ਨਵਜੋਤ ਸਿੱਧੂ ਦੇ ਦੂਜੇ ਸਲਾਹਕਾਰ ਨੇ ਵੀ ਛੱਡਿਆ ਅਹੁਦਾ

ਚੰਡੀਗੜ੍ਹ,23 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਉਹਨਾਂ ਦੇ ਸਲਾਹਕਾਰ ਡਾ. ਪਿਆਰੇ ਲਾਲ ਗਰਗ ਨੇ ਸਲਾਹਕਾਰ ਪਦ ਤੋਂ ਅਸਤੀਫਾ ਦੇ ਦਿੱਤਾ । ਡਾ. ਗਰਗ ਨੇ ਕਿਹਾ ਕਿ ਮੈਂ ਨਵਜੋਤ ਸਿੰਘ ਸਿੱਧੂ ਨੂੰ ਉਹਨਾਂ ਦੇ ਸਲਾਹਕਾਰ ਪਦ ਲਈ ਦਿੱਤੀ ਸਹਿਮਤੀ ਵਾਪਸ ਲੈ ਲਈ ਹੈ। ਵਰਨਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਦ ਕਿ ਦੋਨਾਂ ਦਾ ਕਹਿਣਾ ਹੈ ਕਿ ਨਾ ਤਾਂ ਉਹਨਾਂ ਦੀ ਕੋਈ ਨਿਯੁਕਤੀ ਹੋਈ ਹੈ ਅਤੇ ਨਾ ਹੀ ਉਹਨਾਂ ਕਿਸੇ ਤਰ੍ਹਾਂ ਦਾ ਕੋਈ ਭੱਤਾ ਲਿਆ ਹੈ।






















