ਐਕਸ਼ਨ ਵਿੱਚ ਆਏ ਮੁੱਖ ਮੰਤਰੀ ਚਰਨਜੀਤ ਚੰਨੀ
ਮੁੱਖ ਮੰਤਰੀ ਬਣਨ ਤੋਂ ਬਾਅਦ ਕਰਮਚਾਰੀਆਂ ਨੂੰ ਜਾਰੀ ਕੀਤੇ ਸਖ਼ਤ ਆਦੇਸ਼
ਪੜ੍ਹੋ, ਹੁਕਮਾਂ ਦੀ ਕਾਪੀ

ਚੰਡੀਗੜ੍ਹ, 20ਸਤੰਬਰ(ਵਿਸ਼ਵ ਵਾਰਤਾ) ਮੁੱਖ ਮੰਤਰੀ ਬਣਦਿਆਂ ਹੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਪਲੇਠੀ ਪ੍ਰੈਸ ਕਾਨਫਰੰਸ ਰਾਹੀਂ ਇਹ ਦਰਸਾ ਦਿੱਤਾ ਸੀ ਕਿ ਉਹ ਸਰਕਾਰੀ ਦਫਤਰੀ ਕਰਮਚਾਰੀਆਂ ਦੀ ਦਫਤਰ ਵਿੱਚ ਹਾਜ਼ਰੀ ਨੂੰ ਯਕੀਨੀ ਬਣਾਉਣਗੇ। ਉਹਨਾਂ ਨੇ ਭਾਸ਼ਣ ਦੌਰਾਨ ਰੇਤ ਮਾਫੀਆ, ਡਰੱਗ ਮਾਫੀਆ ਅਤੇ ਬੇਅਦਬੀ ਦੇ ਮੁੱਦਿਆਂ ਨੂੰ ਵੀ ਸਖ਼ਤੀ ਨਾਲ ਨਿਪਟਾਉਣ ਦੀ ਗੱਲ ਕਹੀ ਸੀ। ਹੁਣ ਸਰਕਾਰੀ ਦਫਤਰਾਂ ਦੇ ਕਰਮਚਾਰੀਆਂ ਨੂੰ ਜਾਰੀ ਹੋਈਆਂ ਹਦਾਇਤਾਂ ਅਨੁਸਾਰ ਮੁੱਖ ਮੰਤਰੀ ਵੱਲੋਂ ਇਹ ਹਦਾਇਤ ਕੀਤੀ ਗਈ ਹੈ, ਕਿ ਰਾਜ ਦੇ ਸਾਰੇ ਅਧਿਕਾਰੀ ਅਤੇ ਕਰਮਚਾਰੀ ਸਵੇਰੇ 9ਵਜੇ ਤੋਂ ਸ਼ਾਮ ਨੂੰ ਦਫਤਰੀ ਸਮੇਂ ਤੱਕ ਸੰਬੰਧਤ ਦਫ਼ਤਰਾਂ ਵਿੱਚ ਆਪਣੀ ਹਾਜਰੀ ਯਕੀਨੀ ਬਣਾਉਣਗੇ। ਇਸ ਦੇ ਨਾਲ ਹੀ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਹਫਤਾਵਾਰੀ ਨਿਰੀਖਣ ਦੀਆਂ ਵੀ ਹਦਾਇਤਾਂ ਜਾਰੀਆਂ ਕੀਤੀਆਂ ਗਈਆਂ ਹਨ, ਤਾਂਜੋ ਆਮ ਲੋਕਾਂ ਨੂੰ ਦਫਤਰੀ ਕੰਮਕਾਜ ਵਿੱਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆਵੇ।























