ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਵੀ ਦਿੱਤਾ ਅਪਣੇ ਅਹੁਦੇ ਤੋਂ ਅਸਤੀਫ਼ਾ

ਚੰਡੀਗੜ੍ਹ, 18ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੀ ਸਿਆਸਤ ਵਿੱਚ ਸਿਆਸੀ ਹਲਚਲ ਤੇਜ਼ ਹੈ। ਅੱਜ ਕੈਪਟਨ ਅਮਰਿੰਦਰ ਸਿੰਘ ਜਿਹਨਾਂ ਨੇ ਕਿ ਅੱਜ ਆਪਣੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦਿੱਤਾ ਹੈ, ਤੋਂ ਬਾਅਦ ਪੰਜਾਬ ਵਿੱਚ ਅਸਤੀਫਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਹੁਣ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।






















