• Latest
  • Trending
ਮੁੱਖ ਮੰਤਰੀ ਨੇ ਕੰਢੀ ਖੇਤਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਬੱਲੋਵਾਲ ਸੌਂਖੜੀ ਵਿਖੇ ਪੀ.ਏ.ਯੂ. ਦੇ ਖੇਤੀਬਾੜੀ ਕਾਲਜ ਦਾ ਰੱਖਿਆ ਨੀਂਹ ਪੱਥਰ 

ਮੁੱਖ ਮੰਤਰੀ ਨੇ ਕੰਢੀ ਖੇਤਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਬੱਲੋਵਾਲ ਸੌਂਖੜੀ ਵਿਖੇ ਪੀ.ਏ.ਯੂ. ਦੇ ਖੇਤੀਬਾੜੀ ਕਾਲਜ ਦਾ ਰੱਖਿਆ ਨੀਂਹ ਪੱਥਰ 

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 minute ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

11 minutes ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

1 hour ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

1 hour ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

1 hour ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

2 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

2 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

2 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

2 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

3 hours ago
Hindi News
English News
Wednesday, November 11, 2026
No Result
View All Result
19 °c
Chandigarh
21 ° Thu
23 ° Fri
23 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਨੇ ਕੰਢੀ ਖੇਤਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਬੱਲੋਵਾਲ ਸੌਂਖੜੀ ਵਿਖੇ ਪੀ.ਏ.ਯੂ. ਦੇ ਖੇਤੀਬਾੜੀ ਕਾਲਜ ਦਾ ਰੱਖਿਆ ਨੀਂਹ ਪੱਥਰ 

September 13, 2021
in ਸਿਆਸੀ, ਸਿੱਖਿਆ, ਹੁਸਿਆਰਪੁਰ, ਖਬਰਾਂ, ਪੰਜਾਬ
ਮੁੱਖ ਮੰਤਰੀ ਨੇ ਕੰਢੀ ਖੇਤਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਬੱਲੋਵਾਲ ਸੌਂਖੜੀ ਵਿਖੇ ਪੀ.ਏ.ਯੂ. ਦੇ ਖੇਤੀਬਾੜੀ ਕਾਲਜ ਦਾ ਰੱਖਿਆ ਨੀਂਹ ਪੱਥਰ 

ਮੁੱਖ ਮੰਤਰੀ ਨੇ ਕੰਢੀ ਖੇਤਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਬੱਲੋਵਾਲ ਸੌਂਖੜੀ ਵਿਖੇ ਪੀ.ਏ.ਯੂ. ਦੇ ਖੇਤੀਬਾੜੀ ਕਾਲਜ ਦਾ ਰੱਖਿਆ ਨੀਂਹ ਪੱਥਰ 

ਮੁੱਖ ਮੰਤਰੀ ਨੇ ਬਾਦਲਾਂ ਵੱਲੋਂ ਖੇਤੀ ਕਾਨੂੰਨਾਂ ਉਤੇ ਦੋਹਰੇ ਮਾਪਦੰਡਾਂ ਲਈ ਅਕਾਲੀ ਦਲ ਨੂੰ ਘੇਰਿਆ

