• Latest
  • Trending
ਫੈਡਰੇਸ਼ਨ ਦੀ 77 ਵਰੇਗੰਢ ਮੌਕੇ 15 ਪੰਥਕ ਸੇਵਾਵਾਂ ਕਰਨ ਵਾਲੇ ਸਿੱਖ ਨੌਜ਼ਵਾਨਾਂ ਦਾ ਕੀਤਾ ਜਾਵੇਗਾ ਵਿਸੇਸ਼ ਸਨਮਾਨ -ਡਾ.ਮਨਜੀਤ ਸਿੰਘ ਭੋਮਾ

ਫੈਡਰੇਸ਼ਨ ਦੀ 77 ਵਰੇਗੰਢ ਮੌਕੇ 15 ਪੰਥਕ ਸੇਵਾਵਾਂ ਕਰਨ ਵਾਲੇ ਸਿੱਖ ਨੌਜ਼ਵਾਨਾਂ ਦਾ ਕੀਤਾ ਜਾਵੇਗਾ ਵਿਸੇਸ਼ ਸਨਮਾਨ -ਡਾ.ਮਨਜੀਤ ਸਿੰਘ ਭੋਮਾ

5 years ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

25 seconds ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

1 hour ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

1 hour ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

1 hour ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

1 hour ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

2 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

2 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

3 hours ago
ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

ਦਲਜੀਤ ਸਿੰਘ ਨਡਾਲਾ ਦੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ

3 hours ago
Hindi News
English News
Wednesday, November 11, 2026
No Result
View All Result
19 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਫੈਡਰੇਸ਼ਨ ਦੀ 77 ਵਰੇਗੰਢ ਮੌਕੇ 15 ਪੰਥਕ ਸੇਵਾਵਾਂ ਕਰਨ ਵਾਲੇ ਸਿੱਖ ਨੌਜ਼ਵਾਨਾਂ ਦਾ ਕੀਤਾ ਜਾਵੇਗਾ ਵਿਸੇਸ਼ ਸਨਮਾਨ -ਡਾ.ਮਨਜੀਤ ਸਿੰਘ ਭੋਮਾ

September 12, 2021
in ਸਿਆਸੀ, ਖਬਰਾਂ, ਖੇਤੀਬਾੜੀ, ਪੰਜਾਬ
ਫੈਡਰੇਸ਼ਨ ਦੀ 77 ਵਰੇਗੰਢ ਮੌਕੇ 15 ਪੰਥਕ ਸੇਵਾਵਾਂ ਕਰਨ ਵਾਲੇ ਸਿੱਖ ਨੌਜ਼ਵਾਨਾਂ ਦਾ ਕੀਤਾ ਜਾਵੇਗਾ ਵਿਸੇਸ਼ ਸਨਮਾਨ -ਡਾ.ਮਨਜੀਤ ਸਿੰਘ ਭੋਮਾ

ਫੈਡਰੇਸ਼ਨ ਦੀ 77 ਵਰੇਗੰਢ ਮੌਕੇ 15 ਪੰਥਕ ਸੇਵਾਵਾਂ ਕਰਨ ਵਾਲੇ ਸਿੱਖ ਨੌਜ਼ਵਾਨਾਂ ਦਾ ਕੀਤਾ ਜਾਵੇਗਾ ਵਿਸੇਸ਼ ਸਨਮਾਨ -ਡਾ.ਮਨਜੀਤ ਸਿੰਘ ਭੋਮਾ

