ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਸਰੋਪਾਓ ਦੇ ਕੇ ਕੀਤਾ ਗਿਆ ਸਨਮਾਨਿਤ
ਅੱਜ ਰਾਜਭਵਨ ਵਿਖੇ ਚੁੱਕਣਗੇ ਮੁੱਖ ਮੰਤਰੀ ਅਹੁਦੇ ਦੀ ਸਹੁੰ

ਚੰਡੀਗੜ੍ਹ, 20ਸਤੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ ਗੁਰਦੁਆਰਾ ਕਤਲਗੜ੍ਹ ਸਾਹਿਬ (ਚਮਕੌਰ ਸਾਹਿਬ) ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ।
ਅੱਜ ਉਹ ਸਵੇਰੇ 11 ਵਜੇ ਰਾਜਭਵਨ ਵਿਖੇ ਮੁੱਖ ਮੰਤਰੀ ਅਹੁਦੇ ਲਈ ਸਹੁੰ ਚੁੱਕਣਗੇ। ਆਪਣੇ ਮੁੱਖ ਮੰਤਰੀ ਅਹੁਦੇ ਲਈ ਸਹੁੰ ਚੁੱਕਣ ਤੋਂ ਪਹਿਲਾਂ ਉਹਨਾਂ ਨੇ ਅੱਜ ਪਹਿਲਾਂ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਜਿਥੇ ਉਹਨਾਂ ਨੂੰ ਸਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।






















