ਸਹਿਯੋਗੀ ਬਣਨਾ ਚਾਹੀਦਾ ਹੈ।
ਇਸ ਖ਼ੂਬਸੂਰਤ ਪੁਸਤਕ ਨੂੰ ਸਵਰਨਜੀਤ ਸਵੀ ਨੇ ਆਰਟਕੇਵ ਵੱਲੋਂ ਬਹੁਤ ਹੀ ਸੁਹਜਵੰਤੇ ਢੰਗ ਨਾਲ ਵਿਉਂਤਿਆ ਤੇ ਛਾਪਿਆ ਹੈ।
ਪੰਜਾਬ ਆਰਟਸ ਕੌਂਸਿਲ ਦੇ ਸਕੱਤਰ ਜਨਰਲ ਤੇ ਪ੍ਰਸਿੱਧ ਪੰਜਾਬੀ ਲੇਖਕ ਡਾ: ਲਖਵਿੰਦਰ ਜੌਹਲ ਨੇ ਕਿਹਾ ਕਿ ਪਰਵੇਜ਼ ਸੰਧੂ ਕੋਲ ਦਰਦ ਨੂੰ ਅਨੁਵਾਦ ਕਰਨ ਦੀ ਸਮਰੱਥ ਕਲਾ ਹੈ। ਇਸੇ ਕਰਕੇ ਹੀ ਬੇਟੀ ਸਵੀਨਾ ਦੇ ਵਿਛੋੜੇ ਉਪਰੰਤ ਇਸ ਪੁਸਤਕ ਦੀਆਂ ਸ਼ਕਤੀਵਰ ਕਹਾਣੀਂ ਲਿਖੀਆਂ ਜਾ ਸਕੀਆਂ। ਜਲੰਧਰ ਜ਼ਿਲ੍ਹੇ ਦੇ ਪਿੰਡ ਕੰਗ ਜਾਗੀਰ ਵਿੱਚ ਜੰਮੀ ਜਾਈ ਪਰਵੇਜ਼ ਪਿਛਲੇ ਪੈਂਤੀ ਸਾਲ ਤੋਂ ਅਮਰੀਕਾ ਚ ਰਹਿ ਕੇ ਕਹਾਣੀ ਤੇ ਵਾਰਤਕ ਸਿਰਜਣਾ ਰਾਹੀਂ ਪਰਦੇਸ -ਮੁਹਾਂਦਰਾ ਪੇਸ਼ ਕਰ ਰਹੀ ਹੈ।
ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ: ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਪਰਵੇਜ਼ ਸੰਧੂ ਕਹਾਣੀ ਲਿਖਦੀ ਨਹੀਂ, ਬਾਤ ਪਾਉਂਦੀ ਹੈ ।ਨਿੱਕੇ-ਨਿੱਕੇ ਵਾਕ ਸ਼ਬਦਾਂ ਦੇ ਸਵੈਟਰ ਬੁਣਦੀ
ਰਿਸ਼ਤਿਆਂ ਦੀਆਂ ਤੰਦਾਂ ਨੂੰ ਜੋੜ ਜੋੜ ਨਿੱਘ ਬਖ਼ਸ਼ਦੀ ਹੈ।
ਧੁਰ ਅੰਦਰ ਬੈਠੀ ਮਾਸੂਮ ਬਾਲੜੀ ਨੂੰ ਕਹਿੰਦੀ ਹੈ ਕਿ ਤੂੰ ਬੋਲਦੀ ਕਿਓਂ ਨਹੀਂ । ਸੱਚੋ ਸੱਚ ਦੱਸ ਦੇ ਸਾਰਾ ਕੁਝ ।ਕੌੜਾ ਕੁਸੈਲਾ, ਦਮ ਘੋਟੂ ਧੂੰਏਂ ਜਿਹਾ ।ਸੋਨਪਰੀ ਦੀ ਅੰਤਰ ਪੀੜ
ਜੇ ਤੂੰ ਨਹੀਂ ਸੁਣਾਏਂਗੀ ਤਾਂ ਮਰ ਜਾਏਂਗੀ ।ਮਰ ਨਾ, ਸੁਣਾ ਦੇ ਬੇਬਾਕੀ ਨਾਲ ।ਸੁਣਨ ਵਾਲਿਆਂ ਨੂੰ ਸ਼ੀਸ਼ਾ ਵਿਖਾ ।ਅਪਰਾਧ ਮੁਕਤ ਹੋ ਜਾ ।ਏਨਾ ਭਾਰ ਚੁੱਕ ਕੇ ਕਿਵੇਂ ਤੁਰੇਂਗੀ ।ਕਹਾਣੀ ਨਹੀਂ ਲਿਖਦੀ ਪਰਵੇਜ਼ ਪਿਘਲਦੀ ਹੈ ਤਰਲ ਲੋਹੇ ਵਾਂਗ ਮਨ ਦੀ ਕੁਠਾਲੀ ’ਚ
ਇਸਪਾਤ ਡੌਲਦੀ ਹੈ ।ਕਲਮ ਨਾਲ ਕਹਾਣੀਆਂ ਕਵਿਤਾਵਾਂ ਵਾਂਗ ।ਸੁੱਤੀ ਲੱਗਦੀ ਹੈ ਪਰ ਦਿਨ ਰਾਤ ਜਾਗਦੀ
ਜਗਤ ਤਮਾਸ਼ਾ ਵੇਖਦੀ ਵਿਖਾਉਂਦੀ ਦਰਦਾਂ ਦੀ ਦੇਵੀ ਜਹੀ ।ਉਸ ਦੇ ਧੁਰ ਅੰਦਰਕਬਰਾਂ ਦਰ ਕਬਰਾਂ ਨੇ ।ਕਤਾਰੋ ਕਤਾਰ ਚੁੱਪ ਚਾਪ ।
ਗੁੰਮ-ਸੁੰਗ ਰਹਿੰਦੀਆਂ ਕੋਲ ਕੋਲ ਨੇੜੇ ਨੇੜੇ ਢੁਕ ਢੁਕ ਬਹਿੰਦੀਆਂ ਚੁੱਪ ਵਾਲੇ ਕੋਰੜੇ ਦੀ ਮਾਰ ਸਹਿੰਦੀਆਂ । ਪਰ ਜਦੋਂ ਬੋਲਦੀਆਂ ਪਰਤ ਦਰ ਪਰਤ ਕੱਲ੍ਹੀ ਕੱਲ੍ਹੀ ਪੀਚ ਗੰਢ
ਸਹਿਜ ਮਤੇ ਖੋਲ੍ਹਦੀਆਂ ।ਪਰਵੇਜ਼ ਦੀ ਕਹਾਣੀ ਵਿਚ ਬੜੇ ਸੰਸਾਰ ਨੇ।
ਉੱਡਣੇ ਪਰਿੰਦਿਆਂ ਦੀ ਪਰ ਕਟੀ ਡਾਰ ਹੈ।
ਆਪਣੀ ਆਵਾਜ਼ ਦੇ ਮੁੱਖ ਸੰਪਾਦਕ ਤੇ ਅਮਰੀਕਾ ਵਾਸੀ ਪੰਜਾਬੀ ਕਵੀ ਸੁਰਿੰਦਰ ਸਿੰਘ ਸੁੰਨੜ ਨੇ ਕਿਹਾ ਕਿ ਪਰਵਾਸੀ ਸਾਹਿੱਤ ਕੇਂਦਰ ਵੱਲੋਂ ਲੇਖਿਕਾ ਦੀ ਗੈਰਹਾਜ਼ਰੀ ਵਿੱਚ ਪੁਸਤਕ ਵਿਚਾਰ ਤੇ ਲੋਕ ਅਰਪਨ ਵੱਡੀ ਪ੍ਰਾਪਤੀ ਹੈ।
ਪਰਵਾਸੀ ਸਾਹਿੱਤ ਅਧਿਐਨ ਕੇਂਦਰ ਦੀ ਕੋਆਰਡੀਨੇਟਰ ਡਾ: ਤੇਜਿੰਦਰ ਕੌਰ ਨੇ ਕਿਹਾ ਕਿ ਪਰਵੇਜ਼ ਸੰਧੂ ਦੀ ਕਹਾਣੀ ਸਮੁੱਚੇ ਕਹਾਣੀ ਜਗਤ ਵਿੱਚ ਵੀ ਕੱਦਾਵਰ ਹੈ। ਇਸ ਦਾ ਤਿੰਨ ਸਾਲਾਂ ਬਾਦ ਦੂਜਾ ਸੰਸਕਰਨ ਪ੍ਰਕਾਸ਼ਿਤ ਹੋਣਾ ਪੰਜਾਬੀ ਸਾਹਿੱਤ ਜਗਤ ਲਈ ਮਾਣ ਵਾਲੀ ਗੱਲ ਹੈ।
ਜੀ ਜੀ ਐੱਨ ਆਈ ਐੱਮ ਟੀ ਦੇ ਡਾਇਰੈਕਟਰ ਪ੍ਰੋ: ਮਨਜੀਤ ਸਿੰਘ ਛਾਬੜਾ ਨੇ ਕਿਹਾ ਕਿ ਇਸ ਪੁਸਤਕ ਦਾ ਪਹਿਲਾ ਸੰਸਕਰਨ ਵੀ ਇਥੇ ਹੀ ਪਰਵੇਜ਼ ਦੀ ਹਾਜ਼ਰੀ ਚ ਲੋਕ ਅਰਪਨ ਹੋਈ ਸੀ। ਇਸ ਪੁਸਤਕ ਦੀਆਂ ਕਹਾਣੀਆਂ ਹਿੰਦੀ ਤੇ ਅੰਗਰੇਜ਼ੀ ਚ ਅਨੁਵਾਦ ਹੋਣੀਆਂ ਚਾਹੀਦੀਆਂ ਹਨ।
ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਿਜ ਦੇ ਪੰਜਾਬੀ ਵਿਭਾਗ ਦੀ ਐਸੋਸੀਏਟ ਪ੍ਰੋਫੈਸਰ ਸ਼ਰਨਜੀਤ ਕੌਰ ਨੇ ਹਾਜ਼ਰ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਨੁਵਾਦ ਵਾਲੇ ਸੁਝਾਅ ਨੂੰ ਨੇਪਰੇ ਚਾੜ੍ਹਨ ‘ਚ ਲੇਖਿਕਾ ਪਰਵੇਜ਼ ਸੰਧੂ ਨੂੰ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਸਭ ਹਾਜ਼ਰ ਮਹਿਮਾਨ ਲੇਖਕਾਂ ਦਾ ਚੰਗੀ ਪੁਸਤਕ ਕੋਡ ਬਲੂ ਲੋਕ ਅਰਪਨ ਕਰਨ ਲਈ ਧੰਨਵਾਦ ਕੀਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