ਕਿਸਾਨ ਸੰਘਰਸ਼ ਸਫਲਤਾਪੂਰਵਕ ਜਿੱਤ ਦਰਜ ਕਰੇਗਾ -ਚੀਮਾ , ਮਜੀਠੀਆਂ , ਸੰਘਾ

ਅਮ੍ਰਿਤਸਰ 12ਸਤੰਬਰ(ਵਿਸ਼ਵ ਵਾਰਤਾ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਸਬੰਧਤ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋ 13 ਸਤੰਬਰ ਨੂੰ ਆਪਣੀ 77 ਵਰੇਗੰਢ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕਿਸਾਨ ਸੰਘਰਸ਼ ਦੀ ਕਾਮਯਾਬੀ ਲਈ ਅਰਦਾਸ ਸਮਾਗਮ ਕੀਤਾ ਜਾਵੇਗਾ ਅਤੇ ਵਿੱਛੜ ਚੁੱਕੇ ਕਿਸਾਨਾਂ ਨੂੰ ਸਰਧਾਂਜਲੀ ਦਿੱਤੀ ਜਾਵੇਗੀ ਅਤੇ ਪੰਥਕ ਸਖਸੀਅਤਾਂ ਦਾ ਵਿਸੇਸ਼ ਸਨਮਾਨ ਕਰਾਂਗੇ । ਇਹ ਐਲਾਨ ਅੱਜ ਇਥੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਦੋਹਾ ਸਰਪ੍ਰਸਤਾ ਸ੍ਰ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਡਾਕਟਰ ਮਨਜੀਤ ਸਿੰਘ ਭੋਮਾ ਨੇ ਕਿਹਾ ਹੈ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਪ੍ਰਧਾਨ ਭਾਈ ਜਗਰੂਪ ਸਿੰਘ ਚੀਮਾ , ਕਾਰਜਕਾਰੀ ਪ੍ਰਧਾਨ ਸ ਕੁਲਦੀਪ ਸਿੰਘ ਮਜੀਠੀਆਂ ਅਤੇ ਸਿੱਖ ਫੈਡਰੇਸ਼ਨ (ਸੰਘਾ )ਦੇ ਪ੍ਰਧਾਨ ਭਾਈ ਕਸਮੀਰ ਸਿੰਘ ਸੰਘਾ ਦੀ ਦੇਖ ਰੇਖ ਹੇਠ ਸਾਝੇ ਰੂਪ ਵਿੱਚ ਫੈਡਰੇਸ਼ਨ ਦੇ ਪ੍ਰਮੁੱਖ ਨੁਮਾਇੰਦਿਆ ਨਾਲ ਵਿਚਾਰ ਵਟਾਂਦਰਾ ਕਰਨ ਤੋ ਬਾਅਦ ਫੈਡਰੇਸ਼ਨ ਦਾ ਸਥਾਪਨਾ ਦਿਵਸ 13 ਸਤੰਬਰ ਦਿਨ ਸੋਮਵਾਰ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਦੇ ਸਨਮੁੱਖ ਮਨਾਇਆ ਜਾ ਰਿਹਾ ਹੈ ।