ਸ਼ਹੀਦ ਭਗਤ ਸਿੰਘ ਨਗਰ, 13 ਸਤੰਬਰ(ਵਿਸ਼ਵ ਵਾਰਤਾ)ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਲੇ ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਕਿਸਾਨਾਂ ਨੂੰ ਧੋਖਾ ਦੇਣ ਲਈ ਬਾਦਲ ਪਰਿਵਾਰ ‘ਤੇ ਤਿੱਖਾ ਹਮਲੇ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨ ਅਕਾਲੀ ਦਲ ਦੀ ਮਰਜ਼ੀ ਨਾਲ ਹੀ ਅਮਲ ਵਿੱਚ ਲਿਆਂਦੇ ਗਏ ਸੀ ਅਤੇ ਹਰਸਿਮਰਤ ਕੌਰ ਬਾਦਲ ਦੇ ਕੇਂਦਰੀ ਮੰਤਰੀ ਹੁੰਦਿਆਂ ਕੇਂਦਰੀ ਕੈਬਨਿਟ ਨੇ ਆਰਡੀਨੈਂਸ ਪਾਸ ਕੀਤੇ ਸਨ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਵੀ ਖੇਤੀ ਕਾਨੂੰਨਾਂ ਦੀ ਵਕਾਲਤ ਕੀਤੀ ਗਈ ਪਰ ਜਦੋਂ ਉਨ੍ਹਾਂ ਦਾ ਵਿਰੋਧ ਹੋਣਾ ਸ਼ੁਰੂ ਹੋਇਆ ਤਾਂ ਅਕਾਲੀ ਦਲ ਨੇ ਸੁਰ ਬਦਲ ਲਈ।
ਕਾਂਗਰਸ ਨੂੰ ਇਨ੍ਹਾਂ ਕਾਲੇ ਕਾਨੂੰਨਾਂ ਦਾ ਪਹਿਲੇ ਹੀ ਦਿਨ ਤੋਂ ਇਨ੍ਹਾਂ ਦਾ ਵਿਰੋਧ ਕਰਨ ਵਾਲੀ ਪਾਰਟੀ ਦੱਸਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲਾ ਸਰਵ ਪਾਰਟੀ ਮੀਟਿੰਗ ਸੱਦੀ ਅਤੇ ਉਸ ਤੋਂ ਪਿੱਛੋਂ ਕਿਸਾਨ ਜਥੇਬੰਦੀਆਂ ਨਾਲ ਵੀ ਮੀਟਿੰਗ ਕੀਤੀ। ਇਸ ਮਗਰੋਂ ਸੂਬਾ ਸਰਕਾਰ ਨੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਦਨ ਸੱਦ ਕੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਬਿੱਲ ਪਾਸ ਕੀਤੇ।
ਕੇਂਦਰ ਸਰਕਾਰ ‘ਤੇ ਨਿਸ਼ਾਨਾ ਸੇਧਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 1950 ਤੋਂ ਲੈ ਕੇ ਹੁਣ ਤੱਕ 127 ਵਾਰ ਸੰਵਿਧਾਨ ਵਿੱਚ ਸੋਧ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ, ”ਤਾਂ ਫੇਰ ਕਿਉਂ ਨਹੀਂ, ਇਕ ਵਾਰ ਹੋਰ ਸੋਧ ਕਰਕੇ ਕਿਸਾਨਾਂ ਨੂੰ ਰਾਹਤ ਦੇਣ ਲਈ ਖੇਤੀ ਕਾਨੂੰਨ ਰੱਦ ਕੀਤੇ ਜਾਣ ਜੋ ਕਿਸਾਨ ਸਿੰਘੂ ਅਤੇ ਟਿਕਰੀ ਸਰਹੱਦਾਂ ਉਤੇ ਧਰਨਾ ਦੇ ਰਹੇ ਹਨ।” ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਪ੍ਰਤੀ ਕਿਸਾਨ ਪਰਿਵਾਰ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਪ੍ਰਦਾਨ ਕਰ ਰਹੀ ਹੈ।
ਮੁੱਖ ਮੰਤਰੀ ਨੇ ਇਹ ਗੱਲ ਅੱਜ ਬੱਲੋਵਾਲ ਸੌਂਖੜੀ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਖੇਤੀਬਾੜੀ ਕਾਲਜ ਦਾ ਨੀਂਹ ਪੱਥਰ ਰੱਖਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਆਖੀ। ਇਸ ਮੌਕੇ ਉਨ੍ਹਾਂ ਇਸ ਕਾਲਜ ਦੇ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਵੀ ਕੀਤੀ ਜਿਸ ਤਹਿਤ 1 ਅਕਤੂਬਰ, 2021 ਤੋਂ ਜਮਾਤਾਂ ਸ਼ੁਰੂ ਹੋਣਗੀਆਂ। ਬੀਐਸ.ਸੀ. (ਖੇਤੀਬਾੜੀ) ਵਿੱਚ 60 ਸੀਟਾਂ ਭਰੀਆਂ ਗਈਆਂ ਹਨ। ਇਹ ਪਹਿਲੀ ਵਾਰ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਕੈਂਪਸ ਤੋਂ ਬਾਹਰ ਖੇਤੀਬਾੜੀ ਦਾ ਕੋਈ ਕਾਲਜ ਸਥਾਪਤ ਕੀਤਾ ਗਿਆ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਲਜ ਦੇ ਖੁੱਲ੍ਹਣ ਨਾਲ ਕੰਢੀ ਖੇਤਰ ਵਿੱਚ ਖੇਤੀਬਾੜੀ ਵਿਕਸਤ ਹੋਵੇਗੀ ਅਤੇ ਇਸ ਖੇਤਰ ਦੀਆਂ ਫਸਲਾਂ ਅਤੇ ਉਨ੍ਹਾਂ ਸਬੰਧੀ ਸਮੱਸਿਆਵਾਂ ਉਤੇ ਖੋਜ ਕਰਨ ਤੋਂ ਇਲਾਵਾ ਇਥੋਂ ਦੇ ਕਿਸਾਨਾਂ ਦੀ ਆਰਥਿਕ ਸਥਿਤੀ ਮਜ਼ਬੂਤ ਮਿਲੇਗੀ। ਕਾਲਜ ਵਿੱਚ ਇਸ ਪੱਖੋਂ ਵੀ ਖੋਜ ਕਾਰਜ ਕੀਤੇ ਜਾਣਗੇ ਕਿ ਜ਼ਮੀਨ ਦੀ ਘਾਟ ਅਤੇ ਖੇਤਰ ਵਿੱਚ ਪਾਣੀ ਦੀ ਕਮੀ ਨੂੰ ਦੇਖਦਿਆਂ ਕਿਵੇਂ ਪਾਣੀ ਦੇ ਸੀਮਤ ਵਸੀਲਿਆਂ ਦੀ ਸੁਚੱਜੀ ਵਰਤੋਂ ਕਰਦੇ ਹੋਏ ਜ਼ਿਆਦਾ ਪੈਦਾਵਾਰ ਹਾਸਲ ਕੀਤੀ ਜਾਵੇ।
ਨਵਾਂਸ਼ਹਿਰ ਵਿਖੇ ਇਕ ਬਾਗਬਾਨੀ ਖੋਜ ਕੇਂਦਰ ਦੀ ਸਥਾਪਨਾ ਦਾ ਐਲਾਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਫਸਲੀ ਵਿਭਿੰਨਤਾ ਪੱਖੋਂ ਸੇਬ ਦੀ ਫਸਲ ਉਤੇ ਵੀ ਖੋਜ ਕੀਤੇ ਜਾਣ ਉਤੇ ਜ਼ੋਰ ਦਿੱਤਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਹੁਣ ਛੋਟੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਜੰਗਲੀ ਜਾਨਵਰਾਂ ਤੋਂ ਬਚਾਅ ਲਈ ਆਪਣੇ ਖੇਤਾਂ ਦੁਆਲੇ ਕੀਤੀ ਜਾਂਦੀ ਤਾਰਬੰਦੀ ਲਈ ਸਬਸਿਡੀ ਦੀ ਰਾਸ਼ੀ 60 ਫੀਸਦੀ ਤੋਂ ਵਧਾ ਕੇ 90 ਫੀਸਦੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੂਬੇ ਵਿੱਚ ਪੰਜ ਬਾਗਬਾਨੀ ਅਸਟੇਟ ਵੀ ਸਥਾਪਤ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਸਬੰਧੀ ਲੋੜੀਂਦੀ ਜਾਣਕਾਰੀ ਅਤੇ ਮੱਦਦ ਮਿਲ ਸਕੇ।
ਸੂਬਾ ਸਰਕਾਰ ਵੱਲੋਂ ਮੰਡੀਆਂ ਦੇ ਬੁਨਿਆਦੀ ਢਾਂਚੇ ਅਤੇ ਪ੍ਰੋਸੈਸਿੰਗ ਸੁਵਿਧਾਵਾਂ ਨੂੰ ਹੋਰ ਸੁਧਾਰਨ ਲਈ ਦੋ ਨਵੇਂ ਮੈਗਾ ਫੂਡ ਪਾਰਕ ਸਥਾਪਤ ਕੀਤੇ ਗਏ ਅਤੇ ਇਸ ਤੋਂ ਇਲਾਵਾ ਖੇਤੀਬਾੜੀ ਮੰਡੀਕਰਨ ਨਵਾਂ ਉਦਮ, ਖੋਜ ਅਤੇ ਚੌਕਸੀ ਕੇਂਦਰ ਵੀ ਸਥਾਪਤ ਕੀਤਾ ਗਿਆ ਹੈ ਤਾਂ ਜੋ ਉਤਪਾਦਨ ਵਿੱਚ ਮੱਦਦ ਮਿਲ ਸਕੇ ਅਤੇ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਮੰਗ ਅਤੇ ਕੀਮਤਾਂ ਨੂੰ ਵੇਖਦੇ ਹੋਏ ਬਜ਼ਾਰੀ ਯੋਜਨਾਬੰਦੀ ਦੀ ਵਿਉਂਤ ਬਣਾਈ ਜਾ ਸਕੇ।
ਹੋਰ ਮਾਮਲਿਆਂ ਬਾਰੇ ਬੋਲਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸਾਢੇ ਚਾਰ ਸਾਲਾਂ ਦੌਰਾਨ ਸੂਬਾ ਸਰਕਾਰ ਦੀਆਂ ਨਿਵੇਸ਼ਕਾਂ ਅਤੇ ਉਦਯੋਗ ਪੱਖੀ ਨੀਤੀਆਂ ਕਾਰਨ ਸੂਬੇ ਵਿੱਚ 91000 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ ਜਦੋਂ ਕਿ ਨੌਜਵਾਨਾਂ ਨੂੰ 20 ਲੱਖ ਨੌਕਰੀਆਂ ਹਾਸਲ ਹੋਈਆਂ ਹਨ।
ਇਸ ਮੌਕੇ ਮੁੱਖ ਮੰਤਰੀ ਨੇ ਬੇਜ਼ਮੀਨੇ ਕਾਸ਼ਤਕਾਰਾਂ ਅਤੇ ਖੇਤੀ ਕਾਮਿਆਂ ਲਈ ਲਿਆਂਦੀ ਕਰਜ਼ਾ ਮੁਆਫੀ ਸਕੀਮ ਤਹਿਤ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ 31,066 ਲਾਭਪਾਤਰੀਆਂ ਵਿੱਚੋਂ 25 ਨੂੰ ਸੰਕੇਤਕ ਤੌਰ ‘ਤੇ ਕਰਜ਼ਾ ਮੁਆਫੀ ਦੇ ਚੈਕ ਵੰਡੇ। ਜ਼ਿਲੇ ਦੇ ਕੁੱਲ ਲਾਭਪਾਤਰੀਆਂ ਦਾ ਕੁੱਲ 64.61 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਦੀ ਤਾਰੀਫ ਕਰਦਿਆਂ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਦਾ ਦਿਹਾਤੀ ਵਿਕਾਸ ਫੰਡ (ਆਰ.ਡੀ.ਐਫ.) ਅਤੇ ਜੀ.ਐਸ.ਟੀ. ਮੁਆਵਜ਼ਾ ਰੋਕ ਕੇ ਸੂਬੇ ਦੇ ਵਿਕਾਸ ਦੀ ਬੇੜੀ ਵਿੱਚ ਵੱਟੇ ਪਾਏ ਜਾਣ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਨੇ ਬੜੇ ਸੁਚੱਜੇ ਢੰਗ ਨਾਲ ਸੂਬੇ ਦੀ ਅਗਵਾਈ ਕੀਤੀ ਹੈ ਅਤੇ ਖਾਸ ਕਰਕੇ ਕੋਵਿਡ-19 ਦੇ ਦਿਨਾਂ ਦੌਰਾਨ ਉਨ੍ਹਾਂ ਦੀ ਅਗਵਾਈ ਸ਼ਲਾਘਾਯੋਗ ਰਹੀ ਹੈ। ਇਸ ਤੋਂ ਇਲਾਵਾ ਉਨ੍ਹਾਂ ਸਰਹੱਦੀ ਖੇਤਰ ਵਿਖੇ ਪਾਕਿਸਤਾਨ ਵੱਲੋਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਅਤੇ ਇਨ੍ਹਾਂ ਇਲਾਕਿਆਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਵੀ ਵੱਡੇ ਉਪਰਾਲੇ ਕੀਤੇ ਹਨ। ਉਨ੍ਹਾਂ ਮੰਗ ਕੀਤੀ ਕਿ ਕੰਢੀ ਕੈਨਾਲ ਦੇ ਦੂਜੇ ਫੇਜ਼ ਦੀ ਮੁੜ ਉਸਾਰੀ ਅਤੇ ਮੁੜ ਵਿਉਂਤਬੰਦੀ ਕੀਤੀ ਜਾਵੇ ਅਤੇ ਇਸ ਤੋਂ ਇਲਾਵਾ ਇਕ ਵੁੱਡ ਪਾਰਕ ਅਤੇ ਕੌਫੀ ਪਲਾਂਟੇਸ਼ਨ ਦੀਆਂ ਸੰਭਾਵਨਾਵਾਂ ਵੀ ਤਲਾਸ਼ ਕੀਤੀਆਂ ਜਾਣ।
ਲੋਕ ਨਿਰਮਾਣ ਅਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੂੰ ਕਿਸਾਨਾਂ ਦਾ ਮਸੀਹਾ ਆਖਦਿਆਂ ਕਿਹਾ ਕਿ ਮੁੱਖ ਮੰਤਰੀ ਦੇ ਦਿਲ ਵਿੱਚ ਕਿਸਾਨੀ ਪ੍ਰਤੀ ਦਰਦ ਹੈ ਜੋ ਕਿ ਇਸੇ ਗੱਲ ਤੋਂ ਸਾਫ ਜ਼ਾਹਰ ਹੋ ਜਾਂਦਾ ਹੈ ਕਿ ਇਹ ਕੈਪਟਨ ਅਮਰਿੰਦਰ ਸਿੰਘ ਹੀ ਸਨ ਜਿਨ੍ਹਾਂ ਨੇ ਬੀ.ਟੀ. ਕਾਟਨ ਦੇ ਬੀਜ ਲਿਆ ਕੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦਾ ਹੰਭਲਾ ਮਾਰਿਆ ਸੀ।
