ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਜਾਰੀ
ਕੈਬਨਿਟ ਵਿਸਥਾਰ ਤੋਂ ਬਾਅਦ ਹੋ ਰਹੀ ਹੈ ਪਹਿਲੀ ਮੀਟਿੰਗ
ਨਵੇਂ ਬਣੇ ਸਾਰੇ ਮੰਤਰੀ ਮੀਟਿੰਗ ਵਿੱਚ ਮੌਜੂਦ
ਅਹਿਮ ਫੈਸਲਿਆਂ ਤੇ ਲੱਗ ਸਕਦੀ ਹੈ ਮੋਹਰ

ਚੰਡੀਗੜ੍ਹ,27 ਸਤੰਬਰ(ਵਿਸ਼ਵ ਵਾਰਤਾ) -ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਕੱਲ੍ਹ ਹੋਏ ਕੈਬਨਿਟ ਵਿਸਥਾਰ ਤੋਂ ਬਾਅਦ ਪਹਿਲੀ ਮੀਟਿੰਗ ਅੱਜ ਸਿਵਲ ਸਕੱਤਰੇਤ ਵਿਖੇ ਹੋ ਰਹੀ ਹੈ। ਇਸ ਮੀਟਿੰਗ ਵਿੱਚ ਨਵੇਂ ਬਣੇ ਸਾਰੇ ਮੰਤਰੀਆਂ ਦੇ ਹਾਜ਼ਰ ਹੋਣ ਦੀ ਖਬਰ ਹੈ। ਗੌਰਤਲਬ ਹੈ ਕਿ ਇਸ ਮੀਟਿੰਗ ਵਿੱਚ ਦਰਜਾ ਚਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਹੋਰ ਕਈ ਅਹਿਮ ਫੈਸਲਿਆਂ ਤੇ ਮੋਹਰ ਲੱਗ ਸਕਦੀ ਹੈ।






