ਉਹਨਾਂ ਕਿਹਾ ਕਿ ਸਿੱਖ ਕੌਮ ਦੇ ਹਰਿਆਵਲ ਦਸਤੇ ਦੀ ਸਥਾਪਨਾ ਦੇ 77ਵੇ ਵਰੇ ਮੌਕੇ ਦੇਸ਼ ਦੁਨੀਆ ਅੰਦਰ ਵੱਸਦੇ ਤਮਾਮ ਪੁਰਾਣੇ ਤੇ ਨਵੇ ਆਗੂਆਂ ਵਰਕਰਾਂ ਦੀਆ ਭਾਵਨਾਵਾਂ ਮੁਤਾਬਿਕ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਆਪਣੇ ਕਿਸਾਨ ਭਾਈਚਾਰੇ ਨਾਲ ਪੂਰੀ ਤਨਦੇਹੀ ਨਾਲ ਖੜੀ ਹੈ ਤੇ ਤਿੰਨ ਕਾਲੇ ਕਨੂੰਨ ਰੱਦ ਕਰਵਾਉਣ ਤੋ ਬਾਅਦ ਸੰਘਰਸ਼ ਜਿੱਤਣ ਤੱਕ ਖੜੀ ਰਹੇਗੀ । ਫੈਡਰੇਸ਼ਨ ਨੇਤਾਵਾ ਨੇ ਕਿਹਾ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਨਾਮੱਤੇ ਇਤਿਹਾਸ ਦੌਰਾਨ ਫੈਡਰੇਸ਼ਨ ਦੇ ਪਲੇਟਫਾਰਮ ਤੋ ਅਨੇਕਾ ਨੌਜਵਾਨਾਂ ਨੇ ਕੇਂਦਰੀ ਹਕੂਮਤ ਦੇ ਜੁਲਮ ਵਿਰੁੱਧ ਸਹਾਦਤਾ ਦਿੱਤੀਆ ਤੇ ਅਨੇਕਾਂ ਨੇ ਜੇਲਾ ਕੱਟੀਆ ਇਸੇ ਸਮੇ ਦੌਰਾਨ ਹੀ ਅਮਰ ਸ਼ਹੀਦ ਭਾਈ ਅਮਰੀਕ ਸਿੰਘ ਦੇ ਨਿੱਕਟਵਰਤੀ ਸਾਥੀ ਭਾਈ ਹਰਮਿੰਦਰ ਸਿੰਘ ਸੰਧੂ ਸਮੇਤ ਅਨੇਕਾ ਫੈਡਰੇਸ਼ਨ ਆਗੂ ਸਿੱਖ ਸੰਘਰਸ਼ ਅੰਦਰ ਵਿਚਾਰਧਾਰਕ ਵੱਖਰੇਵਿਆਂ ਕਰਕੇ ਕਤਲ ਕਰ ਦਿੱਤੇ ਗਏ । ਫੈਡਰੇਸ਼ਨ ਮਹਿਸੂਸ ਕਰਦੀ ਹੈ ਕਿ ਸਾਡੇ ਸਾਥੀ ਭਾਈ ਹਰਮਿੰਦਰ ਸਿੰਘ ਸੰਧੂ ਸ਼ਹੀਦ ਹੋਏ ਹਨ । ਉਹਨਾ ਵਾਂਗ ਹੀ ਭਾਈ ਸੁਖਵੰਤ ਸਿੰਘ ਅੱਕਾਂਵਾਲੀ, ਭਾਈ ਭੁਪਿੰਦਰ ਸਿੰਘ ਲੋਗੀਆ, ਭਾਈ ਚਮਕੌਰ ਸਿੰਘ ਰੋਡੇ, ਪ੍ਰਿਸੀਪਲ ਮਹਿੰਦਰ ਸਿੰਘ ਧਾਰੀਵਾਲ ,ਭਾਈ ਗੁਰਿੰਦਰ ਸਿੰਘ ਭੋਲਾ, ਭਾਈ ਸਰਬਜੀਤ ਸਿੰਘ ਰੋਪੜ , ਭਾਈ ਬਲਦੇਵ ਸਿੰਘ ਹੋਠੀਆ ,ਭਾਈ ਜਗਵਿੰਦਰ ਸਿੰਘ ਕਿਲਾ ਰਾਏਪੁਰ, ਭਾਈ ਪ੍ਰਿਥੀ ਸਿੰਘ ਬਠਿੰਡਾ ,ਭਾਈ ਸੁਖਰਾਜ ਸਿੰਘ ਰਟੌਲ, ਭਾਈ ਜਰਨੈਲ ਸਿੰਘ ਵਾਈਆ, ਭਾਈ ਹਰਦਿਆਲ ਸਿੰਘ ਹਰੀਕੇ , ਭਾਈ ਜਰਨੈਲ ਸਿੰਘ ਬੋਤੀਆਵਾਲਾਂ ਦੀਆ ਤਸਵੀਰਾਂ ਅਜਾਇਬ ਘਰ ਵਿੱਚ ਲਗਾਈਆ ਜਾਣ । ਫੈਡਰੇਸ਼ਨ 13 ਸਤੰਬਰ ਨੂੰ ਇਹਨਾਂ ਸਹੀਦ ਫੈਡਰੇਸ਼ਨ ਆਗੂਆ ਦੇ ਪ੍ਰੀਵਾਰਕ ਮੈਬਰਾ ਅਤੇ ਨੇੜਲੇ ਸਾਥੀਆ ਨੂੰ ਲੈਕੇ ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਰਾਹੀ ਆਪਣੀ ਮੰਗ ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਐਗਜੈਕਟਿਵ ਮੈਂਬਰਾ ਪਾਸ ਰੱਖੇਗੀ ਤੇ ਇਹਨਾਂ ਸਹੀਦ ਫੈਡਰੇਸ਼ਨ ਆਗੂਆ ਦੀਆ ਫੋਟੋਆ ਵੀ ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੋਪੀਆ ਜਾਣਗੀਆ। ਸ੍ਰ ਮਨਜੀਤ ਸਿੰਘ ਭੌਮਾ ਅਤੇ ਸ੍ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਬੀਤੇ ਦਿਨੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਬਹੁਤ ਹੀ ਪੁਰਾਣੇ ਤੇ ਸੀਨੀਅਰ ਆਗੂ ਭਾਈ ਤੇਜਿੰਦਰਪਾਲ ਸਿੰਘ ਟਿੰਮਾ ਗੰਗਾਨਗਰ ਅਤੇ ਬਾਬਾ ਭਗਵਾਨ ਸਿੰਘ ਕਾਰ ਸੇਵਾ ਵਾਲੇ ਦੀ ਇੰਟਰਵਿਊ ਨੇ ਸਚਾਈ ਬਿਆਨ ਕਰਦਿਆ ਭਾਈ ਹਰਮਿੰਦਰ ਸਿੰਘ ਸੰਧੂ ਨੂੰ ਪੂਰਨ ਤੌਰ ਤੇ ਸ਼ਹੀਦ ਵਜੋ ਅਸਲ ਸੱਚ ਨੂੰ ਉਭਾਰਿਆ ਹੈ ਜਿਸ ਤੋ ਬਾਅਦ ਹੀ ਫੈਡਰੇਸ਼ਨ ਨੇ ਇਹ ਕਦਮ ਚੁੱਕਿਆ ਹੈ । ਉਹਨਾ ਕਿਹਾ ਕਿ ਬੀਤੇ ਸਮੇ ਦੌਰਾਨ ਗਲਤ ਫਹਿਮੀਆਂ ਦਾ ਸ਼ਿਕਾਰ ਹੋਕੇ ਆਪਣਿਆ ਨੂੰ ਆਪਣਿਆ ਨੇ ਹੀ ਮੋਤ ਦੇ ਘਾਟ ਉਤਾਰ ਕੇ ਭਰਾਮਾਰੂ ਜੰਗ ਕੀਤੀ ਜਿਸ ਨੇ ਬਹੁਤ ਜਿਆਦਾ ਨੁਕਸਾਨ ਤੇ ਨਫਰਤ ਪੈਦਾ ਕੀਤੀ । ਇਥੋਂ ਤੱਕ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਪੰਥਕ ਜਥੇਬੰਦੀਆ ਨਾਲ ਗੱਲਬਾਤ ਕਰਕੇ ਪੰਜਾਬ ਅੰਦਰ ਧਰਮ ਪਰਿਵਰਤਨ ਵਰਗੀਆ ਘਟਨਾਵਾ ਨੂੰ ਠੱਲ ਪਾਉਣ ਲਈ ਵੀ ਜਬਰਦਸਤ ਜਾਗਰੂਕ ਲਹਿਰ ਪੈਦਾ ਕਰੇਗੀ । ਭਾਈ ਕਸਮੀਰ ਸਿੰਘ ਸੰਘਾ ਨੇ ਐਲਾਨ ਕੀਤਾ ਕਿ ਫੈਡਰੇਸ਼ਨ ਦੀ 77 ਵੀ ਵਰੇਗੰਢ ਮੌਕੇ ਤਰਨਤਾਰਨ ਸਾਹਿਬ ਤੋ ਫੈਡਰੇਸ਼ਨ ਦਾ ਵੱਡਾ ਜਥਾ ਅੰਮ੍ਰਿਤਸਰ ਸਾਹਿਬ ਪਹੁੰਚੇਗਾ । ਉਹਨਾ ਕਿਹਾ ਕਿ ਫੈਡਰੇਸ਼ਨ ਨੇ ਹਮੇਸਾ ਹੱਕ ਸੱਚ ਤੇ ਨਿਆ ਲਈ ਸੰਘਰਸ਼ ਕੀਤਾ ਹੈ ਤੇ ਕਰੇਗੀ । ਇਥੇ ਵਰਣਨਯੋਗ ਯੋਗ ਹੈ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਦੋਨੋ ਸਾਬਕਾ ਪ੍ਰਧਾਨ ਸ੍ਰ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਡਾਕਟਰ ਮਨਜੀਤ ਸਿੰਘ ਭੌਮਾ ਇਸ ਵਕਤ ਸ੍ਰੌਮਣੀ ਅਕਾਲੀ ਦਲ ਸੰਯੁਕਤ ਦੇ ਜਨਰਲ ਸਕੱਤਰ ਹਨ । ਇਹਨਾਂ ਫੈਡਰੇਸ਼ਨ ਨੇਤਾਵਾ ਦੀ ਸਰਪ੍ਰਸਤੀ ਹੇਠ ਤੇ ਮੌਜੂਦਾ ਫੈਡਰੇਸ਼ਨ ਦੀ ਲੀਡਰਸ਼ਿਪ ਦੀ ਅਗਵਾਈ ਹੇਠ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਿਦਿਆਰਥੀਆਂ ਨੂੰ ਸਕੂਲਾ ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਲਾਮਬੰਦ ਕਰ ਰਹੀ ਹੈ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

