ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਬਣਨ ਤੇ ਚਰਨਜੀਤ ਚੰਨੀ ਨੂੰ ਦਿੱਤੀ ਵਧਾਈ

ਚੰਡੀਗੜ੍ਹ,20 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਬਣਨ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਟਵੀਟ ਕਰਕੇ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਲਿਖਿਆ ਹੈ ਕਿ ਉਹ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਨਗੇ।























