ਪਹਿਲੇ ਦਲਿਤ ਸਿੱਖ ਵੱਜੋਂ ਮੁੱਖ ਮੰਤਰੀ ਦੀ ਸਹੁੰ ਚੁੱਕਣਗੇ ਚਰਨਜੀਤ ਸਿੰਘ ਚੰਨੀ
ਕੱਲ੍ਹ ਪੰਜਾਬ ਰਾਜ ਭਵਨ ਵਿਖੇ ਹੋਵੇਗਾ ਸਹੁੰ ਚੁੱਕ ਸਮਾਗਮ

ਚੰਡੀਗੜ੍ਹ, 19ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੱਲ੍ਹ ਸਵੇਰੇ 11ਵਜੇ ਪੰਜਾਬ ਰਾਜ ਭਵਨ ਵਿਖੇ ਸਹੁੰ ਚੁੱਕਣਗੇ। ਇਸ ਦੀ ਜਾਣਕਾਰੀ ਉਹਨਾਂ ਨੇ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦਿੱਤੀ। ਉਹਨਾਂ ਨੇ ਦੱਸਿਆ ਕਿ ਕੱਲ੍ਹ ਸਵੇਰੇ 11ਵਜੇ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਹੋਵੇਗਾ, ਜਿਥੇ ਉਹ ਮੁੱਖ ਮੰਤਰੀ ਅਹੁਦੇ ਲਈ ਸਹੁੰ ਚੁੱਕਣਗੇ। ਉਹਨਾਂ ਨੇ ਇਹ ਕੋਈ ਜਾਣਕਾਰੀ ਨਹੀਂ ਦਿੱਤੀ ਹੈ ਕਿ ਉਹਨਾਂ ਨੇ ਨਾਲ ਹੋਰ ਕਿੰਨੇ ਮੰਤਰੀ ਸਹੁੰ ਚੁੱਕਣਗੇ। ਉਹਨਾਂ ਕਿਹਾ ਕਿ ਇਸ ਪ੍ਰੋਗਰਾਮ ਤੋਂ ਬਾਅਦ ਕਾਂਗਰਸ ਹਾਈ ਕਮਾਨ ਪ੍ਰੈਸ ਨਾਲ ਗੱਲਬਾਤ ਕਰੇਗੀ।






















