ਕੈਪਟਨ ਅਮਰਿੰਦਰ ਸਿੰਘ ਨੇ ਨਵਾਂਸ਼ਹਿਰ ਵਿਖੇ ਪੰਜਾਬ ਖੇਤੀਬਾੜੀ ਯੂਨਿਵਰਸਿਟੀ ਦੇ ਕਾਲਜ ਦਾ ਕੀਤਾ ਉਦਘਾਟਨ
ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਨੂੰ ਵੰਡੇ ਕਰਜ਼ਾ ਮੁਆਫੀ ਦੇ ਚੈੱਕ

ਨਵਾਂਸ਼ਹਿਰ,13 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕੰਢੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਜ਼ਿਲ੍ਹਾ ਨਵਾਂਸ਼ਹਿਰ ਵਿਖੇ ਸਥਾਪਿਤ ਕੀਤੇ ਜਾ ਰਹੇ ਖੇਤੀਬਾੜੀ ਕਾਲਜ ਦਾ ਉਦਘਾਟਨ ਕੀਤਾ । ਇਸ ਦੌਰਾਨ ਮੁੱਖ ਮੰਤਰੀ ਨੇ 25 ਮਜਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਨੂੰ ਕਰਜ਼ਾ ਮੁਆਫੀ ਦੇ ਚੈੱਕ ਵੀ ਵੰਡੇ।






















