ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂਆਂ ਅਤੇ ਵਰਕਰਾਂ ਨੂੰ ਲਿਆ ਹਿਰਾਸਤ ‘ਚ
ਹਰਸਿਮਰਤ ਕੌਰ ਬਾਦਲ ਨੇ ਕੀਤਾ ਟਵੀਟ
ਦਿੱਲੀ ਪੁਲਿਸ ਦੇ ਗ਼ੈਰ-ਵਾਜਿਬ ਸਲੂਕ ਦੀ ਸਖ਼ਤ ਸ਼ਬਦਾਂ ‘ਚ ਕੀਤੀ ਨਿਖੇਧੀ

ਚੰਡੀਗੜ੍ਹ, 17ਸਤੰਬਰ(ਵਿਸ਼ਵ ਵਾਰਤਾ)- ਦਿੱਲੀ ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਤੇ ਵਰਕਰਾਂ ਵੱਲੋਂ ਅੱਜ ਤਿੰਨ ਖੇਤੀ ਕਾਨੂੰਨਾਂ ਦੇ ਪਾਸ ਹੋਣ ਦੇ ਇਕ ਸਾਲ ਪੂਰਾ ਹੋਣ ਤੇ ਅੱਜ ਕਾਲਾ ਦਿਵਸ ਮਨਾਇਆ ਜਾਣਾ ਹੈ। ਇਸ ਕਾਲਾ ਦਿਵਸ ਨੂੰ ਲੈ ਕੇ ਰੋਸ ਮਾਰਚ ਕੱਢਿਆ ਜਾਣਾ ਹੈ ,ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਦਿੱਲੀ ਵਿੱਚ ਦਾਖਲ ਹੋਣ ਵਾਲੇ ਰਸਤੇ ਸੀਲ ਕਰ ਦਿੱਤੇ ਅਤੇ ਅਕਾਲੀ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਸੰਬੰਧੀ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ।

ਉਨ੍ਹਾਂ ਕਿਹਾ ਕਿ ਕੌਮੀ ਰਾਜਧਾਨੀ ਦੇ ਪ੍ਰਵੇਸ਼ ਸਥਾਨਾਂ ਨੂੰ ਸੀਲ ਕਰਨ ਅਤੇ ਗੁਰਦੁਆਰਾ ਰਕਾਬਗੰਜ ਸਾਹਿਬ ਪਹੁੰਚ ਰਹੇ ਅਕਾਲੀ ਵਰਕਰਾਂ ਨੂੰ ਹਿਰਾਸਤ ਵਿੱਚ ਲੈਣ ਦੀ ਉਹ ਦਿੱਲੀ ਪੁਲਿਸ ਦੇ ਗ਼ੈਰ-ਵਾਜਿਬ ਸਲੂਕ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦੀ ਹਾਂ।






















