ਸਾਰੇ ਭਾਈਵਾਲਾਂ ਨੂੰ ਇਸ ਗੰਭੀਰ ਮੁੱਦੇ ਦਾ ਹੱਲ ਜਲਦੀ ਕਰਨ ਲਈ ਕਿਹਾ
ਚੰਡੀਗੜ੍ਹ 15 ਫਰਵਰੀ (ਵਿਸ਼ਵ ਵਾਰਤਾ) : ਪੰਜਾਬ ਦੇ ਗਵਰਨਰ ਅਤੇ ਚੰਡੀਗੜ੍ਹ ਦੇ ਪ੍ਰਬੰਧਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਪੰਜਾਬ ਸਰਕਾਰ ਦੇ ਸਾਰੇ ਅਧਿਕਾਰੀਆਂ ਅਤੇ ਇਸ ਨਾਲ ਸਬੰਧਿਤ ਧਿਰਾਂ ਨੂੰ ਪਰਾਲੀ ਸਾੜਨ ਦੇ ਮੁੱਦੇ ਦਾ ਠੋਸ ਹੱਲ ਜਲਦ ਕਰਨ ਅਤੇ ਇਸ ਸਬੰਧੀ ਕੋਈ ਵੀ ਕਸਰ ਨਾ ਛੱਡੇ ਜਾਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਨੇ ਪਰਾਲੀ ਸਾੜਨ ਦੇ ਮੁੱਦੇ ਤੇ ਚਿੰਤਾ ਜ਼ਾਹਰ ਕਰਦਿਆਂ ਇਸਨੂੰ ਵਾਤਾਵਰਣ ਪ੍ਰਦੂਸ਼ਣ ਦਾ ਇੱਕ ਵੱਡਾ ਕਾਰਨ ਦੱਸਿਆ ਜਿਸ ਨਾਲ ਮਿੱਟੀ ਦੇ ਜੈਵਿਕ ਤੱਤ ਵੀ ਘਟ ਰਹੇ ਹਨ।
ਪੰਜਾਬ ਸਰਕਾਰ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਦੇ ਮਾਹਿਰਾਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਝੋਨੇ ਦੀ ਪਰਾਲੀ ਨੂੰ ਸਾੜਨ ਨੂੰ ਰੋਕਣ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਦੇ ਤਰੀਕਿਆਂ ਬਾਰੇ ਸੰਬੋਧਨ ਕਰਦੇ ਹੋਏ ਰਾਜਪਾਲ ਨੇ ਕਿਹਾ ਕਿ ਕਿਸਾਨਾਂ ਨੂੰ ਝੋਨਾ ਨਾੜ ਸਾੜਨ ਦੀ ਬਜਾਏ ਯੋਗ ਵਿਕਲਪ ਮੁਹੱਇਆ ਕਰਵਾਉਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਨੂੰ ਇਸ ਦਿਸ਼ਾ ਵੱਲ ਆਪਣੇ ਯਤਨਾਂ ਨੂੰ ਹੋਰ ਤੇਜ਼ੀ ਨਾਲ ਕਰਨ ਲਈ ਕਿਹਾ ਅਤੇ ਨਾਲ ਹੀ ਇਹ ਵੀ ਕਿਹਾ ਕਿ ਇਸ ਸਾਲ ਮਾਰਚ ਵਿੱਚ ਲੁਧਿਆਣਾ ਵਿਖੇ ਹੋਣ ਵਾਲੇ ਕਿਸਾਨ ਮੇਲੇ ਵਿੱਚ ਕਿਸਾਨਾਂ ਲਈ ਸੁਝਾਅ ਦਿੱਤੇ ਜਾਣੇ ਚਾਹੀਦੇ ਹਨ। ਸ੍ਰੀ ਬਦਨੌਰ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਪਰਾਲੀ ਸਾੜਨ ਨਾਲ ਹੋ ਰਹੇ ਸਿਹਤ ਅਤੇ ਵਾਤਾਵਰਣ ‘ਤੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇੱਕ ਵਿਸ਼ਾਲ ਮੁਹਿੰਮ ਵੀ ਚਲਾਈ ਜਾਵੇਗੀ।