by Ranjit Singh
November 10, 2026
0

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ - ਰੂਸ-ਯੂਕਰੇਨ ਜੰਗ ਖ਼ਤਮ ਕਰਨ ’ਤੇ ਹੋਈ ਚਰਚਾ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਨਵੰਬਰ...

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

by Ranjit Singh
November 10, 2026
0

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ - ਹਰਪਾਲ ਚੀਮਾ -...

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

by Ranjit Singh
November 10, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷 🌷ਅੱਜ ਦਾ ਵਿਚਾਰ🌷 ਜ਼ਿੰਦਗੀ ਵਿੱਚ ਕਦੇ ਵੀ ਆਪਣੇ ਆਪ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

by Ranjit Singh
November 10, 2026
0

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ - ਰੂਸ-ਯੂਕਰੇਨ ਜੰਗ ਖ਼ਤਮ ਕਰਨ ’ਤੇ ਹੋਈ ਚਰਚਾ...

Most Popular

ਮਨੀਪੁਰ ਪੁਲਿਸ ਅਤੇ ਕੇਂਦਰੀ ਬਲਾਂ ਨੇ ਹਿੰਸਾ ਤੋਂ ਬਾਅਦ ਕਾਰਵਾਈਆਂ ਤੇਜ਼ ਕੀਤੀਆਂ ; 3 ਸ਼ੱਕੀ ਗ੍ਰਿਫ਼ਤਾਰ, ਹਥਿਆਰ ਬਰਾਮਦ

ਮਨੀਪੁਰ ਪੁਲਿਸ ਅਤੇ ਕੇਂਦਰੀ ਬਲਾਂ ਨੇ ਹਿੰਸਾ ਤੋਂ ਬਾਅਦ ਕਾਰਵਾਈਆਂ ਤੇਜ਼ ਕੀਤੀਆਂ ; 3 ਸ਼ੱਕੀ ਗ੍ਰਿਫ਼ਤਾਰ, ਹਥਿਆਰ ਬਰਾਮਦ

by Navjot
3 weeks ago
0

ਮਨੀਪੁਰ ਪੁਲਿਸ ਅਤੇ ਕੇਂਦਰੀ ਬਲਾਂ ਨੇ ਹਿੰਸਾ ਤੋਂ ਬਾਅਦ ਕਾਰਵਾਈਆਂ ਤੇਜ਼ ਕੀਤੀਆਂ ; 3 ਸ਼ੱਕੀ ਗ੍ਰਿਫ਼ਤਾਰ, ਹਥਿਆਰ ਬਰਾਮਦ ਇੰਫਾਲ, 21...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 