ਕੈਨੇਡਾ ਸਰਕਾਰ ਦਾ ਵੱਡਾ ਫੈਸਲਾ
ਭਾਰਤੀ ਉਡਾਣਾਂ ਤੇ ਲੱਗੀ ਪਾਬੰਦੀ ਹਟਾਈ

ਚੰਡੀਗੜ੍ਹ, 26ਸਤੰਬਰ(ਵਿਸ਼ਵ ਵਾਰਤਾ) ਕੈਨੇਡਾ ਜਾਣ ਦੇ ਚਾਹਵਾਨ ਲੋਕਾਂ ਲਈ ਕੈਨੇਡਾ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ, ਹੁਣ ਕੈਨੇਡਾ ਸਰਕਾਰ ਨੇ ਭਾਰਤ ਤੋਂ ਆਉਣ ਵਾਲੀਆਂ ਯਾਤਰੀ ਉਡਾਣਾਂ ਤੇ ਲੱਗੀ ਪਾਬੰਦੀ ਹਟਾ ਦਿੱਤੀ ਹੈ। ਇਹ ਪਾਬੰਦੀ ਪਿਛਲੇ ਕੁਝ ਸਮੇਂ ਤੋਂ ਕੋਵਿਡ -19 ਦੇ ਪ੍ਰੋਟੋਕੋਲ ਦੇ ਤਹਿਤ ਲਗਾਈ ਗਈ ਸੀ। ਜਿਸਦਾ ਫੈਸਲਾ ਅੱਜ ਜਸਟਿਨ ਟਰੂਡੋ ਦੀ ਸਰਕਾਰ ਨੇ ਕੀਤਾ ਹੈ। ਬੀਤੇ ਦਿਨੀਂ ਕੈਨੇਡਾ ਨੇ ਭਾਰਤ ਤੋਂ ਆਉਣ ਵਾਲੀਆਂ ਸਾਰੀਆਂ ਵਪਾਰਕ ਅਤੇ ਪ੍ਰਾਈਵੇਟ ਯਾਤਰੀ ਉਡਾਣਾਂ ਤੇ ਪਾਬੰਦੀ 26 ਸਤੰਬਰ ਤੱਕ ਵਧਾ ਦਿੱਤੀ ਸੀ। ਹੁਣ ਭਾਰਤ ਤੋਂ ਕੈਨੇਡਾ ਦੀ ਯਾਤਰਾ ਕੀਤੀ ਜਾ ਸਕਦੀ ਹੈ। ਪਰ ਯਾਤਰਾ ਦੇ ਦੌਰਾਨ ਇਹ ਲਾਜ਼ਮੀ ਹੈ ਕਿ ਕੋਵਿਡ -19 ਦੇ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕੀਤਾ ਜਾਵੇ। ਇਸ ਤੋਂ ਇਲਾਵਾ ਕੋਵਿਡ ਨੈਗੇਟਿਵ ਰਿਪੋਰਟ ਦਾ ਹੋਣਾ ਵੀ ਲਾਜ਼ਮੀ ਹੈ।