ਇਸ ਮੌਕੇ ਬਲਾਚੌਰ ਤੋਂ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਮੁੱਖ ਮੰਤਰੀ ਦਾ ਇਸ ਕੰਢੀ ਖੇਤਰ ਨੂੰ ਕਾਲਜ ਰੂਪੀ ਤੋਹਫਾ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਖੇਤਰ ਦੇ ਹੋਰ ਵਿਕਾਸ ਕੰਮਾਂ ਲਈ ਕਦੇ ਪੈਸੇ ਦੀ ਕਮੀ ਨਹੀਂ ਆਉਣ ਦਿੱਤੀ। ਸੂਬਾ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਲਈ ਕੀਤੇ ਅਥਾਹ ਕੰਮਾਂ ਦੇ ਵੇਰਵਾ ਦਿੰਦਿਆਂ ਉਨ੍ਹਾਂ ਇਹ ਗੱਲ ਦ੍ਰਿੜ ਇਰਾਦੇ ਨਾਲ ਕਹੀ ਕਿ 2022 ਵਿੱਚ ਕਾਂਗਰਸ ਪਾਰਟੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੁੜ ਸਰਕਾਰ ਬਣਾਏਗੀ।
ਵਧੀਕ ਮੁੱਖ ਸਕੱਤਰ ਵਿਕਾਸ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਨਿਰੁੱਧ ਤਿਵਾੜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੱਲੋਵਾਲ ਸੌਂਖੜੀ ਦਾ ਖੇਤਰੀ ਖੋਜ ਕੇਂਦਰ ਕਈ ਫਸਲਾਂ ਜਿਵੇਂ ਕਿ ਮੱਕੀ, ਕਣਕ ਅਤੇ ਤੇਲ ਬੀਜ ਦੀਆਂ 35 ਕਿਸਮਾਂ ਅਤੇ ਆਮਲਾ, ਅਮਰੂਦ ਅਤੇ ਨਾਸ਼ਪਾਤੀ ਵਰਗੇ ਫਲਾਂ ਦੀਆਂ ਕਈ ਕਿਸਮਾਂ ਸਬੰਧੀ ਸ਼ਲਾਘਾਯੋਗ ਖੋਜ ਕਾਰਜ ਕਰ ਰਿਹਾ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰਜਿਸਟਰਾਰ ਰਜਿੰਦਰ ਸਿੰਘ ਨੇ ਸਾਰੇ ਮਹਿਮਾਨਾਂ ਤੇ ਪਤਵੰਤਿਆਂ ਦਾ ਧੰਨਵਾਦ ਕੀਤਾ।
ਇਸ ਮੌਕੇ ਵਿਧਾਇਕ ਅੰਗਦ ਸਿੰਘ, ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਸਤਬੀਰ ਸਿੰਘ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਵਿਕਾਸ ਗਰਗ ਅਤੇ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਦੇ ਡਾਇਰੈਕਟਰ ਡਾ. ਮਨਮੋਹਣਜੀਤ ਸਿੰਘ ਵੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

International: ਤਿੱਬਤ ’ਚ 7 ਤੀਬਰਤਾ ਦਾ ਭੂਚਾਲ, 16 ਮੌਤਾਂ, 54 ਜ਼ਖ਼ਮੀ

International: ਤਿੱਬਤ ’ਚ 7 ਤੀਬਰਤਾ ਦਾ ਭੂਚਾਲ, 16 ਮੌਤਾਂ, 54 ਜ਼ਖ਼ਮੀ

by Ranjit Singh
3 weeks ago
0

International: ਤਿੱਬਤ ’ਚ 7 ਤੀਬਰਤਾ ਦਾ ਭੂਚਾਲ, 16 ਮੌਤਾਂ, 54 ਜ਼ਖ਼ਮੀ ਚੰਡੀਗੜ੍ਹ, 23 ਅਕਤੂਬਰ 2026 (ਵਿਸ਼ਵ ਵਾਰਤਾ): ਤਿੱਬਤ ਵਿੱਚ ਵੀਰਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 