ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਹੋਈ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ

ਚੰਡੀਗੜ੍ਹ, 20ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਸਿਵਲ ਸਕੱਤਰੇਤ ਵਿਖੇ ਜਾਰੀ ਹੈ। ਇਸ ਬੈਠਕ ਵਿੱਚ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਨਾਲ ਦੋਨੋਂ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਅਤੇ ਓਪੀ ਸੋਨੀ ਸ਼ਾਮਲ ਹਨ। ਇਸ ਬੈਠਕ ਵਿੱਚ ਰੇਤ ਮਾਫੀਆ,ਡਰੱਗ ਮਾਫੀਆ ਅਤੇ ਬਿਜਲੀ ਤੇ ਪਾਣੀ ਦੇ ਮਸਲਿਆਂ ਤੇ ਅਹਿਮ ਫੈਸਲੇ ਲਏ ਜਾ ਸਕਦੇ ਹਨ।






















