ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨ ਅੱਜ ਤੋਂ ਸ਼ੁਰੂ ਕਰਨਗੇ ਕਬੱਡੀ ਲੀਗ

ਚੰਡੀਗੜ੍ਹ,22ਸਤੰਬਰ(ਵਿਸ਼ਵ ਵਾਰਤਾ) ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਦਿੱਲੀ ਦੀਆਂ ਸਰਹੱਦਾਂ ਤੇ ਜਾਰੀ ਹੈ।ਹੁਣ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨ ਨੌਜਵਾਨਾਂ ਨੂੰ ਆਪਣੇ ਨਾਲ ਜੋੜਨ ਲਈ ਕਬੱਡੀ ਲੀਗ ਸ਼ੁਰੂ ਕਰਨਗੇ। ਤਾਂ ਜੋ ਵੱਧ ਤੋਂ ਵੱਧ ਨੌਜਵਾਨ ਉਹਨਾਂ ਨਾਲ ਜੁੜਨ ।






















