ਪੰਜਾਬ ਨੂੰ ਮਿਲਿਆ ਨਵਾਂ ਮੁੱਖ ਸਕੱਤਰ
ਅਨਿਰੁੱਧ ਤਿਵਾਰੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ

ਚੰਡੀਗੜ੍ਹ, 23 ਸਤੰਬਰ(ਵਿਸ਼ਵ ਵਾਰਤਾ) 1990 ਬੈਚ ਦੇ ਆਈਏਐਸ ਅਧਿਕਾਰੀ ਅਨਿਰੁੱਧ ਤਿਵਾੜੀ ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ। ਇਸ ਤੋਂ ਪਹਿਲਾਂ ਉਹ ਖੇਤੀਬਾੜੀ ਅਤੇ ਕਿਸਾਨ ਭਲਾਈ, ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਵਿਭਾਗ ਵਿੱਚ ਵਧੀਕ ਮੁੱਖ ਸਕੱਤਰ ਵਜੋਂ ਕੰਮ ਕਰ ਰਹੇ ਸਨ ਅਤੇ ਪੀਏਯੂ ਦੇ ਅੰਤਰਿਮ ਇੰਚਾਰਜ ਵੀ ਸਨ।






