ਇਸ ਮੀਟਿੰਗ ਵਿੱਚ ਇਸ ਗੱਲ ਤੇ ਵੀ ਚਾਨਣਾ ਪਾਇਆ ਗਿਆ ਕਿ ਜਿਹੜੇ ਕਿਸਾਨ 20 ਦਿਨਾਂ ਦੇ ਛੋਟੇ ਅੰਤਰਾਲ ਅੰਦਰ ਕਣਕ ਬੀਜਣ ਅਤੇ ਆਪਣੇ ਖੇਤ ਨੂੰ ਸਾਫ਼ ਕਰਨ ਦੇ ਦਬਾਅ ਹੇਠ ਪਰਾਲੀ ਸਾੜਨ ਨੂੰ ਹੀ ਸਭ ਤੋਂ ਆਸਾਨ ਤਰੀਕਾ ਸਮਝਦੇ ਹਨ, ਉਨ੍ਹਾਂ ਨੂੰ ਇਸ ਸਬੰਧੀ ਯੋਗ ਵਿਕਲਪਾਂ ਬਾਰੇ ਵੀ ਦੱਸਿਆ ਜਾਵੇ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ ਹੋਰ ਤਰੀਕਿਆਂ ਬਾਰੇ ਵੇਰਵਾ ਵੀ ਦਿੱਤਾ ਜਿਨ੍ਹਾਂ ਵਿੱਚੋਂ ਵਿਸ਼ੇਸ਼ ਤੌਰ ਤੇ ਹੈਪੀ ਸੀਡਰ, ਸੁਪਰ ਸਟਰਾਅ ਪ੍ਰਬੰਧਨ, ਪੈਡੀ ਸਟਰਾਅ ਚੌਪਰ ਅਤੇ ਮਲਚਰ, ਬਿਜਲੀ ਬਣਾਉਣ ਲਈ ਝੋਨਾ ਪਰਾਲੀ ਦੀ ਵਰਤੋਂ ਅਤੇ ਬਾਇਓਗੈਸ ਆਦਿ ਸਨ। ਜਦਕਿ ਕਿਸਾਨ ਵਾਧੂ ਖਰਚ, ਮਜ਼ਦੂਰੀ ਅਤੇ ਸਮੇਂ ਦੀ ਬਰਬਾਦੀ ਹੋਣ ਕਾਰਨ ਇਨ੍ਹਾਂ ਵੱਖ ਵੱਖ ਯੋਗ ਵਿਕਲਪਾਂ ਦੀ ਵਰਤੋਂ ਨਹੀਂ ਕਰ ਰਹੇ ਜਿਸ ਲਈ ਇੱਥੇ ਕਿਸਾਨਾਂ ਨੂੰ ਪਰਾਲੀ ਸਾੜਨ ਦੀਆਂ ਹਾਨੀਆਂ ਬਾਰੇ ਜਾਗਰੂਕ ਕਰਨ ਤੇ ਜ਼ੋਰ ਦਿੱਤਾ ਗਿਆ।
ਵਧੀਕ ਮੁੱਖ ਸਕੱਤਰ ਵਿਕਾਸ, ਪੰਜਾਬ ਸ੍ਰੀ ਵਿਸ਼ਵਜੀਤ ਖੰਨਾ ਨੇ ਇਸ ਮੁੱਦੇ ਦੇ ਹੱਲ ਸਬੰਧੀ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਵਿੰਭਿਨ ਕਦਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਿਸ ਵਿੱਚ ਉਲੰਘਣਾ ਕਰਨ ਤੇ ਕਿਸਾਨਾਂ ਨੂੰ ਭਾਰੀ ਜੁਰਮਾਨਾ ਲਗਾਉਣਾ ਵੀ ਸ਼ਾਮਿਲ ਹੈ।ਸੂਬਾ ਸਰਕਾਰ ਨੇ ਕੇਂਦਰ ਸਰਕਾਰ ਨੂੰ ਇਸ ਸਬੰਧੀ ਕਿਸਾਨਾਂ ਨੂੰ ਵਾਧੂ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਵੀ ਬੇਨਤੀ ਕੀਤੀ ਤਾਂ ਜੋ ਉਹ ਪਰਾਲੀ ਨਾ ਸਾੜ ਕੇ ਕੋਈ ਹੋਰ ਵਿਕਲਪ ਚੁਣ ਸਕਣ। ਉਨ੍ਹਾਂ ਅੱਗੇ ਕਿਹਾ ਕਿ ਇਹ ਬੇਨਤੀ ਕੇਂਦਰ ਸਰਕਾਰ ਦੇ ਵਿਚਾਰ ਅਧੀਨ ਹੈ।
ਇਸ ਮੀਟਿੰਗ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਸ੍ਰੀ ਬਲਦੇਵ ਸਿੰਘ ਢਿੱਲੋਂ ਅਤੇ ਚੰਡੀਗੜ੍ਹ ਦੇ ਸਲਾਹਕਾਰ ਸ੍ਰੀ ਪਰੀਮਲ ਰਾਏ ਵੀ ਸ਼ਾਮਿਲ ਸਨ।
ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਵੱਲੋਂ ਚੋਣ ਲੜਨ ਦੀਆਂ ਅਫਵਾਹਾਂ ਨੂੰ ਲੈ ਕੇ ਕਾਂਗਰਸ ਭੰਬਲ ਭੂਸੇ ‘ਚ
ਚੰਡੀਗੜ , 28 ਅਪਰੈਲ (ਸਤੀਸ਼ ਕੁਮਾਰ ਪੁੱਪੀ)-ਮਰਹੂਮ ਨੌਜ਼ਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ...