ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਦੋਨੋਂ ਉਪ ਮੁੱਖ ਮੰਤਰੀਆਂ ਸਮੇਤ ਨਵਜੋਤ ਸਿੰਘ ਸਿੱਧੂ ਨੇ ਵੀ ਟੇਕਿਆ ਦਰਬਾਰ ਸਾਹਿਬ ਮੱਥਾ

ਚੰਡੀਗੜ੍ਹ, 22ਸਤੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਸਮੇਂ ਉਹਨਾਂ ਦੇ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਓਪੀ ਸੋਨੀ ਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ।























