ਪੰਜਾਬ ਕਾਂਗਰਸ ਨੇ ਵੀ ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ ਦੀ ਕੀਤੀ ਹਮਾਇਤ
ਚੰਡੀਗੜ੍ਹ, 26ਸਤੰਬਰ(ਵਿਸ਼ਵ ਵਾਰਤਾ) ਕੱਲ੍ਹ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਵੱਲੋਂ ਵੀ ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਕੀਤੀ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਟਵੀਟ ਕੀਤਾ ਹੈ। ਉਹਨਾਂ ਨੇ ਕਿਹਾ ਕਿ ਕਾਂਗਰਸ ਕਮੇਟੀ ਕੱਲ੍ਹ ਹੋਣ ਵਾਲੇ ਬੰਦ ਦੀ ਹਮਾਇਤ ਕਰਦੀ ਹੈ,ਸਹੀ ਅਤੇ ਗਲਤ ਦੀ ਲੜਾਈ ਵਿੱਚ ਅਸੀਂ ਕਿਸਾਨਾਂ ਦੇ ਨਾਲ ਹਾਂ, ਤਿੰਨਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਲੜਾਈ ਲੜਾਂਗੇ।























