ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਨੂੰ ਲੈ ਕੇ ਕਾਂਗਰਸ ਪਾਰਟੀ ਵਿੱਚ ਮੀਟਿੰਗਾਂ ਦਾ ਦੌਰ ਜਾਰੀ
ਰਾਤ ਦੇ ਕਰੀਬ 2 ਵਜੇ ਖ਼ਤਮ ਹੋਈ ਮੁੱਖ ਮੰਤਰੀ ਚੰਨੀ ਤੇ ਰਾਹੁਲ ਗਾਂਧੀ ਦੀ ਮੀਟਿੰਗ
ਕਈ ਹੋਰ ਵੱਡੇ ਕਾਂਗਰਸੀ ਆਗੂ ਵੀ ਸਨ ਬੈਠਕ ਵਿੱਚ ਹਾਜ਼ਰ
ਮੰਤਰੀਆਂ ਦੇ ਨਾਵਾਂ ਦੀ ਸੂਚੀ ਜਲਦ ਆ ਸਕਦੀ ਹੈ ਸਾਹਮਣੇ

ਚੰਡੀਗੜ੍ਹ, 25 ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੰਤਰੀ ਮੰਡਲ ਦੇ ਵਿਸਥਾਰ ਨੂੰ ਲੈ ਕੇ ਕਾਂਗਰਸ ਮੀਤ ਪ੍ਰਧਾਨ ਰਾਹੁਲ ਗਾਂਧੀ ਨਾਲ ਮੀਟਿੰਗ ਰਾਤ ਦੇ ਕਰੀਬ 2 ਵਜੇ ਖਤਮ ਹੋਈ।ਦੱਸ ਦੱਈਏ ਕਿ ਮੁੱਖ ਮੰਤਰੀ ਚੰਨੀ 24 ਘੰਟਿਆਂ ਦੇ ਦਰਮਿਆਨ ਦੂਸਰੀ ਵਾਰ ਰਾਹੁਲ ਨਾਲ ਮੀਟਿੰਗ ਲਈ ਦਿੱਲੀ ਪਹੁੰਚੇ ਸਨ। ਮੀਟਿੰਗ ਖ਼ਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਕਪੂਰਥਲਾ ਹਾਊਸ ਗਏ ਅਤੇ ਅੱਜ ਸਵੇਰੇ 7 ਵਜੇ ਤੋਂ ਬਾਅਦ ਦਿੱਲੀ ਤੋਂ ਚੰਡੀਗੜ੍ਹ ਲਈ ਰਵਾਨਾ ਹੋਏ।
ਰਾਹੁਲ ਗਾਂਧੀ ਦੀ ਰਿਹਾਇਸ਼ ਤੇ ਹੋਈ ਇਸ ਮੀਟਿੰਗ ਵਿਚ ਪ੍ਰਿਅੰਕਾ ਗਾਂਧੀ, ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ, ਅਜੇ ਮਾਕਨ ਅਤੇ ਕੇ.ਸੀ.ਵੇਨੂਗੋਪਾਲ ਮੌਜੂਦ ਸਨ।
ਇਸ ਮੀਟਿੰਗ ਵਿਚ ਮੰਤਰੀ ਮੰਡਲ ਦੇ ਵਿਸਥਾਰ ਬਾਰੇ ਫੈਸਲਾ ਕੀਤਾ ਗਿਆ ਹੈ। ਮੰਤਰੀਆਂ ਦੇ ਨਾਵਾਂ ਦੀ ਸੂਚੀ ਜਲਦ ਹੀ ਸਾਹਮਣੇ ਆਉਣ ਦੀ ਸੰਭਾਵਨਾ ਹੈ।






