by Navjot
November 11, 2026
0

  ਲੁਧਿਆਣਾਃ 12 ਨਵੰਬਰ(ਵਿਸ਼ਵ ਵਾਰਤਾ)  ਸਿਰਮੌਰ ਢਾਡੀ, ਸ਼ਾਇਰ, ਪੰਜਾਬੀ ਨਾਵਲਕਾਰ ਅਤੇ ਸਿੱਖ ਇਤਿਹਾਸਕਾਰ ਗਿਆਨੀ ਸੋਹਣ ਸਿੰਘ ਸੀਤਲ ਜੀ ਨੂੰ ਸਮਰਪਿਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

Most Popular

ਕੇਂਦਰੀ ‘Mini Ratna’ HLL ਨੇ ਰਾਸ਼ਟਰੀ ਈ-ਕਾਮਰਸ ਪਲੇਟਫਾਰਮ ਰਾਹੀਂ ਸਿਹਤ ਸੰਭਾਲ ਉਤਪਾਦਾਂ ਨੂੰ ਆਨਲਾਈਨ ਉਪਲਬਧ ਕਰਵਾਇਆ

ਕੇਂਦਰੀ ‘Mini Ratna’ HLL ਨੇ ਰਾਸ਼ਟਰੀ ਈ-ਕਾਮਰਸ ਪਲੇਟਫਾਰਮ ਰਾਹੀਂ ਸਿਹਤ ਸੰਭਾਲ ਉਤਪਾਦਾਂ ਨੂੰ ਆਨਲਾਈਨ ਉਪਲਬਧ ਕਰਵਾਇਆ

by Navjot
4 weeks ago
0

ਕੇਂਦਰੀ 'Mini Ratna' HLL ਨੇ ਰਾਸ਼ਟਰੀ ਈ-ਕਾਮਰਸ ਪਲੇਟਫਾਰਮ ਰਾਹੀਂ ਸਿਹਤ ਸੰਭਾਲ ਉਤਪਾਦਾਂ ਨੂੰ ਆਨਲਾਈਨ ਉਪਲਬਧ ਕਰਵਾਇਆ ਤਿਰੂਵਨੰਤਪੁਰਮ, 16 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 