ਕੱਲ੍ਹ ਨੂੰ ਹੋਵੇਗੀ ਨਵੀਂ ਬਣੀ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ
ਚੰਡੀਗੜ੍ਹ, 26ਸਤੰਬਰ(ਵਿਸ਼ਵ ਵਾਰਤਾ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੰਤਰੀ ਮੰਡਲ ਵੱਲੋਂ ਅੱਜ ਸਹੁੰ ਚੁੱਕ ਲਈ ਗਈ ਹੈ। ਨਵੇਂ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਕੱਲ੍ਹ 27 ਸਤੰਬਰ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ 10.30 ਵਜੇ ਹੋਵੇਗੀ। ਨਵੀਂ ਮੰਤਰੀ ਮੰਡਲ ਵਿੱਚ ਹੋ ਰਹੀ ਪਲੇਠੀ ਮੀਟਿੰਗ ਵਿੱਚ ਪੰਜਾਬ ਦੇ ਕਿਹੜੇ ਮਸਲੇ ਵਿਚਾਰੇ ਜਾਣਗੇ ਇਹ ਸਭ ਦੀਆਂ ਨਜ਼ਰਾਂ ਲੱਗੀਆਂ ਹੋਈਆਂ ਹਨ।
























